ਲੋਕਾਂ ਨੂੰ ਕਮੇਟੀ ਮੈਂਬਰਾਂ ਵੱਲੋਂ ਡੇਂਗੂ ਤੋਂ ਬਚਾਅ ਦੇ ਤਰੀਕਿਆਂ ਬਾਰੇ ਕਰਵਾਇਆ ਜਾਵੇਗਾ ਜਾਣੂੰ
ਬੀ ਟੀ ਐੱਨ, ਫਾਜ਼ਿਲਕਾ, 15 ਜੁਲਾਈ 2021
ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾ ਤਹਿਤ ਸਹਾਇਕ ਕਮਿਸ਼ਨਰ (ਜ) ਫਾਜਿਲਕਾ ਕੰਵਰਜੀਤ ਸਿੰਘ ਦੀ ਅਗਵਾਈ ਹੇਠ ਡੇਂਗੂ ਅਤੇ ਮਲੇਰੀਆ ਦੀ ਰੋਕਥਾਮ ਲਈ ਪਿਛਲੇ ਦਿਨੀ ਹੋਈ ਮੀਟਿੰਗ ਵਿਚ ਵੱਖ ਵੱਖ ਵਿਭਾਗਾਂ ਦੇ ਮੁੱਖੀਆਂ ਨੂੰ ਡੇਂਗੂ/ ਮਲੇਰੀਆਂ ਤੋਂ ਬਚਾਅ ਲਈ ਹਦਾਇਤਾਂ ਦਿੱਤੀਆਂ ਗਈਆਂ ਸਨ, ਜਿਸਦੀ ਪਾਲਣਾ ਹਿੱਤ ਕਾਰਜ ਸਾਧਕ ਅਫਸਰ ਨਗਰ ਕੌਂਸਲ ਜਲਾਲਾਬਾਦ ਮੈਡਮ ਪੂਨਮ ਭਟਨਾਗਰ ਦੀ ਪ੍ਰਧਾਨਗੀ ਹੇਠ ਦਫਤਰ ਨਗਰ ਕੌਂਸਲ ਜਲਾਲਾਬਾਦ ਵਿਖੇ ਡੇਂਗੂ/ਮਲੇਰੀਆਂ ਦੇ ਸਬੰਧ ਵਿੱਚ ਜਿਲ੍ਹਾ ਪੱਧਰੀ ਮੋਨਿਟਰਿੰਗ ਕਮੇਟੀ ਦੇ ਮੈਬਰਾਂ ਨਾਲ ਮੀਟਿੰਗ ਕੀਤੀ ਗਈ।
ਇਸ ਮੀਟਿੰਗ ਵਿੱਚ ਕੀਤੀਆਂ ਜਾਣ ਵਾਲੀਆਂ ਐਂਟੀ ਲਾਰਵਾ ਗਤੀਵਿਧੀਆਂ ਬਾਰੇ, ਇਸ਼ਤਿਹਾਰ ਵੰਡ ਕੇ ਲੋਕਾਂ ਨੂੰ ਡੇਂਗੂ ਪ੍ਰਤੀ ਜਾਗਰੂਕ ਕੀਤੇ ਜਾਣ ਬਾਰੇ ਅਤੇ ਲੋਕਾਂ ਨੂੰ ਡੇਂਗੂ/ ਮਲੇਰੀਆਂ ਤੋਂ ਬਚਾਅ ਦੇ ਤਰੀਕੇ ਦੱਸਣ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਕੂਲਰਾਂ, ਗਮਲਿਆਂ ਦੀਆਂ ਟ੍ਰੇਆਂ ਵਿੱਚ ਖੜੇ ਪਾਣੀ ਨੂੰ ਹਫਤੇ ਵਿੱਚ ਇੱਕ ਵਾਰ ਜਰੂਰ ਸਾਫ ਕਰੋਂ।ਉਨ੍ਹਾਂ ਕਿਹਾ ਕਿ ਸ਼ਰੀਰ ਨੂੰ ਪੂਰੀ ਤਰਾਂ ਢੱਕ ਕੇ ਰੱਖਣ ਵਾਲੇ ਕਪੜੇ ਪਾਏ ਜਾਣ, ਬਿਮਾਰ ਹੋਣ `ਤੇ ਐਸਪਰੀਨ ਅਤੇ ਬਰੂਫਿਨ ਨਾ ਲਈ ਜਾਵੇ ਬਲਕਿ ਬੁਖਾਰ ਹੋਣ `ਤੇ ਸਿਰਫ ਪੈਰਾਸਿਟਾਮੋਲ ਹੀ ਲਈ ਜਾਵੇ।
ਉਨ੍ਹਾਂ ਕਿਹਾ ਕਿ ਛੱਤਾਂ `ਤੇ ਰੱਖੀਆਂ ਪਾਣੀ ਵਾਲੀਆਂ ਟੈਂਕੀਆਂ ਦੇ ਢੱਕਣਾਂ ਨੂੰ ਚੰਗੀ ਤਰਾਂ ਬੰਦ ਕਰੋ ਅਤੇ ਪਾਣੀ ਤੇ ਤਰਲ ਚੀਜਾਂ ਜਿਆਦਾ ਪੀਤੀਆਂ ਜਾਣ।ਇਸ ਦੌਰਾਨ ਕਾਰਜ ਸਾਧਕ ਅਫਸਰ ਅਤੇ ਜਿਲ੍ਹਾ ਮਹਾਂਮਾਰੀ ਅਫਸਰ ਡਾ. ਸ਼੍ਰੀ ਅਮਿਤ ਕੁਮਾਰ ਗੁਗਲਾਨੀ ਵਲੋਂ ਕਿਹਾ ਗਿਆ ਕਿ ਜਿਲ੍ਹਾ ਮਨੋਟਰਿੰਗ ਕਮੇਟੀ ਵਲੋਂ ਭਵਿੱਖ ਵਿੱਚ ਵੀ ਇਸ ਪ੍ਰਤੀ ਵੱਧ ਤੋਂ ਵੱਧ ਉਪਰਾਲੇ ਕੀਤੇ ਜਾਣਗੇ।
ਇਸ ਮੋਕੇ ਹੈਲਥ ਇੰਸਪੈਕਟਰ ਸ਼੍ਰੀ ਸੁਰਿੰਦਰ ਮੱਕੜ, ਸੈਨੀਟਰੀ ਇੰਪੈਕਟਰ ਸ਼੍ਰੀ ਜਗਦੀਪ ਸਿੰਘ ਅਤੇ ਸਿਹਤ ਕਰਮਚਾਰੀ ਸੁਖਜਿੰਦਰ ਸਿੰਘ ਆਦਿ ਹਾਜ਼ਰ ਸਨ ।