ਪੰਜਾਬ ਸਰਕਾਰ ਵੱਲੋਂ ਨਸ਼ੇ ਦੀ ਕਮਰ ਤੋੜਣ ਦੇ ਵੱਡੇ ਵੱਡੇ ਐਲਾਨਾਂ ਦੀ ਖੁੱਲੀ ਪੋਲ
ਬੀ ਟੀ ਐਨ , ਤਰਨਤਾਰਨ, 2 ਅਗਸਤ 2021
ਪੰਜਾਬ ਸਰਕਾਰ ਵੱਲੋਂ ਨਸ਼ੇ ਦੀ ਕਮਰ ਤੋੜਣ ਦੇ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਪਰ ਫਿਰ ਵੀ ਪੰਜਾਬ ਵਿੱਚ ਨਸ਼ੇ ਦੀ ਓਵਰਡੋਜ਼ ਨਾਲ ਮਰਨ ਵਾਲੇ ਨੌਜਵਾਨਾਂ ਦੇ ਮਾਮਲੇ ਸਾਹਮਣੇ ਆ ਰਹੇ ਹਨ । ਬੇਸ਼ੱਕ ਦੀ ਪੰਜਾਬ ਸਰਕਾਰ ਨੇ ਸੂਬੇ ਵਿੱਚ ਚਾਰ ਹਫ਼ਤਿਆਂ ਅੰਦਰ ਨਸ਼ੇ ਦਾ ਲੱਕ ਤੋੜਨ ਦੀ ਸਹੁੰ ਖਾਧੀ ਸੀ ਪਰ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਵੱਧ ਫੁੱਲ ਰਹੇ ਹਨ ।
ਅਜਿਹਾ ਹੀ ਇਕ ਮਾਮਲਾ ਪਿੰਡ ਸੈਦਪੁਰ ਤਰਨਤਾਰਨ ਤੋਂ ਸਾਹਮਣੇ ਆਇਆ ਹੈ । ਸੈਦਪੁਰ ਪਿੰਡ ਦੇ ਨੌਜਵਾਨ ਕੰਵਲਜੀਤ ਸਿੰਘ ਨਸ਼ਾ ਕਰਨ ਦਾ ਆਦੀ ਸੀ । ਜਿਸ ਦੀ ਅੱਜ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ ਹੈ । ਹੋਰ ਵਧੇਰੇ ਜਾਣਕਾਰੀ ਦਿੰਦਿਆਂ ਮ੍ਰਿਤਕ ਕੰਵਲਜੀਤ ਦੇ ਭਰਾ ਗੁਰਜੰਟ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਕੰਵਲਜੀਤ ਸਿੰਘ ਦੀ ਮੌਤ ਨਸ਼ੇ ਦੀ ਓਵਰਡੋਜ਼ ਨਾਲ ਹੋਈ ਹੈ।
ਉਸ ਨੇ ਦੱਸਿਆ ਕਿ ਉਸ ਦੇ ਭਰਾ ਨੂੰ ਦੋ ਵਿਅਕਤੀ ਗੋਪੀ ਸਿੰਘ ਪੁੱਤਰ ਮੁਖਤਿਆਰ ਸਿੰਘ ਅਤੇ ਜੱਗਾ ਸਿੰਘ ਦੋਵੇਂ ਘਰੋਂ ਆਪਣੇ ਕਿਤੇ ਬਾਹਰ ਲੈ ਗਏ । ਜਿਥੇ ਉਨ੍ਹਾਂ ਵੱਲੋਂ ਕੰਵਲਜੀਤ ਸਿੰਘ ਨੂੰ ਨਸ਼ਾ ਦਿੱਤਾ ਗਿਆ । ਉਨ੍ਹਾਂ ਦੱਸਿਆ ਕਿ ਕੱਲ੍ਹ ਦੇਰ ਸ਼ਾਮ ਨੂੰ ਬੇਹੋਸ਼ੀ ਦੀ ਹਾਲਤ ਵਿਚ ਉਸ ਨੂੰ ਘਰ ਛੱਡ ਗਏ। ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਪਰਿਵਾਰ ਵਾਲਿਆਂ ਨੇ ਉਸ ਨੂੰ ਬਚਾਉਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਬੀਤੇ ਰਾਤ ਕੰਵਲਜੀਤ ਸਿੰਘ ਦੀ ਮੌਤ ਹੋ ਗਈ ।