ਨਵਜੋਤ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੀ 2022 ਦੀਆਂ ਚੋਣਾਂ ਲੜੀਆਂ ਜਾਣਗੀਆਂ ਅਤੇ ਜਿੱਤੀਆਂ ਵੀ ਜਾਣਗੀਆਂ – ਮੱਖਣ ਸ਼ਰਮਾ
ਹਰਿੰਦਰ ਨਿੱਕਾ, ਬਰਨਾਲਾ, 19 ਜੁਲਾਈ 2021
ਨਵਜੋਤ ਸਿੰਘ ਸਿੱਧੂ ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ਤੇ ਜ਼ਿਲ੍ਹੇ ਦੇ ਵਰਕਰਾਂ ਵਿਚ ਉਤਸ਼ਾਹ ਪਾਇਆ ਜਾ ਰਿਹਾ ਹੈ । ਨਵਜੋਤ ਸਿੱਧੂ ਦੇ ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ਤੇ ਬਰਨਾਲਾ ਸ਼ਹਿਰ ਵਿਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਲੱਡੂ ਵੰਡੇ ਗਏ । ਅਤੇ ਜਸ਼ਨ ਮਨਾਇਆ ਗਿਆ ।
ਇਸ ਮੌਕੇ ਗੱਲਬਾਤ ਕਰਦਿਆਂ ਨਗਰ ਸੁਧਾਰ ਟਰੱਸਟ ਬਰਨਾਲਾ ਦੇ ਚੇਅਰਮੈਨ ਮੱਖਣ ਸ਼ਰਮਾ ,ਨਗਰ ਕੌਂਸਲ ਬਰਨਾਲਾ ਦੇ ਪ੍ਰਧਾਨ ਗੁਰਜੀਤ ਸਿੰਘ ਰਾਮਣਵਾਸੀਆ , ਮਾਰਕਿਟ ਕਮੇਟੀ ਬਰਨਾਲਾ ਦੇ ਚੇਅਰਮੈਨ ਅਸ਼ੋਕ ਮਿੱਤਲ , ਟਰੱਸਟ ਦੇ ਮੈਂਬਰ ਹਰਵਿੰਦਰ ਸਿੰਘ ਚਹਿਲ , ਕੌਸਲਰ ਪਰਮਜੀਤ ਸਿੰਘ ਜੌਂਟੀ ਮਾਨ , ਕੈਪਟਨ ਭੁਪਿੰਦਰ ਸਿੰਘ ਝਲੂਰ , ਸੀਨੀਅਰ ਕਾਂਗਰਸੀ ਆਗੂ ਨਰਿੰਦਰ ਸ਼ਰਮਾ , ਜਸਮੇਲ ਸਿੰਘ ਡੇਅਰੀਵਾਲਾ, ਬਲਰਾਜ ਸਿੰਘ, ਸਾਬਕਾ ਐਮ ਐਲ ਏ ਕੇਵਲ ਸਿੰਘ ਢਿੱਲੋਂ ਦੇ ਪੀ ਏ ਦੀਪ ਸੰਘੇੜਾ , ਬਰਨਾਲਾ ਕਲੱਬ ਦੇ ਜਰਨਲ ਸਕੱਤਰ ਐਡਵੋਕੇਟ ਰਾਜੀਵ ਲੂਬੀ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੇ ਕਾਂਗਰਸ ਪ੍ਰਧਾਨ ਬਣਨ ਨਾਲ ਜਿਥੇ ਪੂਰੇ ਪੰਜਾਬ ਵਿਚ ਕਾਂਗਰਸ ਵਰਕਰਾਂ ਵਿਚ ਉਤਸ਼ਾਹ ਪਾਇਆ ਜਾ ਰਿਹਾ ਹੈ ਉਥੇ ਨਾਲ ਹੀ ਪੰਜਾਬ ਦੀ ਪੰਜਾਬ ਦੀ ਆਵਾਮ ਦਾ ਝੁਕਾਅ ਕਾਂਗਰਸ ਪਾਰਟੀ ਵੱਲ ਵਧਦਾ ਜਾ ਰਿਹਾ ਹੈ । ਕਾਂਗਰਸੀ ਆਗੂਆਂ ਨੇ ਕਿਹਾ ਕਿ ਕਾਂਗਰਸ ਪਾਰਟੀ ਆਮ ਗ਼ਰੀਬ ਲੋਕਾਂ ਦੀ ਪਾਰਟੀ ਹੈ , ਇਸੇ ਕਰਕੇ ਕਾਂਗਰਸ ਪਾਰਟੀ ਵਿਚ ਸਾਰੇ ਲੋਕਾਂ ਦੀ ਗੱਲ ਸੁਣੀ ਜਾਂਦੀ ਹੈ ।
ਕਾਂਗਰਸੀ ਆਗੂਆਂ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੀ 2022 ਦੀਆਂ ਚੋਣਾਂ ਲੜੀਆਂ ਜਾਣਗੀਆਂ ਅਤੇ ਜਿੱਤਿਆ ਵੀ ਜਾਣਗੀਆਂ । ਕਾਂਗਰਸੀ ਆਗੂਆਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੀ ਇਮਾਨਦਾਰ ਸ਼ਖ਼ਸੀਅਤ ਹੋਣ ਕਰਕੇ ਕਾਂਗਰਸ ਦਾ ਭਵਿੱਖ ਉਜਵਲ ਹੈ । ਉਨ੍ਹਾਂ ਕਿਹਾ ਕਿ ਸਮੁੱਚੇ ਬਰਨਾਲੇ ਜ਼ਿਲ੍ਹੇ ਵਿਚ ਕਾਂਗਰਸੀ ਵਰਕਰ ਇਕਜੁੱਟ ਹੋ ਚੁੱਕੇ ਹਨ । ਆਗੂਆਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਮਨਾਉਣ ਦਾ ਫ਼ੈਸਲਾ ਬਿਲਕੁਲ ਦਰੁਸਤ ਹੈ।
ਆਗੂਆਂ ਕਿਹਾ ਕਿ ਖੇਡ ਦਾ ਮੈਦਾਨ ਹੋਵੇ , ਚਾਹੇ ਸਿਆਸਤ ਦੀ ਪਿੱਚ ਹੋਵੇ । ਹਰ ਜਗ੍ਹਾ ਜਿੱਤ ਹਾਸਲ ਕਰਨ ਵਾਲੇ ਨਿਡਰ ਇਮਾਨਦਾਰ ਸਿਆਸਤਦਾਨ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਉਣ ਤੇ ਸੋਨੀਆ ਗਾਂਧੀ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਦਾ ਵੀ ਬਹੁਤ ਬਹੁਤ ਧੰਨਵਾਦ ਹੈ ।