ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਕਰ ਰਹੀ ਹੈ – ਦਵਿੰਦਰ ਸਿੰਘ ਘੁਬਾਇਆ
ਬੀ ਟੀ ਐਨ, ਫਾਜ਼ਿਲਕਾ, 16 ਜੁਲਾਈ 2021
ਚਾਰ ਵਾਰਡਾਂ ਦੇ ਹਜ਼ਾਰਾਂ ਵਸਨੀਕਾਂ ਨੂੰ ਪੀਣ ਵਾਲਾ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਲਈ ਵਿਧਾਇਕ ਸ. ਦਵਿੰਦਰ ਸਿੰਘ ਘੁਬਾਇਆ ਅਤੇ ਨਗਰ ਕੌਂਸਲ ਫਾਜ਼ਿਲਕਾ ਦੇ ਪ੍ਰਧਾਨ ਐਡਵੋਕੇਟ ਸੁਰਿੰਦਰ ਸਚਦੇਵਾ ਨੇ ਪਹਿਲਕਦਮੀ ਕਰਦਿਆਂ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਟੈਂਕੀ ਨੂੰ ਸਮਰਪਿਤ ਕੀਤਾ।ਉਨ੍ਹਾਂ ਨੇ ਦੱਸਿਆ ਕਿ ਪਿਛਲੀ ਸਰਕਾਰ ਦੇ ਕਾਰਜਕਾਲ ਦੌਰਾਨ ਕਈ ਨਿਰਮਾਣ ਕਾਰਜਾਂ ਨੂੰ ਸ਼ੁਰੂ ਤਾਂ ਕੀਤਾ ਗਿਆ ਪਰ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਕਾਰਜਕਾਲ ਦੌਰਾਨ ਵਿਕਾਸ ਕਾਰਜਾਂ ਨੂੰ ਬੁਰ ਪਾਉਂਦਿਆਂ ਚਾਰ ਵਾਰਡਾਂ ਦੇ ਲੋਕਾਂ ਨੂੰ ਸਮਰਪਿਤ ਕੀਤਾ ਗਿਆ।
ਵਿਧਾਇਕ ਸ. ਘੁਬਾਇਆ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਮਹਾਰਾਜਾ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਛੋਟੇ ਕਿਸਾਨ ਅਤੇ ਮਜ਼ਦੂਰ ਭਰਾਵਾਂ ਦਾ ਕਰਜ਼ ਮੁਆਫ਼ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ ਜੋ ਕਿ ਕਿਸਾਨਾਂ ਅਤੇ ਮਜ਼ਦੂਰ ਭਰਾਵਾਂ ਲਈ ਖੁਸ਼ੀ ਦੀ ਗੱਲ ਸਾਬਤ ਹੋ ਰਹੀ ਹੈ।ਪ੍ਰਧਾਨ ਸੁਰਿੰਦਰ ਸਚਦੇਵਾ ਨੇ ਦੱਸਿਆ ਕਿ ਇਸ ਪੀਣ ਵਾਲੇ ਪਾਣੀ ਵਾਲੀ ਟੈਂਕੀ ਤੋਂ ਵਾਰਡ 9, 10, 11 ਅਤੇ 12 ਦੇ ਹਜ਼ਾਰਾਂ ਲੋਕਾਂ ਨੂੰ ਰੋਜ਼ਾਨਾ ਲਗਭਗ 4 ਲੱਖ ਲੀਟਰ ਪਾਣੀ ਮਿਲੇਗਾ। ਉਨ੍ਹਾਂ ਕਿਹਾ ਕਿ ਵਿਧਾਇਕ ਘੁਬਾਇਆ ਦੀ ਅਗਵਾਈ ਹੇਠ ਖੇਤਰ ਦਾ ਕੋਈ ਕੋਨਾ ਵਿਕਾਸ ਤੋਂ ਅਛੂਤਾ ਨਹੀਂ ਰਹੇਗਾ ਅਤੇ ਹਰ ਫਾਜ਼ਿਲਕਾ ਨਿਵਾਸੀ ਨੂੰ ਹਰ ਬੁਨਿਆਦੀ ਸਹੂਲਤ ਦਿੱਤੀ ਜਾਵੇਗੀ।
ਸਿਵਲ ਲਾਈਨ ਕਲੋਨੀ ਦੀ ਸੜਕ ਦੇ ਅਧੂਰੇ ਪਏ ਕੰਮ ਨੂੰ ਕਰਵਾਇਆ ਗਿਆ ਸ਼ੁਰੂ- ਵਿਧਾਇਕ ਘੁਬਾਇਆ
ਵਾਰਡ ਨੰਬਰ ਇੱਕ ਸਿਵਲ ਲਾਈਨ ਦੀ ਸੜਕ ਦਾ ਕੰਮ ਜੋ ਪਿਛਲੇ ਕਈ ਸਾਲਾਂ ਤੋਂ ਅਧੂਰਾ ਪਿਆ ਸੀ, ਨੂੰ ਸ਼ੁਰੂ ਕਰਵਾਇਆ ਗਿਆ। ਇਸ ਗਲੀ ਦੇ ਕੰਮ ਨੂੰ ਸ. ਦਵਿੰਦਰ ਸਿੰਘ ਘੁਬਾਇਆ ਐਮ ਐਲ ਏ ਫਾਜ਼ਿਲਕਾ ਅਤੇ ਐਡਵੋਕੇਟ ਸ਼੍ਰੀ ਸੁਰਿੰਦਰ ਸਚਦੇਵਾ ਪ੍ਰਧਾਨ ਨਗਰ ਕੌਂਸਲ ਫਾਜ਼ਿਲਕਾ ਨੇ ਅਪਣੇ ਹੱਥ ਨਾਲ ਟੱਕ ਲਗਾ ਕੇ ਸ਼ੁਰੂ ਕੀਤਾ। ਵਿਧਾਇਕ ਘੁਬਾਇਆ ਨੇ ਕਿਹਾ ਕਿ ਇਹ ਸੜਕ ਲੱਗਭਗ 18 ਲੱਖ ਰੁਪਏ ਦੀ ਲਾਗਤ ਨਾਲ ਬਣ ਕੇ ਤਿਆਰ ਹੋ ਜਾਵੇਗੀ।ਉਨ੍ਹਾਂ ਕਿਹਾ ਕਿ ਪੂਰੇ ਫਾਜ਼ਿਲਕਾ ਸ਼ਹਿਰ ਦੇ ਸਾਰੇ ਵਾਰਡਾਂ ਚ ਵਿਕਾਸ ਦੇ ਕੰਮ ਪੂਰੇ ਜ਼ੋਰਾਂ ਸ਼ੋਰਾਂ ਨਾਲ ਚਲ ਰਹੇ ਹਨ।ਉਨ੍ਹਾਂ ਕਿਹਾ ਕਿ ਫਾਜ਼ਿਲਕਾ ਹਲਕੇ `ਚ ਵਿਕਾਸ ਦੀਆ ਗਰਾਂਟਾ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।ਇਸ ਦੌਰਾਨ ਬੇਗ ਚੰਦ ਸਾਬਕਾ ਸਰਪੰਚ ਅਤੇ ਕਲੋਨੀ ਵਾਸੀਆਂ ਨੇ ਵਿਧਾਇਕ ਘੁਬਾਇਆ ਦਾ ਧੰਨਵਾਦ ਕੀਤਾ।
ਇਸ ਮੌਕੇ ਪ੍ਰੇਮ ਕੁਮਾਰ ਕੁਲਰੀਆਂ ਚੇਅਰਮੈਨ ਮਾਰਕੀਟ ਕਮੇਟੀ ਫਾਜ਼ਿਲਕਾ, ਸੁੱਖਾ ਸਿੰਘ ਵਾਇਸ ਚੇਅਰਮੈਨ ਬਲਾਕ ਸੰਮਤੀ ਫਾਜ਼ਿਲਕਾ, ਗੁਰਦਿਆਲ ਸਿੰਘ ਚੇਅਰਮੈਨ ਬਲਾਕ ਸੰਮਤੀ ਫਾਜ਼ਿਲਕਾ, ਰਿਤੇਸ਼ ਗਗਨੇਜਾ ਜ਼ਿਲ੍ਹਾ ਪ੍ਰਧਾਨ ਲੀਗਲ ਸੈੱਲ ਕਾਂਗਰਸ ਕਮੇਟੀ ਫਾਜ਼ਿਲਕਾ, ਗੁਰਜੀਤ ਸਿੰਘ ਗਿੱਲ ਚੇਅਰਮੈਨ ਪੀ ਏ ਡੀ ਬੀ ਬੈਂਕ ਫਾਜ਼ਿਲਕਾ, ਗੋਲਡੀ ਝਾਂਬ ਇੰਚਾਰਜ ਫਾਜ਼ਿਲਕਾ, ਬਾਉ ਰਾਮ ਉੱਪ ਪ੍ਰਧਾਨ ਨਗਰ ਕੌਂਸਲ ਫਾਜ਼ਿਲਕਾ, ਮੈਡਮ ਬਲਜਿੰਦਰ ਕੌਰ ਕੁੱਕੜ ਸਕੱਤਰ ਸਟੇਟ ਬਾਡੀ ਮਹਿਲਾ ਮੰਡਲ, ਗੌਰਵ ਨਾਰੰਗ ਵਾਇਸ ਚੇਅਰਮੈਨ ਪੀ ਏ ਡੀ ਬੀ ਬੈਂਕ ਫਾਜ਼ਿਲਕਾ, ਅਮਿਤ ਕੁਮਾਰ ਕਾਲੜਾ ਬਲਾਕ ਪ੍ਰਧਾਨ ਲੀਗਲ ਸੈੱਲ, ਮਨੀਸ਼ ਕਟਾਰੀਆ ਸੀਨੀਅਰ ਨੇਤਾ ਕਾਂਗਰਸ ਪਾਰਟੀ, ਅਸ਼ਵਨੀ ਕੁਮਾਰ ਐਮ ਸੀ, ਜਗਦੀਸ਼ ਕੁਮਾਰ ਬਸਵਾਲਾ, ਸੁਰਜੀਤ ਸਿੰਘ ਐਮ ਸੀ, ਅਸ਼ਵਨੀ ਕੁਮਾਰ ਐਮ ਸੀ, ਜਗਦੀਸ਼ ਕੁਮਾਰ ਬਜਾਜ ਐਮ ਸੀ, ਰੋਮੀ ਸਿੰਘ ਐਮ ਸੀ, ਵਨੀਤਾ ਰਾਣੀ ਐਮ ਸੀ, ਰੌਸ਼ਨ ਲਾਲ ਪ੍ਰਜਾਪਤ, ਸ਼ਗਨ ਲਾਲ, ਜੋਗਿੰਦਰ ਪਾਲ ਗੁਲਾਬੀ ਸਰਪੰਚ ਲਾਧੂਕਾ, ਰਜੇਸ਼ ਗਰੋਵਰ, ਸੂਰਜ ਪ੍ਰਕਾਸ਼, ਗੁਰਪ੍ਰੀਤ ਸਿੰਘ ਮੈਂਬਰ ਸ਼ਕਾਇਤ ਨਿਵਾਰਨ ਕਮੇਟੀ ਫਾਜ਼ਿਲਕਾ, ਰਤਨ ਨਾਥ ਮੈਂਬਰ ਬਲਾਕ ਸੰਮਤੀ ਫਾਜ਼ਿਲਕਾ, ਹਰਬੰਸ ਸਿੰਘ ਪੀ ਏ, ਰਾਜ ਸਿੰਘ ਨੱਥੂ ਚਿਸਤੀ, ਈ ਓ ਰਜਨੀਸ਼ ਗਿਰਧਰ, ਕੌਂਸਲਰ ਜਗਦੀਸ਼ ਬਜਾਜ ਅਤੇ ਹੋਰ ਸੀਨੀਅਰ ਲੀਡਰਸ਼ਿਪ ਹਾਜ਼ਰ ਹਾਜ਼ਰ ਹੋਈ।