ਮੀਟਿੰਗ ਦੌਰਾਨ ਜੇਲ ਦੇ ਬੰਦੀਆਂ ਤੋਂ ਉਨਾਂ ਦੀਆਂ ਮੁਸ਼ਕਲਾਂ ਅਤੇ ਕਿਸੇ ਤਰ੍ਹਾਂ ਦੀ ਸ਼ਿਕਾਇਤ ਹੋਣ ਸਬੰਧੀ ਗੱਲਬਾਤ ਕੀਤੀ।
ਬਲਵਿੰਦਰਪਾਲ , ਪਟਿਆਲਾ, 17 ਜੁਲਾਈ:2021
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਨੇ ਕੇਂਦਰੀ ਜੇਲ ਦੇ ਬੰਦੀਆਂ ਨਾਲ ਵੈਬੀਨਾਰ ਰਾਹੀਂ ਰੂਬਰੂ ਪ੍ਰੋਗਰਾਮ ਕਰਵਾਇਆ। ਇਸ ਦੌਰਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਮਿਸ ਪਰਮਿੰਦਰ ਕੌਰ ਨੇ ਗੂਗਲ ਮੀਟ ਐਪ ਰਾਂਹੀ ਕੇਂਦਰੀ ਜੇਲ, ਪਟਿਆਲਾ ਦੇ ਬੰਦੀਆਂ ਨਾਲ ਕੀਤੀ ਇਸ ਮੀਟਿੰਗ ਦੌਰਾਨ ਜੇਲ ਦੇ ਬੰਦੀਆਂ ਤੋਂ ਉਨਾਂ ਦੀਆਂ ਮੁਸ਼ਕਲਾਂ ਅਤੇ ਕਿਸੇ ਤਰ੍ਹਾਂ ਦੀ ਸ਼ਿਕਾਇਤ ਹੋਣ ਸਬੰਧੀ ਗੱਲਬਾਤ ਕੀਤੀ।
ਮਿਸ ਪਰਮਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਸ੍ਰੀ ਅਜੈ ਤਿਵਾੜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ, ਸ੍ਰੀ ਰਾਜਿੰਦਰ ਅਗਰਵਾਲ ਦੀ ਰਹਿਨੁਮਾਈ ਹੇਠ ਇਹ ਪ੍ਰੋਗਰਾਮ ਲਗਾਤਾਰ ਜਾਰੀ ਹਨ। ਇਸ ਦੌਰਾਨ ਜੇਲ ਅਧਿਕਾਰੀਆਂ ਨੂੰ ਬੰਦੀਆਂ ਦੀ ਸਿਹਤ ਅਤੇ ਮੈਡੀਕਲ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਰੱਖਣ ਦੀ ਹਦਾਇਤ ਕੀਤੀ ਗਈ।