ਵਿਜੈ ਇੰਦਰ ਸਿੰਗਲਾ ਨੇ ਦਿਵਿਆਂਗਜਨ ਦੀਆਂ ਮੰਗਾਂ ਨੂੰ ਤਰਜ਼ੀਹੀ ਆਧਾਰ ’ਤੇ ਵਿਚਾਰਨ ਦਾ ਦਿੱਤਾ ਭਰੋਸਾ

Advertisement
Spread information

ਦਿਵਿਆਂਗ ਵਿਅਕਤੀਆਂ ਦੇ ਯੂ.ਡੀ.ਆਈ.ਡੀ. ਬਣਵਾਉਣ ਅਤੇ ਪੈਨਸ਼ਨਾਂ ਲਗਵਾਉਣ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ- ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ

ਹਰਪ੍ਰੀਤ ਕੌਰ ਬਬਲੀ , ਸੰਗਰੂਰ, 26 ਜੁਲਾਈ 2021

Advertisement

       ਸਮੂਹ ਦਿਵਿਆਂਗ ਏਕਤਾ ਵੈਲਫ਼ੇਅਰ ਕਲੱਬ ਭਵਾਨੀਗੜ੍ਹ ਵੱਲੋਂ ਆਪਣੀਆਂ ਮੰਗਾਂ ਦੇ ਸਬੰਧੀ ਇੱਕ ਮੰਗ ਪੱਤਰ ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੂੰ ਭਵਾਨੀਗੜ੍ਹ ਵਿਖੇ ਦਿੱਤਾ। ਕੈਬਨਿਟ ਮੰਤਰੀ ਸ੍ਰੀ ਸਿੰਗਲਾ ਵੱਲੋਂ ਉਨਾਂ ਦੀਆਂ ਮੰਗਾਂ ਨੂੰ ਤਰਜ਼ੀਹੀ ਆਧਾਰ ’ਤੇ ਵਿਚਾਰਨ ਦਾ ਭਰੋਸਾ ਦਿੱਤਾ ਗਿਆ।

         ਸ਼੍ਰੀ ਸੁਖਰਾਜ ਸਿੰਘ ਦੀ ਅਗਵਾਈ ਵਿੱਚ ਮੰਗ ਪੱਤਰ ਦੇਣ ਵਾਲੇ ਦਿਵਿਆਂਗਜਨ ਨੇ ਕਿਹਾ ਕਿ ਉਨਾਂ ਨੂੰ ਸਰਕਾਰੀ ਨੌਕਰੀਆਂ ਵਿੱਚ ਪਹਿਲ ਦੇਣ, ਨਕਲੀ ਅੰਗ ਅਤੇ ਟ੍ਰਾਈਸਾਇਕਲ ਦੇਣ, ਯੂ.ਡੀ.ਆਈ.ਡੀ. ਕਾਰਡ ਬਣਾਉਣ ਲਈ ਵਿਸ਼ੇਸ਼ ਪ੍ਰਬੰਧ, ਕਰਜ਼ਾ ਮਾਫ਼ੀ ਆਦਿ ਉਨਾਂ ਦੀਆਂ ਮੁੱਖ ਮੰਗਾਂ ਹਨ।

       ਕੈਬਨਿਟ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਸਮੂਹ ਦਿਵਿਆਂਗ ਵਿਅਕਤੀਆਂ ਨੂੰ ਭਰੋਸਾ ਦਿੱਤਾ ਕਿ ਉਨਾਂ ਦੀਆਂ ਮੰਗਾਂ ਦੇ ਹੱਲ ਲਈ ਉਹ ਵਚਨਬੱਧ ਹਨ ਅਤੇ ਜਲਦੀ ਤੋਂ ਜਲਦੀ ਇਨਾਂ ਦਾ ਨਿਪਟਾਰਾ ਕੀਤਾ ਜਾਵੇਗਾ।  ਸ਼੍ਰੀ ਸਿੰਗਲਾ ਨੇ ਕਿਹਾ ਕਿ ਯੂ.ਡੀ.ਆਈ.ਡੀ. ਕਾਰਡ ਬਣਾਉਣ ਲਈ ਜਲਦੀ ਹੀ ਵਿਸ਼ੇਸ਼ ਕੈਂਪ ਲਗਾਏ ਜਾਣਗੇ । ਉਨਾਂ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਦੀ ਪੈਨਸ਼ਨ ਨਹੀਂ ਲੱਗੀ, ਉਹਨਾਂ ਨੂੰ ਦਫ਼ਤਰਾਂ ’ਚ ਨਹੀਂ ਜਾਣਾ ਪਵੇਗਾ ਸਗੋਂ ਇੱਕ ਥਾਂ ਹੀ ਵਿਸ਼ੇਸ਼ ਕੈਂਪ ਲਗਾ ਕੇ ਦਿਵਿਆਂਗ ਵਿਅਕਤੀਆਂ ਦੀਆਂ ਵੱਖ ਵੱਖ ਤਰਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕੀਤਾ ਜਾਵੇਗਾ।

      ਸ਼੍ਰੀ ਸਿੰਗਲਾ ਨੇ ਕਿਹਾ ਕਿ ਰੈੱਡ ਕਰਾਸ ਨਾਲ ਤਾਲਮੇਲ ਕਰਕੇ ਦਿਵਿਆਂਗ ਵਿਅਕਤੀਆਂ ਨੂੰ ਟ੍ਰਾਈਸਾਇਕਲ ਜਲਦੀ ਮੁਹੱਈਆ ਕਰਵਾ ਦਿੱਤੇ ਜਾਣਗੇ।  ਉਨਾਂ ਕਿਹਾ ਕਿ ਬਾਕੀ ਮੰਗਾਂ ਬਾਰੇ ਵੀ ਉਹ ਗੰਭੀਰਤਾ ਨਾਲ ਵਿਚਾਰ ਕਰਦਿਆਂ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣਗੇ।  

Advertisement
Advertisement
Advertisement
Advertisement
Advertisement
error: Content is protected !!