ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਥਾਣਾ ਮੁਖੀਆਂ ਨਾਲ ਕੀਤਾ ਗਿਆ ਟਰੇਨਿੰਗ ਪ੍ਰੋਗਰਾਮ
ਬਲਵਿੰਦਰਪਾਲ , ਪਟਿਆਲਾ, 22 ਜੁਲਾਈ 2021
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ -ਕਮ- ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਅਜੇ ਤਿਵਾੜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸ੍ਰੀ ਰਾਜਿੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਕਮ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੀ ਰਹਿਨੁਮਾਈ ਹੇਠ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਮਿਸ ਪਰਮਿੰਦਰ ਕੌਰ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਥਾਣਾ ਮੁਖੀਆਂ ਨਾਲ ਗੂਗਲ ਮੀਟ ਐਪ ਰਾਹੀਂ ਇੱਕ ਟਰੇਨਿੰਗ ਪ੍ਰੋਗਰਾਮ ਕੀਤਾ ਗਿਆ।
ਸੈਸ਼ਨ ਦੌਰਾਨ ਉਨ੍ਹਾਂ ਨੂੰ ਨਾਲਸਾ (ਤੇਜ਼ਾਬੀ ਹਮਲਾ ਪੀੜਤਾਂ ਲਈ ਕਾਨੂੰਨੀ ਸੇਵਾਵਾਂ) ਯੋਜਨਾ, 2016, ਨਾਲਸਾ ਕੰਪਨ ਸੈਸ਼ਨ ਸਕੀਮ ਫ਼ਾਰ ਵੁਮੈਨ ਵਿਕਟਿਮਜ਼/ਸਰਵਾਈਵਰਜ਼ ਆਫ਼ ਸੈਕਸੁਅਲ ਅਸਾਲਟ/ਅਦਰ ਕਰਾਈਮਜ, 2018, ਪੰਜਾਬ ਵਿਕਟਿਮ ਕੰਪਨ ਸੈਸ਼ਨ ਸਕੀਮ, 2017, ਪ੍ਰੀ ਅਰੈਸਟ, ਅਰੈਸਟ ਅਤੇ ਰਿਮਾਂਡ ਸਟੇਜ ਤੇ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਦਿੱਤੀ ਗਈ।ਇਸ ਤੋਂ ਇਲਾਵਾ ਉਨ੍ਹਾਂ ਨੂੰ ਮਾਣਯੋਗ ਸੁਪਰੀਮ ਕੋਰਟ ਵੱਲੋਂ ਰਿੱਟ ਪਟੀਸ਼ਨ ਕ੍ਰਿਮੀਨਲ ਨੰਬਰ 129/2006, ਲਕਸ਼ਮੀ ਬਨਾਮ ਯੂਨੀਅਨ ਆਫ਼ ਇੰਡੀਆ ਵਿੱਚ ਜਾਰੀ ਹਦਾਇਤਾਂ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ । ਇਸ ਪ੍ਰੋਗਰਾਮ ਵਿੱਚ ਕੁੱਲ 25 ਐਸ. ਐਚ.ੳਜ਼. ਨੇ ਭਾਗ ਲਿਆ ।