ਭਾਰੀ ਮੀਂਹ ਕਾਰਨ ਪੈਦਾ ਹੋਈ ਪਾਣੀ ਦੀ ਨਿਕਾਸੀ ਦੀ ਸਮੱਸਿਆ ਜ਼ਿਲ੍ਹਾ ਪ੍ਰਸ਼ਾਸਨ ਨੇ ਫੌਰੀ ਕੀਤੀ ਹੱਲ: ਡਿਪਟੀ ਕਮਿਸ਼ਨਰ

Advertisement
Spread information

ਐਸ.ਡੀ. ਐਮ. ਡਾ. ਸੰਜੀਵ ਕੁਮਾਰ ਨੇ ਕੀਤੀ ਟੀਮਾਂ ਦੀ ਅਗਵਾਈ

ਬੀ ਟੀ ਐਨ  , ਫ਼ਤਹਿਗੜ੍ਹ ਸਾਹਿਬ, 19 ਜੁਲਾਈ 2021

Advertisement

ਭਾਰੀ ਮੀਂਹ ਕਾਰਨ ਸਰਹਿੰਦ ਫ਼ਤਹਿਗੜ੍ਹ ਸਾਹਿਬ ਦੇ ਵੱਖ ਵੱਖ ਖੇਤਰਾਂ ਵਿੱਚ ਪੈਦਾ ਹੋਈ ਪਾਣੀ ਦੀ ਨਿਕਾਸੀ ਦੀ ਸਮੱਸਿਆ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਨੇ ਐਸ.ਡੀ. ਐਮ. ਡਾ. ਸੰਜੀਵ ਕੁਮਾਰ ਦੀ ਅਗਵਾਈ ਵਿੱਚ ਫੌਰੀ ਹੱਲ ਕਰਵਾਈ ਗਈ।

       ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੁਰਭੀ ਮਲਿਕ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਸ਼ਹਿਰ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਕਾਰਨ ਪਾਣੀ ਦੀ ਨਿਕਾਸੀ ਨਾ ਹੋਣ ਬਾਰੇ ਪਤਾ ਲੱਗਿਆ ਸੀ ਤੇ ਨਗਰ ਕੌਂਸਲ ਦੀਆਂ ਟੀਮਾਂ ਨੇ ਫੌਰੀ ਮੌਕੇ ਉਤੇ ਪਹੁੰਚ ਕੇ ਸਮੱਸਿਆ ਹੱਲ ਕਰਵਾਈ।

      ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਬਰਸਾਤ ਦੇ ਮੌਸਮ ਸਬੰਧੀ ਮੁਸ਼ਕਲਾਂ ਦੇ ਹੱਲ ਲਈ ਪੂਰੀ ਤਰ੍ਹਾਂ ਸੁਚੇਤ ਹੈ ਤੇ ਟੀਮਾਂ ਨੂੰ ਤਿਆਰ ਬਰ ਤਿਆਰ ਰੱਖਿਆ ਗਿਆ ਹੈ, ਜਿੱਥੇ ਵੀ ਦਿੱਕਤ ਆਉਂਦੀ ਹੈ, ਟੀਮਾਂ ਮੌਕੇ ਉਤੇ ਪਹੁੰਚ ਕੇ ਮੁਸ਼ਕਲਾਂ ਹੱਲ ਕਰਵਾ ਰਹੀਆਂ ਹਨ।

        ਸ਼੍ਰੀਮਤੀ ਮਲਿਕ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਾਣੀ ਦੀ ਨਿਕਾਸੀ ਸਬੰਧੀ ਦਿੱਕਤ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਲੈ ਕੇ ਆਉਣ। ਉਨ੍ਹਾਂ ਦੀ ਸਮੱਸਿਆ ਫੌਰੀ ਹੱਲ ਕੀਤੀ ਜਾਵੇਗੀ। ਉਨ੍ਹਾਂ ਨੇ ਨਾਲ ਹੀ ਲੋਕਾਂ ਨੂੰ ਮੁਸ਼ਕਲਾਂ ਦੇ ਹੱਲ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ।

Advertisement
Advertisement
Advertisement
Advertisement
Advertisement
error: Content is protected !!