ਲੋਕਾਂ ਨੂੰ ਝੂਠੇ ਲਾਰੇ ਲਾਉਣ ਵਾਲੇ ਲੀਡਰਾਂ ਨੂੰ ਪਿੰਡਾਂ ਵਿੱਚ ਨਾ ਵੜਨ ਦੇਣ ਦੀ ਅਪੀਲ।
ਗੁਰਸੇਵਕ ਸਿੰਘ ਸਹੋਤਾ , ਮਹਿਲ ਕਲਾਂ 18ਜੁਲਾਈ 2021
ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਸੱਦੇ ਤੇ ਅੱਜ ਬਲਾਕ ਮਹਿਲ ਕਲਾਂ ਦੇ ਪ੍ਰਧਾਨ ਡਾ ਬਲਦੇਵ ਸਿੰਘ ਬਿੱਲੂ ਰਾਏਸਰ ਅਤੇ ਸਕੱਤਰ ਨਿਰਭੈ ਸਿੰਘ ਦੀ ਅਗਵਾਈ ਵਿੱਚ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੇ ਲਗਾਏ ਝੂਠੇ ਲਾਰਿਆਂ ਅਤੇ ਲੋਕਾਂ ਨਾਲ ਕੀਤੇ ਗਏ ਝੂਠੇ ਵਾਅਦਿਆਂ ਖ਼ਿਲਾਫ਼ ਲੋਕ ਚੇਤਨਾ ਮਾਰਚ ਕੱਢਿਆ ਗਿਆ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ। ਇਸ ਚੇਤਨਾ ਮਾਰਚ ਵਿਚ ਸੂਬਾ ਸਕੱਤਰ ਕੁਲਵੰਤ ਰਾਏ ਪੰਡੋਰੀ ਅਤੇ ਸਾਬਕਾ ਜ਼ਿਲ੍ਹਾ ਖਜ਼ਾਨਚੀ ਗੁਰਮੀਤ ਸਿੰਘ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ ।ਮਾਰਚ ਦੌਰਾਨ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਡਾ ਅਮਰਜੀਤ ਸਿੰਘ ਕਾਲਸਾਂ,ਜੰਗ ਬਹਾਦਰ ਸਿੰਘ, ਕੇਵਲ ਸਿੰਘ ਜਲਾਲਦੀਵਾਲ, ਜਸਵੰਤ ਸਿੰਘ ਛੀਨੀਵਾਲ, ਗੁਰਚਰਨ ਸਿੰਘ ਰਾਜਗਡ਼੍ਹ ਅਤੇ ਮੇਜਰ ਸਿੰਘ ਛਾਪਾ ਨੇ ਸਰਕਾਰ ਦੀਆਂ ਵਾਅਦਾ ਖਿਲਾਫ਼ੀਆਂ ਅਤੇ ਲੋਕ ਵਿਰੋਧੀ ਨੀਤੀਆਂ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਬਹੁਤ ਨਜ਼ਦੀਕ ਹਨ ।
ਹੁਣ ਲੋਕਾਂ ਨਾਲ ਝੂਠੇ ਵਾਅਦੇ ਕਰਨ ਵਾਲੇ ਮੰਤਰੀ ਤੁਹਾਡੀਆਂ ਸੱਥਾਂ ਵਿੱਚ ਵੋਟਾਂ ਮੰਗਣ ਆਉਣਗੇ ।ਇਸ ਵਾਰੀ ਵੋਟਾਂ ਮੰਗਣ ਆਉਣ ਵਾਲੇ ਇਨ੍ਹਾਂ ਅਖੌਤੀ ਲੀਡਰਾਂ ਪਾਸੋਂ ਲੋਕਾਂ ਨਾਲ ਕੀਤੇ ਝੂਠੇ ਵਾਅਦਿਆਂ ਤੇ ਬਣਾਈਆਂ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਹਿਸਾਬ ਲਿਆ ਜਾਵੇ ।ਉਨ੍ਹਾਂ ਕਿਹਾ ਕਿ ਸਿਹਤ ਸੇਵਾਵਾਂ ਦੇ ਖੇਤਰ ਅੰਦਰ ਅਹਿਮ ਰੋਲ ਅਦਾ ਕਰਨ ਵਾਲੇ ਪੇਂਡੂ ਡਾਕਟਰਾਂ ਨਾਲ 207 ਦੀਅਾਂ ਵਿਧਾਨ ਸਭਾ ਚੋਣਾਂ ਮੌਕੇ ਕਾਂਗਰਸ ਸਰਕਾਰ ਵੱਲੋਂ ਆਪਣੇ ਚੋਣ ਮਨੋਰਥ ਪੱਤਰ ਅੰਦਰ 16 ਵੀਂ ਧਾਰਾ ਪਾ ਕੇ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਪੱਛਮੀ ਬੰਗਾਲ ਦੀ ਤਰਜ਼ ਤੇ ਸਿੱਖਿਆ ਦੇ ਕੇ ਮਾਨਤਾ ਪ੍ਰਾਪਤ ਸਰਟੀਫਿਕੇਟ ਦੇਣ ਦਾ ਵਾਅਦਾ ਪੂਰਾ ਨਹੀਂ ਕੀਤਾ ਗਿਆ ।ਜਿਸ ਨੂੰ ਪੂਰਾ ਕਰਵਾਉਣ ਦੇ ਲਈ ਜਥੇਬੰਦੀ ਹੱਥ ਪਰਚਿਆਂ, ਤਖ਼ਤੀਆਂ, ਬੈਨਰਾਂ ਰਾਹੀਂ ਪ੍ਰਚਾਰ ਕਰਦੇ ਹੋਏ ਆਪਣੀਆਂ ਹੱਕੀ ਮੰਗਾਂ ਤੇ ਲੋਕ ਮਸਲਿਆਂ ਨੂੰ ਬੁਲੰਦ ਕੀਤਾ ਜਾਵੇਗਾ ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦੇ ਕਿਹਾ ਕਿ ਅਗਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕੀਤੇ ਗਏ ਤਾਂ ਤੁਹਾਨੂੰ ਜਨਤਾ ਦੀ ਕਚਹਿਰੀ ਵਿਚ ਜਵਾਬ ਦੇਣਾ ਪਵੇਗਾ ।
ਆਗੂਆਂ ਨੇ ਅੱਗੇ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਅਤੇ ਹਰ ਰੋਜ਼ ਵਰਤੋਂ ਵਿੱਚ ਆਉਣ ਵਾਲੀਆਂ ਚੀਜ਼ਾਂ ਦੇ ਰੇਟ ਆਸਮਾਨ ਨੂੰ ਛੂਹ ਰਹੇ ਹਨ ।ਜਿਸ ਕਰਕੇ ਲੋਕ ਇਨ੍ਹਾਂ ਅਖੌਤੀ ਸਰਕਾਰਾਂ ਤੋਂ ਅੱਕ ਚੁੱਕੇ ਹਨ ਅਤੇ ਇਨ੍ਹਾਂ ਦਾ ਹਿਸਾਬ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਰਨਗੇ । ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਲੋਕਾਂ ਨੂੰ ਝੂਠੇ ਲਾਰੇ ਲਾ ਕੇ ਭਰਮਾਉਣ ਵਾਲੇ ਇਨ੍ਹਾਂ ਲੀਡਰਾਂ ਨੂੰ ਪਿੰਡਾਂ ਵਿਚ ਨਾ ਵੜਨ ਦਿੱਤਾ ਜਾਵੇ । ਇਸ ਮੌਕੇ ਬਲਵਿੰਦਰ ਸਿੰਘ ਚੱਕ ਭਾਈਕਾ, ਡਾ ਪਰਮਿੰਦਰ ਸਿੰਘ ਹਮੀਦੀ, ਬਚਿੱਤਰ ਸਿੰਘ, ਕੇਵਲ ਸਿੰਘ, ਰਵਿੰਦਰ ਕੁਮਾਰ ਬਿੱਟੂ ,ਡਾ ਅਮਰਜੀਤ ਸਿੰਘ ਮਹਿਲ ਕਲਾਂ ,ਦਲਵਾਰ ਸਿੰਘ, ਡਾ ਕੇਸਰ ਖਾਨ, ਗੁਰਮੀਤ ਸਿੰਘ, ਹਰਮਨਜੀਤ ਸਿੰਘ ਗਹਿਲ ,ਹਰੀ ਸਿੰਘ , ਰਮੇਸ਼ ਸ਼ਰਮਾ ਅਤੇ ਭੱਠਾ ਮਜ਼ਦੂਰ ਯੂਨੀਅਨ ਦੇ ਆਗੂ ਭੋਲਾ ਖ਼ਾਂ ਅਤੇ ਸਮੂਹ ਬਲਾਕ ਮਹਿਲ ਕਲਾਂ ਦੇ ਡਾਕਟਰ ਸਾਹਿਬਾਨ ਮੈਂਬਰ ਹਾਜ਼ਰ ਸਨ ।