ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਮਜਦੂਰਾਂ ਦੀਆਂ ਚਿਰਾਂ ਤੋਂ ਲਟਕਦੀਆਂ ਹੱਕੀ ਮੰਗਾਂ ਨੂੰ ਮੰਨਵਾਉਣ ਲਈ ,9 ਅਗਸਤ ਤੋਂ ਪਟਿਆਲੇ ਧਰਨਾ ਲਗਾਇਆ ਜਾ ਰਿਹਾ ਹੈ।
ਪ੍ਰਦੀਪ ਕਸਬਾ , ਜਲੰਧਰ,19 ਜੁਲਾਈ 2021
ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਮਜਦੂਰਾਂ ਦੀਆਂ ਚਿਰਾਂ ਤੋਂ ਲਟਕਦੀਆਂ ਹੱਕੀ ਮੰਗਾਂ ਨੂੰ ਮੰਨਵਾਉਣ ਲਈ ,9 ਅਗਸਤ ਤੋਂ ਪਟਿਆਲੇ ਧਰਨਾ ਲਗਾਇਆ ਜਾ ਰਿਹਾ ਹੈ।ਜਿਸ ਦੀ ਪੰਜਾਬ ਭਰ ਵਿੱਚ ਜੋਰਦਾਰ ਤਿਆਰੀ ਕੀਤੀ ਜਾ ਰਹੀ ਹੈ ।ਇਸ ਧਰਨੇ ਦੀ ਕਾਮਯਾਬੀ ਲਈ ਜਿਥੇ ਪਿੰਡ ਪਿੰਡ ਮੀਟਿੰਗਾਂ ਮੁਜਾਹਰੇ ਕੀਤੇ ਜਾ ਰਹੇ ਹਨ ਉਥੇ ਕਾਂਗਰਸੀ ਵਿਧਾਇਕਾਂ ਤੇ ਸੰਸਦ ਮੈਂਬਰਾਂ ਨੂੰ ਯਾਦ ਪੱਤਰ ਸੌਂਪ ਕੇ ਕਾਂਗਰਸ ਸਰਕਾਰ ਦੇ ਵਾਅਦੇ ਯਾਦ ਕਰਾਉਣ ਲਈ ਸੂਬੇ ਪੱਧਰੀ ਸੱਦੇ ਤਹਿਤ ਜਿਲ੍ਹਾ ਜਲੰਧਰ ਵਿੱਚ 27ਜੁਲਾਈ ਨੂੰ ਹਲਕਾ ਸ਼ਾਹਕੋਟ ਤੋਂ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੂੰ,28ਤਰੀਕ ਨੂੰ ਪਰਗਟ ਸਿੰਘ ,ਹਲਕਾ ਜਲੰਧਰ ਛਾਉਣੀ ਅਤੇ 29 ਤਰੀਕ ਨੂੰ ਹਲਕਾ ਕਰਤਾਰਪੁਰ ਦੇ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਅਤੇ ਉਸੇ ਦਿਨ ਫਿਲੌਰ ਵਿਖੇ ਸੰਸਦ ਮੈਂਬਰ ਚੌਧਰੀ ਸੰਤੋਸ਼ ਸਿੰਘ ਨੂੰ ਉਨ੍ਹਾਂ ਦੀ ਰਿਹਾਇਸ਼ ‘ਤੇ ਜਨਤਕ ਇਕੱਠ ਕਰਕੇ ਯਾਦ ਪੱਤਰ ਦਿੱਤੇ ਜਾਣਗੇ । ਇਹ ਜਾਣਕਾਰੀ ਦਿੰਦੇ ਹੋਏ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਹਰਮੇਸ਼ ਮਾਲੜੀ ,ਦਿਹਾੜੀ ਮਜਦੂਰ ਸਭਾ ਦੇ ਸੂਬਾ ਪ੍ਰਧਾਨ ਦਰਸ਼ਨ ਨਾਹਰ ਅਤੇ ਪੇਂਡੂ ਮਜਦੂਰ ਯੂਨੀਅਨ ਪੰਜਾਬ ਦੇ ਸੂਬਾ ਆਗੂ ਕਸ਼ਮੀਰ ਸਿੰਘ ਘੁੱਗਸ਼ੋਰ ਨੇ ਦੱਸਿਆ ਕਿ ਚਾਰਾਂ ਥਾਵਾਂ ਉੱਤੇ ਮਜਦੂਰ ਸੈਂਕੜਿਆਂ ਦੀ ਤਦਾਦ ਵਿੱਚ ਪਹੁੰਚਣਗੇ।