ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਫਤਹਿਗੜ੍ਹ ਸਾਹਿਬ ਦੇ ਵਿਦਿਆਰਥੀਆਂ ਦੇ ਆਨ ਲਾਈਨ ਸਲੋਗਨ ਲੇਖਣ ਮੁਕਾਬਲੇ ਕਰਵਾਏ

Advertisement
Spread information

ਵਿਦਿਆਰਥੀਆਂ ਦੀ ਸ਼ਖ਼ਸੀਅਤ ਨਿਖਾਰਨ ਵਿੱਚ ਸਲੋਗਨ ਮੁਕਾਬਲਿਆਂ ਦਾ ਰੋਲ ਅਹਿਮ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਨੇ ਮੁਕਾਬਲੇ

ਬੀ ਟੀ ਐੱਨ, ਫ਼ਤਹਿਗੜ੍ਹ ਸਾਹਿਬ, 25 ਜੁਲਾਈ 2021

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਆਨਲਾਈਨ ਸਲੋਗਨ ਮੁਕਾਬਲੇ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਵਿਦਿਆਰਥੀ ਉਤਸ਼ਾਹ ਨਾਲ ਹਿੱਸਾ ਲੈ ਰਹੇ ਹਨ। ਇਹ ਮੁਕਾਬਲੇ ਵਿੱਦਿਆਰਥੀਆਂ ਦੀ ਸ਼ਖ਼ਸੀਅਤ ਨਿਖਾਰਨ ਵਿੱਚ ਅਹਿਮ ਰੋਲ ਨਿਭਾ ਰਹੇ ਹਨ। ਇਹਨਾਂ ਮੁਕਾਬਲਿਆਂ ਦੀ ਲੜੀ ਤਹਿਤ ਹੀ ਮਾਤਾ ਗੁਜਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਫਤਹਿਗੜ੍ਹ ਸਾਹਿਬ ਦੇ ਵਿਦਿਆਰਥੀਆਂ ਦੇ ਆਨਲਾਈਨ ਸਲੋਗਨ ਲਿਖਣ ਮੁਕਾਬਲੇ ਕਰਵਾਏ ਗਏ। ਜਿਨ੍ਹਾਂ ਵਿੱਚ ਵੱਖ ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਬੜੇ ਹੀ ਉਤਸ਼ਾਹ ਨਾਲ ਹਿੱਸਾ ਲਿਆ।

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਸਿੱਖਿਆ ਅਫਸਰ ਸ਼੍ਰੀਮਤੀ ਪ੍ਰਭਸਿਮਰਨ ਕੌਰ ਨੇ ਕਿਹਾ ਕਿ ਸਰਕਾਰ ਦਾ ਇਹ ਉਪਰਾਲਾ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਪੰਜਾਬ ਦੀ ਵੀਰ ਗਾਥਾ ਬਾਰੇ ਜਾਣਕਾਰੀ ਪਹੁੰਚਾਉਣ ਵਿੱਚ ਮਦਦਗਾਰ ਸਾਬਤ ਹੋਵੇਗਾ। ਉਹਨਾਂ ਦੱਸਿਆ ਕਿ ਇਹਨਾਂ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਪ੍ਰੇਰਿਆ ਜਾ ਰਿਹਾ ਹੈ ਤੇ ਡਿਪਟੀ ਡੀ ਈ ਓ ਗੁਰਪ੍ਰੀਤ ਕੌਰ, ਪ੍ਰਿੰਸੀਪਲ ਰੀਤਾ ਅਤੇ ਇਹਨਾਂ ਮੁਕਾਬਲਿਆਂ ਦੇ ਨੋਡਲ ਅਫ਼ਸਰ ਤੇ ਅਧਿਆਪਿਕਾ ਸ਼੍ਰੀਮਤੀ ਰੂਪਪ੍ਰੀਤ ਕੌਰ ਵੱਲੋਂ ਇਹ ਮੁਕਾਬਲੇ ਕਰਵਾਉਣ ਸਬੰਧੀ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ।

Advertisement

ਜ਼ਿਲ੍ਹਾ ਸਿੱਖਿਆ ਅਫਸਰ ਨੇ ਕਿਹਾ ਕਿ ਅੱਜ ਜਦੋਂ ਸਾਡੇ ਸਮਾਜ ਵਿੱਚ ਕਈ ਤਰ੍ਹਾਂ ਦੀਆਂ ਕੁਰੀਤੀਆਂ ਪਣਪ ਰਹੀਆਂ ਹਨ ਤਾਂ ਉਸ ਸਮੇਂ ਵਿੱਚ ਸਰਕਾਰ ਦਾ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਕਦਮ ਹੈ ਕਿਉਂਕਿ ਸਾਡੇ ਬੱਚਿਆਂ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ ’ਤੇ ਚੱਲਦੇ ਹੋਏ ਇੱਕ ਸਿਹਤਮੰਦ ਜਿੰਦਗੀ ਪ੍ਰਦਾਨ ਹੋਵੇਗੀ

Advertisement
Advertisement
Advertisement
Advertisement
Advertisement
error: Content is protected !!