ਮੁਕਾਬਲੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਕਰਨ ਦੇ ਨਾਲ ਨਾਲ ਉਨ੍ਹਾ ਨੂੰ ਇਤਿਹਾਸ ਅਤੇ ਵਿਰਸੇ ਨਾਲ ਵੀ ਜੋੜਨ ’ਚ ਸਹਾਈ ਹੁੰਦੇ ਹਨ – ਗੋਪਾਲ ਕ੍ਰਿਸ਼ਨ
ਹਰਪ੍ਰੀਤ ਕੌਰ ਬਬਲੀ , ਸੰਗਰੂਰ, 21 ਜੁਲਾਈ 2021
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ ਪੂਰਬ ਨੂੰ ਸਮਰਪਿਤ ਸਰਕਾਰੀ ਮਿਡਲ ਸਕੂਲ ਝਨੇੜੀ ਵਿਖੇ ਸਲੋਗਨ ਲਿਖਣ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ’ਚ ਵਿਦਿਆਰਥੀਆਂ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਹਿੱਸਾ ਲਿਆ। ਇਹ ਜਾਣਕਾਰੀ ਸਕੂਲ ਮੁਖੀ ਸ੍ਰੀ ਗੋਪਾਲ ਕ੍ਰਿਸ਼ਨ ਨੇ ਦਿੱਤੀ।
ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ ਸੰਪੂਰਨ ਜੀਵਨ ਹੀ ਪ੍ਰੇਰਨਾ ਸਰੋਤ ਹੈ ਜਿਸ ਤੋਂ ਦੂਸਰਿਆਂ ਦੀ ਮੱਦਦ ਕਰਨ ਦੀ ਪ੍ਰੇਰਨਾ ਮਿਲਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲਿਆਂ ਦਾ ਵਿਦਿਆਰਥੀ ਜੀਵਨ ਵਿੱਚ ਬਹੁਤ ਮਹੱਤਵ ਹੈ। ਉਨ੍ਹਾਂ ਕਿਹਾ ਕਿ ਇਹ ਮੁਕਾਬਲੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਕਰਨ ਦੇ ਨਾਲ ਨਾਲ ਉਨ੍ਹਾ ਨੂੰ ਇਤਿਹਾਸ ਅਤੇ ਵਿਰਸੇ ਨਾਲ ਵੀ ਜੋੜਨ ’ਚ ਸਹਾਈ ਹੁੰਦੇ ਹਨ। ਉਨ੍ਹਾ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਸਨੀ ਸਿੰਘ ਜਮਾਤ ਅੱਠਵੀਂ ਨੇ ਪਹਿਲਾ, ਰਿਤੂ ਕੌਰ ਅਤੇ ਵਰਿੰਦਰ ਸਿੰਘ ਜਮਾਤ ਅੱਠਵੀਂ ਨੇ ਦੂਸਰਾ ਅਤੇ ਮਨਜੋਤ ਕੌਰ ਅਤੇ ਹਰਜੋਤ ਕੌਰ ਜਮਾਤ ਅੱਠਵੀਂ ਨੇ ਤੀਸਰਾ ਸਥਾਨ ਹਾਸਲ ਕੀਤਾ। ਗਾਈਡ ਅਧਿਆਪਕਾ ਸ਼੍ਰੀਮਤੀ ਪਰਮਜੀਤ ਕੌਰ ਪੀ ਟੀ ਆਈ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।