ਕਰੋਨਾ ਨੂੰ ਹਰਾਉਣ ਲਈ ਹਰੇਕ ਵਿਅਕਤੀ ਕਰਵਾਏ ਟੀਕਾਕਰਨ -ਡਿਪਟੀ ਕਮਿਸ਼ਨਰ
ਬੀ ਟੀ ਐਨ , ਫਾਜ਼ਿਲਕਾ, 21 ਜੁਲਾਈ 2021
ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਜ਼ਿਲ੍ਹਾ ਫਾਜ਼ਿਲਕਾ ਅੰਦਰ ਵੈਕਸੀਨੇਸ਼ਨ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਕਰੋਨਾ ਦੇ ਫੈਲਾਅ ਨੂੰ ਰੋਕਣ ਲਈ ਸਮੇਂ ਸਿਰ ਸੈਂਪਲਿੰਗ ਤੇ ਵੈਕਸੀਨੇਸ਼ਨ ਬਹੁਤ ਹੀ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਕਰੋਨਾਂ ਦੇ ਕੇਸਾਂ ਵਿਚ ਭਾਵੇਂ ਕਮੀ ਆਈ ਹੈ ਪਰ ਸਾਵਧਾਨੀਆਂ ਦੀ ਪਾਲਣਾ ਕਰਨਾ ਜ਼ਰੂਰੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੈਕਸੀਨ ਲਗਵਾਉਣ ਨਾਲ ਹੀ ਇਸ ਬਿਮਾਰੀ ਤੋਂ ਨਿਜਾਤ ਪਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਵੈਕਸੀਨੇਸ਼ਨ ਹਰ ਵਿਅਕਤੀ ਲਈ ਜ਼ਰੂਰੀ ਹੈ। ਇਸ ਤਹਿਤ ਸਰਕਾਰੀ ਸਕੂਲ ਲੜਕੀਆਂ ਫ਼ਾਜ਼ਿਲਕਾ, ਨਿਹਾਲ ਸਿੰਘ ਜੀ ਕੁਟੀਆ ਅਤੇ ਰਾਧਾ ਸੁਆਮੀ ਸਤਸੰਗ ਘਰ ਰਾਮਪੁਰਾ ਵਿਖੇ ਵੈਕਸੀਨੇਸ਼ਨ ਦੇ ਕੈਂਪ ਲਗਾਏ ਗਏ । ਉਨ੍ਹਾਂ ਕਿਹਾ ਕਿ ਸਾਵਧਾਨੀਆਂ ਦੀ ਪਾਲਣਾ ਕਰਕੇ ਅਤੇ ਵੈਕਸੀਨੇਸ਼ਨ ਲਗਵਾ ਕੇ ਕਰੋਨਾ ਨੂੰ ਹਰਾਇਆ ਜਾ ਸਕਦਾ ਹੈ।
Advertisement