ਨਰਿੰਦਰ ਕੌਰ ਭਰਾਜ ਦੀ ਅਗਵਾਈ ਵਿੱਚ ਸੰਗਰੂਰ ਵਿਖੇ ਦਰਜਨਾਂ ਨੌਜਵਾਨ ਆਪ ਵਿੱਚ ਸ਼ਾਮਿਲ
ਹਰਪ੍ਰੀਤ ਕੌਰ ਬਬਲੀ, ਸੰਗਰੂਰ , 26 ਜੁਲਾਈ 2021
ਆਮ ਆਦਮੀ ਪਾਰਟੀ ਨੂੰ ਹਲਕਾ ਸੰਗਰੂਰ ਵਿੱਚ ਉਸ ਸਮੇਂ ਵੱਡੀ ਮਜਬੂਤੀ ਮਿਲੀ ਜਦੋਂ ਆਪ ਆਗੂ ਨਰਿੰਦਰ ਕੌਰ ਭਰਾਜ ਦੀ ਅਗਵਾਈ ਵਿਚ ਸੰਗਰੂਰ ਸ਼ਹਿਰ ਦੇ ਦਰਜਨਾਂ ਨੌਜਵਾਨ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ।
ਪਾਰਟੀ ਦਫ਼ਤਰ ਸੰਗਰੂਰ ਵਿਖੇ ਇਨ੍ਹਾਂ ਨੌਜਵਾਨਾਂ ਨੂੰ ਪਾਰਟੀ ਵਿਚ ਸ਼ਾਮਿਲ ਕਰਦੇ ਹੋਏ ਆਪ ਆਗੂ ਨਰਿੰਦਰ ਕੌਰ ਭਰਾਜ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਨੌਜਵਾਨ ਪੀੜ੍ਹੀ ਸਾਡੇ ਸਮਾਜ ਦੀ ਮਜਬੂਤ ਕੜੀ ਹਨ ਅਤੇ ਉਹ ਆਪਣੇ ਸਮਾਜ ਲਈ ਬਹੁਤ ਕੁਝ ਕਰਨਾ ਚਾਹੁੰਦੇ ਹਨ ਪਰ ਸਮੇਂ ਦੀਆਂ ਸਰਕਾਰਾਂ ਨੇ ਉਨ੍ਹਾਂ ਨੂੰ ਅਣਗੌਲਿਆਂ ਕੀਤਾ ਹੈ ਪੰਜਾਬ ਦੀ ਮੌਜੂਦਾ ਸਰਕਾਰ ਕਾਂਗਰਸ ਨੇ ਉਨ੍ਹਾਂ ਨਾਲ ਘਰ ਘਰ ਨੌਕਰੀ ਦਾ ਵਾਅਦਾ ਕੀਤਾ ਸੀ ਬੇਰੁਜ਼ਗਾਰੀ ਭੱਤਾ ਦੇਣ ਦਾ ਵਾਅਦਾ ਕੀਤਾ ਸੀ ਪਰ ਨਾ ਉਨ੍ਹਾਂ ਨੂੰ ਰੋਜਗਾਰ ਮਿਲਿਆ ਨਾ ਬੇਰੋਜਗਾਰੀ ਭੱਤਾ ਇਸ ਲਈ ਉਹ ਇਨ੍ਹਾਂ ਸਰਕਾਰਾਂ ਤੇ ਭਰੋਸਾ ਕਰਕੇ ਆਪਣੇ ਆਪ ਨੂੰ ਠੱਗਿਆ ਠੱਗਿਆ ਮਹਿਸੂਸ ਕਰ ਰਹੇ ਹਨ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਕੇਜਰੀਵਾਲ ਸਰਕਾਰ ਦੇ ਕੰਮਾਂ ਅਤੇ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਇਹ ਨੋਜਵਾਨ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਹਨ ਅਸੀ ਪਾਰਟੀ ਵਿਚ ਸ਼ਾਮਿਲ ਹੋਣ ਤੇ ਇਨ੍ਹਾਂ ਸਾਰੇ ਸਾਥੀਆਂ ਦਾ ਸਵਾਗਤ ਕਰਦੇ ਹਾਂ ਅਤੇ ਪੰਜਾਬ ਦੀ ਬਿਹਤਰੀ ਲਈ ਸਾਰੇ ਸਾਥੀ ਮਿਲਕੇ 2022 ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹਾਂ।
ਇਸ ਮੌਕੇ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਨੋਜਵਾਨ ਆਗੂ ਰਮਨ ਬਾਵਾ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਉਨ੍ਹਾਂ ਨਾਲ ਕੀਤਾ ਕੋਈ ਵਾਅਦਾ ਪੂਰਾ ਨਹੀ ਕੀਤਾ ਅਤੇ ਕਾਂਗਰਸ ਲੋਕਾਂ ਦੀ ਸਮੱਸਿਆ ਛੱਡ ਖੁਦ ਦੀ ਕੁਰਸੀ ਲਈ ਲੜ ਰਹੀ ਹੈ ਇਸ ਲਈ ਉਹ ਹੁਣ ਆਮ ਆਦਮੀ ਪਾਰਟੀ ਨੂੰ ਮੌਕਾ ਦੇਣਾ ਚਾਹੁੰਦੇ ਹਨ ਅਤੇ 2022 ਵਿੱਚ ਆਪ ਦੀ ਸਰਕਾਰ ਬਣਾਉਣਾ ਚਾਹੁੰਦੇ ਹਨ।
ਇਸ ਮੌਕੇ ਆਪ ਆਗੂ ਹਰਿੰਦਰ ਸ਼ਰਮਾ,ਅਮਰੀਕ ਸਿੰਘ ,ਗੁਰਪ੍ਰੀਤ ਰਾਜਾ,ਕਰਮਜੀਤ ਨਾਗੀ,ਹਰਦੀਪ ਤੂਰ,ਸਿੰਕਦਰ ਸਿੰਘ,ਨਰਿੰਦਰ ਸਿੰਘ,ਜਗਤਾਰ ਸਿੰਘ ਵੀ ਹਾਜ਼ਰ ਰਹੇ।