ਮਨਰੇਗਾ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਨੌਵੇਂ ਦਿਨ ਵੀ ਹੜਤਾਲ ਜਾਰੀ

Advertisement
Spread information

  ਮਨਰੇਗਾ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਤੁਰੰਤ ਰੈਗੂਲਰ ਕਰਕੇ ਆਪਣੇ ਚੋਣਾਂ ਦੌਰਾਨ ਕੀਤਾ ਵਾਅਦਾ ਪੂਰਾ ਕਰੇ –   ਬੂਟਾ ਸਿੰਘ ਭੈਣੀ

ਗੁਰਸੇਵਕ ਸਿੰਘ ਸਹੋਤਾ, ਪਾਲੀ ਵਜੀਦਕੇ, ਮਹਿਲ ਕਲਾਂ 15 ਜੁਲਾਈ 2021
              ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਧੀਨ ਕੰਟਰੈਕਟ ਤੇ ਡਿਊਟੀ ਕਰ ਰਹੇ ਨਰੇਗਾ ਮੁਲਾਜ਼ਮਾਂ ਵੱਲੋਂ ਆਪਣੀਆਂ ਸੇਵਾਵਾਂ ਪੰਚਾਇਤ ਵਿਭਾਗ ਵਿੱਚ ਰੈਗੂਲਰ ਕਰਵਾਉਣ ਰਾਜ ਭਰ ਅੰਦਰ ਆਪਣੇ ਕੰਮਕਾਜ ਪੂਰੀ ਤਰ੍ਹਾਂ ਠੱਪ ਕਰਕੇ ਅਣਮਿਥੇ ਸਮੇਂ ਲਈ ਸ਼ੁਰੂ ਕੀਤੀ ਕਲਮ ਛੋੜ ਹੜਤਾਲ ਤਹਿਤ ਮਗਨਰੇਗਾ ਕਰਮਚਾਰੀ ਯੂਨੀਅਨ ਦੇ ਬਲਾਕ ਪ੍ਰਧਾਨ ਬੂਟਾ ਸਿੰਘ ਭੈਣੀ ਮਹਿਰਾਜ ਦੀ ਅਗਵਾਈ ਹੇਠ ਬੀਡੀਪੀਓ ਦਫ਼ਤਰ ਮਹਿਲ ਕਲਾਂ ਵਿਖੇ ਮਨਰੇਗਾ ਕਰਮਚਾਰੀਆਂ ਨੇ ਆਪਣੇ ਸਾਰੇ ਕਾਰੋਬਾਰ ਪੂਰੀ ਤਰ੍ਹਾਂ ਠੱਪ ਕਰਕੇ ਅਣਮਿੱਥੇ ਸਮੇਂ ਲਈ ਸ਼ੁਰੂ ਕੀਤੀ ਗਈ ।
             ਕਲਮ ਛੋਡ਼ ਹਡ਼ਤਾਲ ਦੇ ਨੌਵੇਂ ਦਿਨ ਕਰਮਚਾਰੀਆਂ ਵੱਲੋਂ ਪੰਜਾਬ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਸੇਵਾਵਾਂ ਨੂੰ ਰੈਗੂਲਰ ਕੀਤੇ ਜਾਣ ਦੀ ਮੰਗ ਕੀਤੀ।  ਇਸ ਮੌਕੇ ਮਨਰੇਗਾ ਕਰਮਚਾਰੀ ਯੂਨੀਅਨ ਬਲਾਕ ਮਹਿਲ ਕਲਾਂ ਇਕਾਈ ਦੇ ਪ੍ਰਧਾਨ ਬੂਟਾ ਸਿੰਘ, ਏ ਪੀ ਓ ਗਗਨਦੀਪ ਸਿੰਘ ,ਜੇਈ ਇੰਦਰਜੀਤ ਸਿੰਘ ,ਗਰਾਮ ਸੇਵਕ ਮਹਿੰਦਰ ਸਿੰਘ ਰਾਏਸਰ ,ਗਗਨਦੀਪ ਸਿੰਘ ਵਜੀਦਕੇ ,ਮਹਿੰਦਰ ਸਿੰਘ ਮਹਿਲ ਕਲਾਂ ,ਕੁਲਵੀਰ ਕੌਰ, ਰਣਜੀਤ ਸਿੰਘ , ਸੁਖਚੈਨ ਸਿੰਘ, ਜੁਲਫ ਅਲੀ,  ਭੁਪਿੰਦਰ ਸਿੰਘ ਗਹਿਲ ,ਗੁਰਦੀਪ ਸਿੰਘ ਸਹਿਜੜਾ ਨੇ ਕਿਹਾ ਕਿ ਪਿਛਲੇ ਵਿੱਤੀ ਚਾਰ ਸਾਲਾਂ ਦੌਰਾਨ ਪੰਜਾਬ ਸਰਕਾਰ ਨੇ ਪੇਂਡੂ ਵਿਕਾਸ ਲਈ ਇੱਕ ਆਨਾ ਨਹੀਂ ਖਰਚਿਆਂ ਪਿੰਡਾਂ ਦਾ ਸਮੁੱਚਾ ਵਿਕਾਸ ਨਰੇਗਾ ਤਹਿਤ ਹੋਇਆ ਹੈ। ਲੰਘੇ ਵਿੱਤੀ ਸਾਲ ਦੌਰਾਨ ਨਰੇਗਾ ਮੁਲਾਜ਼ਮਾਂ ਨੇ ਲਗਭਗ 1600 ਕਰੋੜ ਰੁਪਏ ਖਰਚ ਕੇ ਪਿੰਡਾਂ ਦੀ ਆਰਥਿਕ ਅਤੇ ਭੌਤਿਕ ਦਸ਼ਾ ਸੁਧਾਰ ਦਿੱਤੀ ਹੈ।ਜਿਸ ਸਦਕਾ ਅੱਜ ਸਰਕਾਰ ਦੇ ਮੰਤਰੀ ਅਤੇ ਵਿਧਾਇਕ ਪਿੰਡਾਂ ਵਿੱਚ ਜਾਣ ਜੋਗੇ ਰਹਿ ਗਏ ਹਨ। ਪਰ ਪਿੰਡਾਂ ਦੇ 16 ਲੱਖ ਮਜ਼ਦੂਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਵਾਲੇ ਨਰੇਗਾ ਮੁਲਾਜ਼ਮ ਅੱਜ ਖੁਦ ਬੇਰੁਜ਼ਗਾਰ ਹਨ। 
             ਸਾਢੇ ਚਾਰ ਸਾਲ ਚ ਝੂਠੇ ਲਾਰਿਆਂ ਦੇ ਸਿਵਾਏ ਕੁਝ ਨਹੀਂ ਮਿਲਿਆ ।ਜਦੋਂ ਕੁੱਝ ਕਰਨ ਦਾ ਸਮਾਂ ਆਇਆ ਤਾਂ ਸਰਕਾਰ ਨੇ ਠੇਕਾ ਮੁਲਾਜ਼ਮਾਂ ਲਈ ਬਣਾਈ ਜਾ ਰਹੀ ਪਾਲਿਸੀ ਵਿੱਚੋਂ ਕੇਂਦਰੀ ਸਕੀਮਾਂ ਦੇ ਮੁਲਾਜ਼ਮਾਂ ਨੂੰ ਬਾਹਰ ਰੱਖਣ ਦਾ ਖਰੜਾ ਤਿਆਰ ਕਰਕੇ ਨਰੇਗਾ ਮੁਲਾਜ਼ਮਾਂ ਨਾਲ ਵਿਸ਼ਵਾਸ਼ਘਾਤ ਕੀਤਾ ਹੈ।  ਇਸ ਲਈ।16 ਜੁਲਾਈ ਨੂੰ ਸਮੂਹ ‌ਮਗਨਰੇਗਾ ਮੁਲਾਜ਼ਮਾਂ ਵੱਲੋਂ ਜ਼ਿਲਾ ਸਦਰ ਮੁਕਾਮਾਂ ਤੇ ਪੂਰੇ ਪੰਜਾਬ ਵਿਚ ਪੰਜਾਬ ਸਰਕਾਰ ਦੇ ਝੂਠੇ ਲਾਰਿਆਂ ਦੀ ਪੰਡ ਬਜ਼ਾਰਾਂ ਵਿੱਚ ਲੰਬੇ ਮਾਰਚ ਕੱਢਣ ਤੋਂ ਬਾਅਦ ਫੂਕੀ ਜਾਵੇਗੀ ਅਤੇ 22 ਜੁਲਾਈ ਨੂੰ ਵਿਕਾਸ ਭਵਨ ਮੋਹਾਲੀ ਦਾ ਘਿਰਾਓ  ਉਦੋਂ ਤੱਕ ਕੀਤਾ ਜਾਵੇਗਾ।
        ਜਦੋਂ ਤੱਕ ਨਰੇਗਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਗਠਿਤ ਕੀਤੀ ਕਮੇਟੀ ਅਤੇ ਪੰਚਾਇਤ ਮੰਤਰੀ ਨਾਲ ਪੈਨਲ ਮੀਟਿੰਗ ਨਹੀਂ ਕਰਵਾਈ ਜਾਂਦੀ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਮਨਰੇਗਾ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਤੁਰੰਤ ਰੈਗੂਲਰ ਕਰਕੇ ਆਪਣੇ ਚੋਣਾਂ ਦੌਰਾਨ ਕੀਤਾ ਵਾਅਦਾ ਪੂਰਾ ਕਰੇ। ਇਸ ਮੌਕੇ ਬਲਾਕ ਪੰਚਾਇਤ ਅਫਸਰ ਗੁਰਮੇਲ ਸਿੰਘ ਬਰਨਾਲਾ ਪੰਚਾਇਤ ਸਕੱਤਰ ਰਣਜੀਤ ਸਿੰਘ ਸੇਖਾ ਨੇ ਮਨਰੇਗਾ ਕਰਮਚਾਰੀਆਂ ਵੱਲੋਂ ਰੈਗੂਲਰ ਕੀਤੇ ਜਾਣ ਨੂੰ ਵਿੱਢੇ ਸੰਘਰਸ਼ ਦੀ ਡਟਵੀਂ ਹਮਾਇਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਕਰਨ ਤੋਂ ਮੁਕਰ ਰਹੀਆਂ  ਇਸ ਮੌਕੇ ਮਨਰੇਗਾ ਕੰਪਿਊਟਰ ਅਪ੍ਰੇਟਰ ਜਸਬੀਰ ਕੌਰ , ਗੁਰਦੀਪ ਸਿੰਘ  ,ਕਰਮਜੀਤ ਕੌਰ , ਕੁਲਬੀਰ ਕੌਰ ਤੋਂ ਇਲਾਵਾ ਹੋਰ ਮੁਲਾਜ਼ਮ ਵੀ ਹਾਜ਼ਰ ਸਨ
Advertisement
Advertisement
Advertisement
Advertisement
Advertisement
error: Content is protected !!