ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਹਾਈ ਸਕੂਲ ਫਲੇੜਾ ਵਿਖੇ ਕਰਵਾਇਆ ਸਲੋਗਨ ਲਿਖਣ ਮੁਕਾਬਲਾ

Advertisement
Spread information

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਹਾਈ ਸਕੂਲ ਫਲੇੜਾ ਵਿਖੇ ਕਰਵਾਇਆ ਸਲੋਗਨ ਲਿਖਣ ਮੁਕਾਬਲਾ

ਹਰਪ੍ਰੀਤ ਕੌਰ ਬਬਲੀ, ਸੰਗਰੂਰ, 29 ਜੁਲਾਈ 2021
           ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਕੂਲ ਸਿੱਖਿਆ ਵਿਭਾਗ ਦੀ ਸਰਪ੍ਰਸਤੀ ਹੇਠ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਹਾਈ ਸਕੂਲ ਫਲੇੜਾ  ਬਲਾਕ ਚੀਮਾ ਜ਼ਿਲ੍ਹਾ ਸੰਗਰੂਰ ਵਿਖੇ ਸਲੋਗਨ ਲਿਖਣ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ `ਚ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਪੂਰੇ ਜੋਸ਼ ਨਾਲ ਵੱਧ ਚੜ੍ਹ ਕੇ ਹਿੱਸਾ ਲਿਆ। ਇਹ ਜਾਣਕਾਰੀ ਪ੍ਰਿੰਸੀਪਲ ਸ੍ਰ. ਕੁਲਵਿੰਦਰ ਸਿੰਘ ਨੇ ਦਿੰਦਿਆਂ ਦੱਸਿਆ ਕਿ ਵਿਦਿਆਰਥੀਆਂ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਅਤੇ ਫਲਸਫੇ ਨਾਲ ਸਬੰਧਤ ਬੜੇ ਹੀ ਖੂਬਸੂਰਤ ਢੰਗ ਨਾਲ ਸਲੋਗਨ ਲਿਖੇ ਅਤੇ ਰੰਗਾਂ ਨਾਲ਼ ਸਜਾਏ।

ਉਨ੍ਹਾਂ ਕਿਹਾ ਕਿ ਸਲੋਗਨ ਲਿਖਣ ਮੁਕਾਬਲੇ ਵਿੱਚ ਮਿਡਲ ਪੱਧਰ ਉੱਤੇ ਅੱਠਵੀਂ ਜਮਾਤ ਦੀ ਖੁਸ਼ਪ੍ਰੀਤ ਕੌਰ ਨੇ ਪਹਿਲਾ ਸਥਾਨ, ਛੇਵੀਂ  ਜਮਾਤ ਦੀ ਹਰਮਨਜੋਤ ਕੌਰ ਨੇ ਦੂਜਾ ਸਥਾਨ ਅਤੇ ਮਹਿਕਪ੍ਰੀਤ ਕੌਰ ਜਮਾਤ ਅੱਠਵੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਕਿਹਾ ਕਿ ਸਕੂਲ ਨੋਡਲ ਅਫ਼ਸਰ ਮੈਡਮ ਕਿਰਨਜੀਤ ਕੌਰ ਨੇ ਵਿਦਿਆਰਥੀਆਂ ਨੂੰ ਸਲੋਗਨ ਲਿਖਣ ਮੁਕਾਬਲੇ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਕੁਲਵਿੰਦਰ ਸਿੰਘ ਨੇ ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਦਾ ਧੰਨਵਾਦ ਕਰਦੇ ਹੋਏ ਵਿਦਿਆਰਥੀਆਂ ਨੂੰ ਆਨਲਾਈਨ ਦੱਸਿਆ ਕਿ ਇਹ ਮੁਕਾਬਲੇ ਬੱਚਿਆਂ ਵਿੱਚ ਚੰਗੇ ਗੁਣਾਂ ਨੂੰ ਪੈਦਾ ਕਰਨ ਦੇ ਨਾਲ-ਨਾਲ ਆਪਣੇ ਧਰਮ ਅਤੇ ਵਿਰਸੇ ਬਾਰੇ ਜਾਣੂ ਕਰਵਾਉਂਦੇ ਹਨ।     

Advertisement
Advertisement
Advertisement
Advertisement
Advertisement
error: Content is protected !!