ਕੋਰੋਨਾ ਕਾਲ ਦੌਰਾਨ ਦਿੱਤੀਆਂ ਸੇਵਾਵਾਂ ਪ੍ਰਸੰਸਾਯੋਗ – ਕੁਲਵੰਤ ਟਿੱਬਾ
ਗੁਰਸੇਵਕ ਸਿੰਘ ਸਹੋਤਾ, ਮਹਿਲ ਕਲਾਂ 24 ਜੁਲਾਈ 2021
ਕੋਰੋਨਾ ਮਹਾਂਮਾਰੀ ਦੌਰਾਨ ਸਰਕਾਰੀ ਹਸਪਤਾਲ ਮਹਿਲ ਕਲਾਂ ਵਿਖੇ ਕੋਵਿਡ ਕੇਅਰ ਸੈਂਟਰ ਵਿਚ ਸਮੁੱਚੇ ਸਿਹਤ ਅਮਲੇ ਵੱਲੋਂ ਇਲਾਕੇ ਦੇ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਦੇਣ ਬਦਲੇ ‘ਹੋਪ ਫਾਰ ਮਹਿਲ ਕਲਾਂ’ ਦੇ ਇੰਚਾਰਜ ਕੁਲਵੰਤ ਸਿੰਘ ਟਿੱਬਾ ਵੱਲੋਂ ਡਾ. ਸ਼ਿਪਲਮ ਅਗਨੀਹੋਤਰੀ (ਐਮਬੀਬੀਐੱਸ), ਸਟਾਫ ਨਰਸ ਪਰਮਜੀਤ ਕੌਰ ਅਤੇ ਐਂਬੂਲੈਂਸ ਡਰਾਈਵਰ ਤਰਸੇਮ ਸਿੰਘ ਮਹਿਲ ਖੁਰਦ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨੌਜਵਾਨ ਆਗੂ ਕੁਲਵੰਤ ਸਿੰਘ ਟਿੱਬਾ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਦੌਰਾਨ ਆਮ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਆਪਣੀ ਜਾਨ ਜੋਖ਼ਮ ਵਿੱਚ ਪਾ ਕੇ ਡਾਕਟਰੀ ਅਮਲੇ ਵੱਲੋਂ ਨਿਭਾਈ ਡਿਊਟੀ ਕਾਰਨ ਹੀ ਇਸ ਕੌਮਾਂਤਰੀ ਮਹਾਂਮਾਰੀ ਤੋਂ ਕੁਝ ਰਾਹਤ ਮਿਲ ਸਕੀ ਹੈ।
ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲ ਮਹਿਲ ਕਲਾਂ ਦੇ ਸਮੂਹ ਸਟਾਫ ਨੇ ਸਥਾਨਕ ਕੋਵਿਡ ਕੇਅਰ ਸੈਂਟਰ ਵਿਚ ਕੋਰੋਨਾ ਪੀਡ਼ਤ ਮਰੀਜ਼ਾਂ ਦੀ ਚੰਗੀ ਤਰ੍ਹਾਂ ਦੇਖਭਾਲ ਕੀਤੀ, ਜਿਸ ਦੇ ਸਿੱਟੇ ਵਜੋਂ ਦਰਜਨਾਂ ਹੀ ਕੋਰੋਨਾ ਪੀਡ਼ਤ ਮਰੀਜ਼ ਤੰਦਰੁਸਤ ਹੋ ਕੇ ਆਪਣੇ ਪਰਿਵਾਰਾਂ ਵਿੱਚ ਪਹੁੰਚੇ।ਉਨ੍ਹਾਂ ਕਿਹਾ ਕਿ ਡਾ. ਸ਼ਿਪਲਮ ਅਗਨੀਹੋਤਰੀ ਤੇ ਉਨ੍ਹਾਂ ਦੀ ਸਮੁੱਚੀ ਟੀਮ ਨੂੰ ਉਹ ਸਲੂਟ ਕਰਦੇ ਹਨ ਜਿਨ੍ਹਾਂ ਨੇ ਨਿਡਰ ਹੋ ਕੇ ਨਿਰਸਵਾਰਥ ਮਰੀਜ਼ਾਂ ਦੀ ਸੇਵਾ ਸੰਭਾਲ ਅਤੇ ਦੇਖਭਾਲ ਕੀਤੀ।ਡਾ. ਸ਼ਿਪਲਮ ਨੇ “ਹੋਪ ਫ਼ਾਰ ਮਹਿਲ ਕਲਾਂ” ਦੇ ਇੰਚਾਰਜ ਕੁਲਵੰਤ ਸਿੰਘ ਟਿੱਬਾ ਦਾ ਮਾਣ ਸਨਮਾਨ ਦੇਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਕਰੋਨਾ ਮਹਾਂਮਾਰੀ ਦੌਰਾਨ ਲੋਕਾਂ ਲਈ ਚੰਗੀਆਂ ਸਿਹਤ ਸੇਵਾਵਾਂ ਦੇਣੀਆਂ ਉਨ੍ਹਾਂ ਦਾ ਮੁੱਢਲਾ ਫਰਜ਼ ਸੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਪਰਮਜੀਤ ਕੌਰ ਸਟਾਫ ਨਰਸ,ਅੰਮ੍ਰਿਤਪਾਲ ਸਿੰਘ ਲਾਡੀ , ਗੁਰਵੀਰ ਸਿੰਘ, ਮਨਦੀਪ ਸਿੰਘ ਈਐਮਟੀ, ਤਰਸੇਮ ਸਿੰਘ ਮਹਿਲ ਖੁਰਦ, ਡਾ. ਗੁਰਪ੍ਰੀਤ ਸਿੰਘ ਨਾਹਰ, ਡਾ. ਮਿੱਠੂ ਮੁਹੰਮਦ ਆਦਿ ਆਗੂ ਹਾਜ਼ਰ ਸਨ।