ਬਠਿੰਡਾ ਜ਼ਿਲੇ ਦੇ 72 ਨਵ-ਨਿਯੁਕਤ ਗਣਿਤ, ਸਾਇੰਸ , ਅੰਗਰੇਜ਼ੀ ਵਿਸ਼ੇ ਦੇ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ
ਨਵ-ਨਿਯੁਕਤ ਅਧਿਆਪਕਾਂ ਨੇ ਤਨਦੇਹੀ ਨਾਲ ਡਿਊਟੀ ਨਿਭਾਉਣ ਦਾ ਦਿਵਾਇਆ ਭਰੋਸਾ , ਅਧਿਆਪਕਾਂ ਵਿੱਚ ਖੁਸ਼ੀ ਦੀ ਲਹਿਰ
ਅਸੋਕ ਵਰਮਾ, ਬਠਿੰਡਾ 16 ਜੁਲਾਈ , 2021
ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕੀਤੀਆਂ ਗਈਆਂ ਨਿਵੇਕਲੀਆਂ ਪਹਿਲ-ਕਦਮੀਆਂ ਮੌਜੂਦਾ ਸਮੇਂ ਸਿੱਖਿਆ ਦੀਆਂ ਅਹਿਮ ਲੋੜਾਂ ਹਨ। ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਪੰਜਾਬ ਸਰਕਾਰ ਦਾ ਬਹੁਤ ਹੀ ਅਹਿਮ ਤੇ ਸ਼ਲਾਘਾਯੋਗ ਕਦਮ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਸਿੱਖਿਆ ਵਿਭਾਗ ਵਲੋਂ ਨਵੇਂ ਨਿਯੁਕਤ ਕੀਤੇ ਗਏ ਜ਼ਿਲੇ ਦੇ 72 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣ ਉਪਰੰਤ ਸਾਂਝੀ ਕੀਤੀ।
ਰਾਜ ਪੱਧਰੀ ਹੋਏ ਵਰਚੂਅਲ ਸਮਾਗਮ ਦੌਰਾਨ ਸਿੱਖਿਆ ਵਿਭਾਗ ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਅਤੇ ਚੀਫ ਸੈਕਟਰੀ ਵਿੰਨੀ ਮਹਾਜਨ ਪੰਜਾਬ ਅਤੇ ਸਕੂਲ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਡਾਇਰੈਕਟਰ ਸਿੱਖਿਆ ਵਿਭਾਗ ਸੁਖਜੀਤ ਪਾਲ ਸਿੰਘ ਜੀ ਦੀ ਅਗਵਾਈ ਹੇਠ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਜਿਲ੍ਹਾ ਸਿੱਖਿਆ ਅਫ਼ਸਰਾਂ ਨੇ ਨਵ-ਨਿਯੁਕਤ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਆਪਣੀਆਂ ਸੇਵਾਵਾਂ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਪੇ੍ਰਰਿਤ ਕੀਤਾ ਤਾਂ ਜੋ ਸਰਕਾਰੀ ਸਕੂਲਾਂ ਵਿਚ ਪੜ ਰਹੇ ਬੱਚਿਆਂ ਨੂੰ ਸਮੇਂ ਦਾ ਹਾਣੀ ਬਣਾ ਕੇ ਸਿੱਖਿਆ ਦੇ ਖੇਤਰ ਵਿਚ ਅਹਿਮ ਮੱਲਾਂ ਮਾਰਨ ਲਈ ਤਿਆਰ ਕੀਤਾ ਜਾ ਸਕੇ। ਅੱਜ ਨਵ ਨਿਯੁਕਤ ਅਧਿਆਪਕਾਂ ਨੇ ਨਿਯੁਕਤੀ ਪੱਤਰ ਲੈਣ ਸਮੇਂ ਖੁਸ਼ੀ ਦੀ ਲਹਿਰ ਸਾਹਮਣੇ ਆਈ ।
ਇਸ ਮੌਕੇ ਜ਼ਿਲਾ ਸਿੱਖਿਆ ਅਫ਼ਸਰ (ਸੈਕੰਡਰੀ) ਸ. ਮੇਵਾ ਸਿੰਘ ਨੇ ਦੱਸਿਆ ਕਿ ਬਠਿੰਡਾ ਜ਼ਿਲੇ ਨਾਲ ਸਬੰਧਤ 72 ਨਵੇਂ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ, ਇਨਾਂ ਅਧਿਆਪਕਾਂ ਵਿਚ 10 ਗਣਿਤ ਵਿਸ਼ਾ, 8 ਸਾਇੰਸ ਵਿਸ਼ਾ ਅਤੇ 54 ਅਧਿਆਪਕ ਅੰਗਰੇਜ਼ੀ ਵਿਸ਼ੇ ਨਾਲ ਸਬੰਧਤ ਸਨ।
ਇਸ ਤੋਂ ਪਹਿਲਾਂ ਵਰਚੂਅਲ ਸਮਾਗਮ ਦੌਰਾਨ ਮਾਝਾਂ, ਮਾਲਵਾ ਅਤੇ ਦੁਆਬਾ ਤੋਂ ਵੱਖ-ਵੱਖ ਨਵ-ਨਿਯੁਕਤ ਅਧਿਆਪਕਾਂ ਵਲੋਂ ਪੰਜਾਬ ਸਰਕਾਰ ਦੁਆਰਾ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਭਰਤੀ ਦੀ ਸ਼ਲਾਘਾ ਅਤੇ ਖੁਸ਼ੀ ਮਹਿਸੂਸ ਕੀਤੀ। ਇਸ ਮੌਕੇ ਸੰਦੀਪ ਕੌਰ, ਅਮਨਦੀਪ ਕੌਰ , ਸੁਖਦੀਪ ਕੌਰ , ਕਿਰਨਦੀਪ ਕੌਰ ਸ਼ਿਵਾਲੀ ਆਦਿ ਨੇ ਆਪਣੀ ਸਿੱਖਿਆ ਵਿਭਾਗ ਵਿੱਚ ਡਿਊਟੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਦਾ ਵਾਅਦਾ ਕੀਤਾ। ਰਾਜ ਪੱਧਰੀ ਵਰਚੂਅਲ ਸਮਾਗਮ ਦੌਰਾਨ ਇੰਡੀਅਨ ਸਕੂਲ ਆਫ਼ ਬਿਜਨੈਸ (ਆਈ.ਐਸ.ਬੀ.) ਵਲੋਂ ਅਧਿਆਪਕਾਂ ਲਈ ਸ਼ੁਰੂ ਕੀਤੇ ਗਏ ਸਰਟੀਫ਼ਿਕੇਟ ਕੋਰਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ।
ਇਸ ਮੌਕੇ ਸਿਖਲਾਈ ਅਧੀਨ ਆਈ.ਏ.ਐੱਸ ਅਧਿਕਾਰੀ ਸ਼੍ਰੀ ਨਿਕਾਸ ਕੁਮਾਰ, ਜ਼ਿਲਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ਼੍ਰੀ ਸ਼ਿਵਪਾਲ, ਉਪ ਜ਼ਿਲਾ ਸਿੱਖਿਆ ਅਫ਼ਸਰ ਸ. ਇਕਬਾਲ ਸਿੰਘ ਬੁੱਟਰ ,ਜਿਲ੍ਹਾ ਮੀਡੀਆ ਕੋਆਰਡੀਨੇਟਰ ਬਲਵੀਰ ਸਿੰਘ ਕਮਾਂਡੋ, ਸੁਖਪਾਲ ਸਿੰਘ ਸਿੱਧੂ , ਨਵਪ੍ਰੀਤ ਸਿੰਘ ਤੋਂ ਇਲਾਵਾ ਨਵੇਂ ਨਵ ਨਿਯੁਕਤ ਅਧਿਆਪਕ ਮਾਸਟਰ ਕੇਡਰ ਦੇ ਨਿਯੁਕਤੀ ਪੱਤਰ ਲੈਣ ਵਾਲੇ ਵੱਖ ਵੱਖ ਵਿਸ਼ਿਆਂ ਨਾਲ ਸਬੰਧਤ ਬਾਰਾਂ ਦਰਜਨ ਅਧਿਆਪਕ ਹਾਜ਼ਰ ਸਨ ।