22 ਜੁਲਾਈ ਤੋਂ ਸੰਸਦ ਸਾਹਮਣੇ ਹੋਣ ਵਾਲੇ ਰੋਸ ਪ੍ਰਦਰਸ਼ਨਾਂ ‘ਚ ਸ਼ਾਮਲ ਹੋਣ ਲਈ ਕਿਸਾਨਾਂ ‘ਚ ਭਾਰੀ ਉਤਸ਼ਾਹ: ਕਿਸਾਨ ਆਗੂ

Advertisement
Spread information

ਸੰਯੁਕਤ ਕਿਸਾਨ ਮੋਰਚਾ: ਧਰਨੇ ਦਾ 294ਵਾਂ ਦਿਨ

ਕਿਸਾਨਾਂ ਦੀਆਂ ਮੌਤਾਂ ਤੇ ਮੁਆਵਜ਼ੇ ਸੰਬੰਧੀ ਸਰਕਾਰ ਵੱਲੋਂ ਸੰਸਦ ‘ਚ ਦਿੱਤੇ ਬਿਆਨ ਦੀ ਸਖਤ ਨਿਖੇਧੀ।

ਭਗਤ ਸਿੰਘ ਦੇ ਚਾਚਾ ਸਵਰਨ ਸਿੰਘ ਤੇ ਸਾਥੀ ਬੀ ਕੇ ਦੱਤ ਨੂੰ ਭਾਵਭਿੰਨੀ ਸ਼ਰਧਾਂਜਲੀ ਭੇਟ ਕੀਤੀ ਗਈ।

ਪਰਦੀਪ ਕਸਬਾ  , ਬਰਨਾਲਾ:  21ਜੁਲਾਈ, 2021

ਬੱਤੀ ਜਥੇਬੰਦੀਆਂ ‘ਤੇ ਅਧਾਰਿਤ ਸੰਯੁਕਤ ਕਿਸਾਨ ਮੋਰਚੇ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐਮਐਸਪੀ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਰੇਲਵੇ ਸਟੇਸ਼ਨ ‘ਤੇ ਲਾਇਆ ਧਰਨਾ ਅੱਜ 294 ਵੇਂ ਦਿਨ ਵੀ ਪੂਰੇ ਜੋਸ਼ ਤੇ ਉਤਸ਼ਾਹ ਨਾਲ ਜਾਰੀ ਰਿਹਾ। ਅੱਜ ਧਰਨੇ ‘ਚ ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਵੱਲੋਂ ਪਿਛਲੇ ਦਿਨੀਂ ਸੰਸਦ ਵਿੱਚ ਬਿਆਨ ਦਾ ਮੁੱਦਾ ਭਾਰੂ ਰਿਹਾ। ਖੇਤੀ ਮੰਤਰੀ ਨੇ ਬਿਆਨ ਦਿੱਤਾ ਸੀ ਕਿ ਸਰਕਾਰ ਕੋਲ ਉਨ੍ਹਾਂ ਕਿਸਾਨਾਂ ਦਾ ਕੋਈ ਅੰਕੜਾ ਨਹੀਂ ਹੈ ਜਿਨ੍ਹਾਂ ਦੀ ਕਿਸਾਨ ਅੰਦੋਲਨ ਦੌਰਾਨ ਮੌਤ ਹੋਈ ਹੈ ਅਤੇ ਨਾ ਹੀ ਸਰਕਾਰ ਦੀ ਇਨ੍ਹਾਂ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੀ ਕੋਈ ਤਜ਼ਵੀਜ਼ ਹੈ। ਬੁਲਾਰਿਆਂ ਨੇ ਕਿਹਾ ਕਿ ਇਹ ਬਿਆਨ  ਸਰਕਾਰ ਦੀ ਸੰਵੇਦਨਹੀਣਤਾ, ਹੱਠਧਰਮੀ, ਹੰਕਾਰ ਤੇ ਕਿਸਾਨੀ ਮੰਗਾਂ ਪ੍ਰਤੀ ਗੈਰਸੰਜੀਦਗੀ  ਨੂੰ ਦਰਸਾਉਂਦਾ ਹੈ। ਹੁਣ ਤੱਕ 582 ਤੋਂ ਉਪਰ ਕਿਸਾਨ ਸ਼ਹੀਦ ਹੋ ਚੁੱਕੇ ਹਨ ਪਰ ਮਨ ਕੀ ਬਾਤ ਕਰਨ ਵਾਲੇ ਦੇਸ਼ ਦੇ ਪ੍ਰਧਾਨ ਮੰਤਰੀ ਤੋਂ  ਇਨ੍ਹਾਂ ਲਈ ਹਮਦਰਦੀ ਦਾ ਇੱਕ ਵੀ ਸ਼ਬਦ ਨਹੀਂ ਸਰਿਆ। ਕਿਸਾਨਾਂ ਨਾਲ ਕਿਸੇ ਦੁਸ਼ਮਣ ਦੇਸ਼ ਦੇ ਵਾਸੀਆਂ ਵਾਂਗ ਵਿਹਾਰ ਕੀਤਾ ਜਾ ਰਿਹਾ ਹੈ। ਅੱਜ ਦਾ ਧਰਨਾ ਕੇਂਦਰੀ ਖੇਤੀ ਮੰਤਰੀ ਦੇ ਇਸ ਸੰਵੇਦਨਹੀਣ ਬਿਆਨ ਦੀ ਸਖਤ ਨਿਖੇਧੀ ਕਰਦਾ ਹੈ।

Advertisement

            ਅੱਜ ਧਰਨੇ ਨੂੰ ਬਲਵੰਤ ਸਿੰਘ ਉੱਪਲੀ, ਕਰਨੈਲ ਸਿੰਘ ਗਾਂਧੀ, ਮੇਲਾ ਸਿੰਘ ਕੱਟੂ, ਨਛੱਤਰ ਸਿੰਘ ਸਾਹੌਰ, ਨਰੈਣ ਦੱਤ, ਹਰਚਰਨ ਸਿੰਘ ਚੰਨਾ, ਨੇਕਦਰਸ਼ਨ ਸਿੰਘ ਸਰਪੰਚ ਗੁਰਚਰਨ ਸਿੰਘ ਸੁਰਜੀਤਪੁਰਾ, ਮਨਜੀਤ ਕੌਰ ਖੁੱਡੀ ਕਲਾਂ, ਬਲਵੀਰ ਕੌਰ ਕਰਮਗੜ੍ਹ, ਬਲਜੀਤ ਸਿੰਘ ਚੌਹਾਨਕੇ ਤੇ ਲੱਖਾ ਸਿੰਘ ਮਹਿਲ ਕਲਾਂ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਨੇ 22 ਜੁਲਾਈ ਤੋਂ ਸੰਸਦ ਸਾਹਮਣੇ ਰੋਸ ਪ੍ਰਦਰਸ਼ਨ ਕਰਨ ਦਾ ਪ੍ਰੋਗਰਾਮ ਉਲੀਕਿਆ ਹੋਇਆ ਹੈ ਜਿਸ ਵਿੱਚ  ਹਰ ਦਿਨ 200 ਕਿਸਾਨ  ਹਿੱਸਾ ਲਿਆ ਕਰਨਗੇ। ਇਸ ਮੰਤਵ ਲਈ ਆਧਾਰ ਕਾਰਡ ਆਦਿ  ਪਛਾਣ-ਪੱਤਰਾਂ ਸਮੇਤ ਕਿਸਾਨ ਵਲੰਟੀਅਰਾਂ ਦੀਆਂ ਲਿਸਟਾਂ ਤਿਆਰ ਕੀਤੀਆਂ ਜਾ ਰਹੀਆਂ ਹਨ  ਜਿਸ ਲਈ ਕਿਸਾਨਾਂ ‘ਚ ਭਾਰੀ ਉਤਸ਼ਾਹ ਤੇ ਜੋਸ਼ ਪਾਇਆ ਜਾ ਰਿਹਾ ਹੈ।

          ਅੱਜ ਦੇ ਦਿਨ  ਸੰਨ 2010 ਵਿੱਚ ਸ਼ਹੀਦ ਭਗਤ ਸਿੰਘ ਦੇ ਚਾਚਾ ਜੀ ਤੇ ਆਜਾਦੀ ਘੁਲਾਟੀਏ ਸਵਰਨ ਸਿੰਘ ਅਤੇ ਅੱਜ ਦੇ ਦਿਨ ਸੰਨ 1965 ਵਿੱਚ ਉਨ੍ਹਾਂ ਦੇ ਸਾਥੀ ਬੀ ਕੇ ਦੱਤ ਸਾਨੂੰ ਸਦੀਵੀ ਵਿਛੋੜਾ ਦੇ ਗਏ ਸਨ। ਅੱਜ ਧਰਨੇ ਚ ਦੋ ਮਿੰਟ ਦਾ ਮੌਨ ਧਾਰ ਕੇ ਭਾਵਭਿੰਨੀ ਸ਼ਰਧਾਂਜਲੀ ਭੇਟ ਕੀਤੀ ਗਈ। ਅੱਜ ਰਾਜਵਿੰਦਰ ਸਿੰਘ ਮੱਲੀ ਕਵੀਸ਼ਰ ਤੇ ਬਲਵਿੰਦਰ ਸਿੰਘ ਠੁੱਲੀਵਾਲ ਨੇ ਕਵੀਸ਼ਰੀ ਤੇ ਗੀਤ ਸੁਣਾਏ।

Advertisement
Advertisement
Advertisement
Advertisement
Advertisement
error: Content is protected !!