ਡਿਪਟੀ ਕਮਿਸ਼ਨ ਵੱਲੋਂ ਸਿਵਲ ਸਰਜਨ ਨੂੰ ਕੋਰੋਨਾ ਤੋਂ ਬਚਾਅ ਸਬੰਧੀ ਲੋੜੀਂਦੀਆਂ ਸਾਵਧਾਨੀਆਂ ਬਾਰੇ ਪਿੰਡਾਂ ਦੇ ਲੋਕਾਂ ਨੂੰ ਜਾਗਰੂਕ ਕਰਨ ਦੇ ਆਦੇਸ਼
– ਸਿਹਤ ਵਿਭਾਗ ਵੱਲੋਂ ਹੁਣ ਤੱਕ ਇੱਕਤਰ ਕੀਤੇ ਗਏ 2 ਲੱਖ 37 ਹਜ਼ਾਰ 698 ਸੈਂਪਲਾਂ ਵਿੱਚੋਂ 2 ਲੱਖ 28 ਹਜ਼ਾਰ 431 ਸੈਂਪਲ ਨੈਗੇਟਿਵ ਆਏ
ਬੀ ਟੀ ਐੱਨ, ਫ਼ਤਹਿਗੜ੍ਹ ਸਾਹਿਬ, 14 ਜੁਲਾਈ :
ਡਿਪਟੀ ਕਮਿਸ਼ਨਰ ਸ਼੍ਰੀਮਤੀ ਸੁਰਭੀ ਮਲਿਕ ਨੇ ਦੱਸਿਆ ਕਿ ਕੋਰੋਨਾ ਦੀ ਤੀਜੀ ਲਹਿਰ ਲਈ ਪ੍ਰਸਾਸ਼ਨ ਪੂਰੀ ਤਰ੍ਹਾਂ ਤਿਆਰ-ਬਰ-ਤਿਆਰ ਹੈ ਅਤੇ ਲੋਕਾਂ ਨੂੰ ਇਸ ਤੋਂ ਡਰਨ ਦੀ ਲੋੜ ਨਹੀਂ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਜਿ਼ਲ੍ਹੇ ਦੇ ਲੋਕ ਸਿਹਤ ਵਿਭਾਗ ਵੱਲੋਂ ਕੋਰੋਨਾ ਤੋਂ ਬਚਾਅ ਸਬੰਧੀ ਦੱਸੀਆਂ ਸਾਵਧਾਨੀਆਂ ਜਿਵੇਂ ਕਿ ਆਪਣਾ ਨੱਕ ਤੇ ਮੂੰਹ ਰੁਮਾਲ ਨਾਲ ਢੱਕ ਕੇ ਰੱਖਣਾ, ਆਪਣੇ ਹੱਥ ਵਾਰ-ਵਾਰ ਸਾਬਣ ਜਾਂ ਸੈਨੀਟਾਈਜ਼ਰ ਨਾਲ ਸਾਫ ਕਰਨੇ ਅਤੇ ਇੱਕ ਦੂਜੇ ਤੋਂ ਲਗਭਗ ਦੋ ਗਜ਼ ਦੀ ਦੂਰੀ ਬਣਾ ਕੇ ਰੱਖਣੀ ਨੂੰ ਅਪਣਾ ਲੈਣ ਤਾਂ ਕੋਰੋਨਾ ਦਾ ਖਾਤਮਾ ਸਹਿਜੇ ਹੀ ਹੋ ਸਕਦਾ ਹੈ।
ਸ਼੍ਰੀਮਤੀ ਸੁਰਭੀ ਮਲਿਕ ਨੇ ਦੱਸਿਆ ਕਿ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਮੇਰਾ ਵਚਨ 100 ਫੀਸਦੀ ਟੀਕਾਕਰਨ ਲਈ ਪਿੰਡਾਂ ਵਿੱਚ ਕੈਂਪ ਲਗਾ ਕੇ ਉਨ੍ਹਾਂ ਨੂੰ ਵੈਕਸੀਨ ਦਿੱਤੀ ਜਾ ਰਹੀ ਹੈ ਤਾਂ ਜੋ ਜਿ਼ਲੇ ਵਿੱਚੋਂ ਇਸ ਬਿਮਾਰੀ ਦਾ ਖਾਤਮਾ ਕੀਤਾ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਹੁਣ ਤੱਕ 02 ਲੱਖ, 37 ਹਜ਼ਾਰ 698 ਵਿਅਕਤੀਆਂ ਦੇ ਕੋਰੋਨਾ ਸਬੰਧੀ ਸੈਂਪਲ ਲਏ ਗਏ ਸਨ ਜਿਨ੍ਹਾਂ ਵਿੱਚੋਂ 02 ਲੱਖ 28 ਹਜ਼ਾਰ 431ਸੈਂਪਲ ਨੈਗੇਟਿਵ ਪਾਏ ਗਏ ਹਨ ਜਦੋਂ ਕਿ 8756 ਸੈਂਪਲ ਪੋਜੇਟਿਵ ਪਾਏ ਗਏ ਹਨ। ਉਨ੍ਹਾਂ ਹੋਰ ਦੱਸਿਆ ਕਿ 8457 ਵਿਅਕਤੀ ਕੋਰੋਨਾ ਨੂੰ ਮਾਤ ਦੇ ਕੇ ਆਪਣੇ ਘਰਾਂ ਨੂੰ ਪਰਤ ਗਏ ਹਨ ਅਤੇ ਜਿ਼ਲ੍ਹੇ ਵਿੱਚ ਐਕਟਿਵ ਕੇਸ 27 ਹਨ।