ਸਕੂਲ ਦੇ ਵਿਦਿਆਰਥੀਆਂ ਨੂੰ ਸਪੋਰਟਸ ਕਿੱਟਾਂ ਵੀ ਵੰਡੀਆਂ
ਦਵਿੰਦਰ ਡੀ ਕੇ , ਲੁਧਿਆਣਾ, 17 ਜੁਲਾਈ 2021
ਪੰਜਾਬ ਯੂਥ ਵਿਕਾਸ ਬੋਰਡ (ਪੀ.ਵਾਈ.ਡੀ.ਬੀ.) ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਅੱਜ ਸ਼ਹਿਰ ਦੇ ਮੁੰਡੀਆਂ ਕਲਾਂ ਖੇਤਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਇੱਕ ਓਪਨ ਜਿੰਮ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਇਸੇ ਸਕੂਲ ਦੇ ਵਿਦਿਆਰਥੀਆਂ ਨੂੰ ਸਪੋਰਟਸ ਕਿੱਟਾਂ ਵੀ ਵੰਡੀਆਂ।
ਇਸ ਮੌਕੇ ਬੋਲਦਿਆਂ ਸ੍ਰੀ ਬਿੰਦਰਾ ਨੇ ਦੱਸਿਆ ਕਿ ਇਹ ਓਪਨ ਜਿੰਮ ਖ਼ਾਸਕਰ ਮੂੰਡੀਆਂ ਕਲਾਂ ਵਿਖੇ ਪੇਂਡੂ ਨੌਜਵਾਨਾਂ ਲਈ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੇਂਡੂ ਨੌਜਵਾਨਾਂ ਨੂੰ ਉੱਤਮ ਖੇਡ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਹੋਰ ਵੀ ਅਜਿਹੇ ਓਪਨ ਜਿੰਮ ਖੋਲੇ ਜਾ ਰਹੇ ਹਨ ਤਾਂ ਜੋ ਸਾਡੇ ਨੌਜਵਾਨਾਂ ਨੂੰ ਤੰਦਰੁਸਤ ਰੱਖਣ ਦੇ ਨਾਲ-ਨਾਲ ਖੇਡਾਂ ਲਈ ਵੀ ਪ੍ਰੇਰਿਤ ਕੀਤਾ ਜਾ ਸਕੇ।
ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਮੁੰਡੀਆਂ ਸਕੂਲ ਦੇ ਵਿਦਿਆਰਥੀਆਂ ਨੂੰ ਖੇਡ ਕਿੱਟਾਂ ਵੀ ਵੰਡੀਆਂ।
ਸ੍ਰੀ ਬਿੰਦਰਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਖੇਡਾਂ ਦੇ ਉਤਸ਼ਾਹ ਨਾਲ ਨੌਜਵਾਨਾਂ ਦੀ ਊਰਜ਼ਾ ਨੂੰ ਸਹੀ ਦਿਸ਼ਾ ਵੱਲ ਲਿਜਾਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਲਈ ਚੈਂਪੀਅਨ ਬਣਾਉਣ ਲਈ ਪੰਜਾਬ ਵਿੱਚ ਪਹਿਲਾਂ ਹੀ ਇੱਕ ਮਜ਼ਬੂਤ ਅਤੇ ਉੱਚ ਪੱਧਰੀ ਖੇਡ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾ ਰਹੀ ਹੈ। ਸ੍ਰੀ ਬਿੰਦਰਾ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਖੇਡਾਂ ਦਾ ਕੇਂਦਰ ਬਣਾਉਣ ਲਈ ਯਤਨਸ਼ੀਲ ਹੈ।
ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਉਹ ਖੇਡਾਂ ਦੇ ਖੇਤਰ ਵਿੱਚ ਆਪਣਾ, ਆਪਣੇ ਮਾਪਿਆਂ ਅਤੇ ਸੂਬੇ ਦਾ ਨਾਂ ਰੋਸ਼ਨ ਕਰਨ ਲਈ ਪੂਰੀ ਲਗਨ ਅਤੇ ਮਿਹਨਤ ਨਾਲ ਖੇਡ ਖੇਡਣ।
ਇਸ ਮੌਕੇ ਹਰਪ੍ਰੀਤ ਸਿੰਘ ਹੈਪੀ ਮੁੰਡੀਆਂ, ਹਰਦੀਪ ਸਿੰਘ ਮੁੰਡੀਆਂ, ਪਾਲ ਸਿੰਘ ਗਰੇਵਾਲ, ਇੰਦਰਪਾਲ ਸਿੰਘ ਗਰੇਵਾਲ, ਹਰਵਿੰਦਰ ਕੁਮਾਰ ਪੱਪੀ (ਬਲਾਕ ਪ੍ਰਧਾਨ), ਮਨਦੀਪ ਸਿੰਘ ਸਾਹਨੇਵਾਲ, ਹਰਪ੍ਰੀਤ ਕੌਰ ਗਰੇਵਾਲ, ਸ਼ਿੰਗਾਰਾ ਸਿੰਘ ਮੰਗਲੀ, ਕਮਲ ਸ਼ਰਮਾ, ਮਨਪ੍ਰੀਤ ਸਿੰਘ ਢੇਰੀ, ਕਮਲਜੀਤ ਸਿੰਘ ਭੱਟੀ, ਮਨਪ੍ਰੀਤ ਸਿੰਘ ਸਪੋਰਟਸ ਕੋਚ, ਸੁਨੀਤਾ ਤੇਜ਼ਾਨੀਆ, ਸੁਰਿੰਦਰ ਚੌਧਰੀ, ਹਰਵਿੰਦਰ ਮੁੰਡੀਆਂ ਤੋਂ ਇਲਾਵਾ ਹੋਰ ਵੀ ਸ਼ਾਮਲ ਸਨ।