ਵਿਧਾਇਕ ਤੇ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ ਨੇ ਪਿੰਡ ਨਬੀਪੁਰ ਦੀ ਬਾਜ਼ੀਗਰ ਬਸਤੀ ਵਿਖੇ ਇੰਟਰਲਾਕ ਟਾਈਲਾਂ ਲਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ
ਪਾਣੀ ਦੀ ਨਿਕਾਸੀ ਲਈ ਨਾਲੇ ਦਾ ਨਿਰਮਾਣ ਵੀ ਜਾਰੀ
ਬੀਟੀਐਨ, ਫ਼ਤਹਿਗੜ੍ਹ ਸਾਹਿਬ, 27 ਜੁਲਾਈ 2021
ਹਲਕਾ ਫਤਹਿਗੜ੍ਹ ਸਾਹਿਬ ਦੇ ਪਿੰਡਾਂ ਦਾ ਬਹੁਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ ਅਤੇ ਪਿੰਡਾਂ ਦੇ ਲੋਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ ‘ਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਥਾਨਕ ਵਿਧਾਇਕ ਤੇ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਸ. ਕੁਲਜੀਤ ਸਿੰਘ ਨਾਗਰਾ ਨੇ ਪਿੰਡ ਨਬੀਪੁਰ ਦੀ ਬਾਜ਼ੀਗਰ ਬਸਤੀ ਵਿਖੇ ਗਲੀਆਂ ਵਿੱਚ ਇੰਟਰਲਾਕਿੰਗ ਟਾਈਲਾਂ ਲਗਾਉਣ ਦੀ ਸ਼ੁਰੂਆਤ ਕਰਵਾਉਣ ਮੌਕੇ ਕੀਤਾ।
ਉਨ੍ਹਾਂ ਕਿਹਾ ਕਿ ਹਲਕੇ ਦਾ ਸੇਵਾਦਾਰ ਹੋਣ ਦੇ ਨਾਤੇ ਉਨ੍ਹਾਂ ਦਾ ਫਰਜ਼ ਬਣਦਾ ਹੈ ਕਿ ਲੋਕਾਂ ਦੀਆਂ ਮੁਸ਼ਕਲਾਂ ਦਾ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇ ਅਤੇ ਹਲਕੇ ਦੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਇਸ ਪਿੰਡ ਵਿੱਚ ਪਾਣੀ ਦੀ ਨਿਕਾਸੀ ਸਬੰਧੀ ਦਿੱਕਤਾਂ ਦਰਪੇਸ਼ ਸਨ ਜਿੰਨ੍ਹਾਂ ਦੇ ਮੱਦੇਨਜਰ ਇੱਥੇ ਨਾਲੇ ਦਾ ਨਿਰਮਾਣ ਵੀ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਵਿਧਾਇਕ ਨਾਗਰਾ ਨੇ ਦੱਸਿਆ ਕਿ ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਮਾਰਟ ਵਿਲੇਜ ਸਕੀਮ ਤਹਿਤ ਜ਼ਿਲ੍ਹੇ ਦੇ ਪਿੰਡਾਂ ਦੇ ਵੱਖ ਵੱਖ ਵਿਕਾਸ ਕਾਰਜਾਂ ਤੇ ਕਰੀਬ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ।
ਹਲਕਾ ਫਤਹਿਗੜ ਸਾਹਿਬ ਦੇ ਪਿੰਡਾਂ ਨੂੰ ਆਪਸ ਵਿੱਚ ਜੋੜਨ ਵਾਲੀਆਂ ਸਾਰੀਆਂ ਲਿੰਕ ਸੜਕਾਂ ਦੀ ਵਿਸੇਸ਼ ਮੁਰੰਮਤ ਅਤੇ ਨਵਨਿਰਮਾਣ ਕੀਤਾ ਗਿਆ ਹੈ। ਜਿਸ ਨਾਲ ਹਲਕੇ ਦੇ ਲੋਕਾਂ ਨੂੰ ਪਿਛਲੇ ਲੰਮੇ ਸਮੇਂ ਤੋਂ ਆਵਾਜਾਈ ਵਿੱਚ ਆ ਰਹੀਆਂ ਦਿੱਕਤਾਂ ਤੋਂ ਛੁਟਕਾਰਾ ਮਿਲਿਆ ਹੈ।
ਇਸ ਮੌਕੇ ਸਰਪੰਚ ਧਰਮਿੰਦਰ ਸਿੰਘ, ਜਨਰਲ ਸੈਕਟਰੀ ਕਾਂਗਰਸ ਸਿਕੰਦਰ ਰਾਮ, ਪੰਚ ਗੁਰਨਾਮ ਸਿੰਘ, ਪਰਮਿੰਦਰਜੀਤ ਸਿੰਘ ਪੰਚ, ਹੈਪੀ ਸਿੰਘ ਪੰਚ, ਸਮਸ਼ੇਰ ਸਿੰਘ ਪੰਚ , ਬਲਬੀਰ ਸਿੰਘ, ਜੋਗਿੰਦਰ ਸਿੰਘ, ਦੇਸ਼ ਰਾਜ, ਕਾਲਾ ਰਾਮ, ਜਸਪਾਲ ਸਿੰਘ, ਮਲਕੀਤ ਰਾਮ, ਨਸੀਬ ਸਿੰਘ, ਸੁੱਚਾ ਸਿੰਘ, ਤਾਰਾ ਸਿੰਘ, ਗੁਲਜਾਰ ਸਿੰਘ,ਸੁਖਦੇਵ ਸਿੰਘ,ਰਜਿੰਦਰ ਸਿੰਘ, ਮਨਜੀਤ ਸਿੰਘ, ਤੇਜਿੰਦਰ ਸਿੰਘ ਪ੍ਰਧਾਨ ਸਹਿਕਾਰੀ ਸਭਾ ਨਬੀਪੁਰ, ਸਤਨਾਮ ਸਿੰਘ ਸਰਪੰਚ ਫਾਟਕਮਾਜਰੀ, ਅਮਨਦੀਪ ਸਿੰਘ ਸਰਪੰਚ ਜਲਵੇੜੀ ਗਹਿਲਾਂ, ਸਰਪੰਚ ਗੁਰਦੀਪ ਸਿੰਘ ਧੁੰਮੀ ਜਲਵੇੜੀ ਹਾਜਰ ਸਨ।