ਨੰਨੇ-ਮੁੰਨਿਆਂ ਦੇ ਪੁੱਜਣ ਨਾਲ ਸਕੂਲਾਂ ‘ਚ ਹੋਰ ਵਧੀਆ ਰੌਣਕਾਂ

Advertisement
Spread information

ਸਕੂਲ ਪੂਰੀ ਤਰ੍ਹਾਂ ਖੁੱਲਣ ਦੇ ਪਹਿਲੇ ਦਿਨ ਜਿਲ੍ਹੇ ਦੇ ਸਰਕਾਰੀ ਸਕੂਲਾਂ ‘ਚ ਉਤਸ਼ਾਹ ਨਾਲ ਪਹੁੰਚੇ ਵਿਦਿਆਰਥੀ

ਬਲਵਿੰਦਰਪਾਲ  , ਪਟਿਆਲਾ ,2 ਅਗਸਤ: 2021

            ਸੂਬਾ ਸਰਕਾਰ ਵੱਲੋਂ ਕੋਰੋਨਾ ਸਥਿਤੀ ‘ਚ ਸੁਧਾਰ ਦੇ ਮੱਦੇਨਜ਼ਰ ਸਕੂਲੀ ਵਿਦਿਆਰਥੀਆਂ ਬਾਰੇ ਜਾਰੀ ਹਦਾਇਤਾਂ ਅਨੁਸਾਰ ਅੱਜ ਤੋਂ ਸਾਰੀਆਂ ਜਮਾਤਾਂ ਦੇ ਵਿਦਿਆਰਥੀਆਂ ਲਈ ਸਕੂਲਾਂ ਖੁੱਲ੍ਹ ਗਏ ਹਨ।ਇਸ ਸਬੰਧੀ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਹਰਿੰਦਰ ਕੌਰ ਅਤੇ ਜਿਲ੍ਹਾ ਸਿੱਖਿਆ ਅਫਸਰ (ਐਲੀ.ਸਿੱ.) ਇੰਜੀ. ਅਮਰਜੀਤ ਸਿੰਘ ਨੇ ਦੱਸਿਆ ਕਿ ਤਕਰੀਬਨ ਪੰਜ ਮਹੀਨਿਆਂ ਲਈ ਬੰਦ ਰਹੇ ਸਕੂਲ ਮੁੜ ਤੋਂ ਪੂਰੀ ਤਰ੍ਹਾਂ ਖੁੱਲ ਗਏ ਹਨ। ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ 2 ਅਗਸਤ ਤੋਂ ਸਾਰੀਆਂ ਜਮਾਤਾਂ ਦੇ ਵਿਦਿਆਰਥੀਆਂ ਨੇ ਸਕੂਲ ਆਉਣਾ ਸ਼ੁਰੂ ਕਰ ਦਿੱਤਾ ਹੈ ਜਦਕਿ ਦਸਵੀਂ ਤੋਂ ਬਾਰਵੀਂ ਤੱਕ ਦੀਆਂ ਸੀਨੀਅਰ ਜਮਾਤਾਂ ਦੇ ਵਿਦਿਆਰਥੀ 26 ਜੁਲਾਈ ਤੋਂ ਹੀ ਸਕੂਲ ਆ ਕੇ ਜਮਾਤ ਕਮਰਿਆਂ ‘ਚ ਆਫਲਈਨ ਪੜ੍ਹਾਈ ਕਰ ਰਹੇ ਹਨ।

Advertisement

       ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਸਮੂਹ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਮੁਖੀਆਂ ਵੱਲੋਂ ਵਿਦਿਆਰਥੀਆਂ ਦੀ ਸਕੂਲਾਂ ‘ਚ ਆਮਦ ਦੇ ਮੱਦੇਨਜ਼ਰ ਸਾਫ-ਸਫਾਈ ਅਤੇ ਕੋਰੋਨਾ ਹਦਾਇਤਾਂ ਦੇ ਪਾਲਣ ਦੇ ਸਮੁੱਚੇ ਪ੍ਰਬੰਧ ਮੁਕੰਮਲ ਕੀਤੇ ਗਏ ਸਨ। ਸਕੂਲਾਂ ਵੱਲੋਂ ਜਮਾਤ ਕਮਰਿਆਂ ਦੀ ਸਾਫ ਸਫਾਈ ਕਰਵਾਉਣ ਦੇ ਨਾਲ-ਨਾਲ ਵਿਦਿਆਰਥੀਆਂ ਦੀ ਪੜ੍ਹਾਈ ਦੇ ਮੱਦੇਨਜ਼ਰ ਪ੍ਰਾਜੈਕਟਰ, ਐਲ.ਸੀ.ਡੀਜ਼ ਅਤੇ ਐਜੂਸੈੱਟ ਆਦਿ ਦੀ ਚਾਲੂ ਸਥਿਤੀ ਦੇ ਪ੍ਰਬੰਧ ਵੀ ਮੁਕੰਮਲ ਕੀਤੇ ਗਏ ਸਨ। ਸਿੱਖਿਆ ਅਧਿਕਾਰੀਆਂ ਨੇ ਕਿਹਾ ਕਿ ਪੜ੍ਹਾਈ ਦੇ ਨਾਲ ਨਾਲ ਵਿਦਿਆਰਥੀਆਂ ਦੀ ਸਿਹਤ ਸੰਭਾਲ ਵੀ ਸਕੂਲਾਂ ਦੀ ਪਹਿਲੀ ਤਰਜ਼ੀਹ ਰਹੇਗੀ। ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਮਾਪਿਆਂ ਅਤੇ ਸਮਾਜ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੂੰ ਕੋਰੋਨਾ ਤੋਂ ਬਚਾਅ ਦੀਆਂ ਹਦਾਇਤਾਂ ਦੇ ਪਾਲਣ ਲਈ ਜਾਗਰੂਕ ਕਰਦੇ ਰਹਿਣ ਲਈ ਕਿਹਾ ਗਿਆ ਹੈ।ਸਕੂਲ ਖੁੱਲਣ ਦੇ ਪਹਿਲੇ ਦਿਨ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਚਾਅ ਅਤੇ ਉਤਸ਼ਾਹ ਨਾਲ ਜਮਾਤ ਕਮਰਿਆਂ ‘ਚ ਪੜਾਈ ਸ਼ੁਰੂ ਕੀਤੀ ਗਈ।

      ਡੀ.ਈ.ਓ. (ਐਲੀ.ਸਿੱ.) ਇੰਜੀ. ਅਮਰਜੀਤ ਸਿੰਘ ਨੇ ਕੁਝ ਸਕੂਲਾਂ ‘ਚ ਖੁਦ ਜਾ ਕੇ ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਦਾ ਸਵਾਗਤ ਕੀਤਾ। ਉਨ੍ਹਾਂ ਨਾਲ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਪਟਿਆਲਾ-2 ਪ੍ਰਿਥੀ ਸਿੰਘ, ਜਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਰਾਜਵੰਤ ਸਿੰਘ, ਸੈਂਟਰ ਹੈੱਡ ਟੀਚਰ ਭੁਪਿੰਦਰ ਸਿੰਘ ਤੇ ਅਧਿਆਪਕ ਹਾਜ਼ਰ ਸਨ।

       ਉਪ ਜਿਲ੍ਹਾ ਸਿੱਖਿਆ (ਐਲੀ.ਸਿੱ.) ਮਨਵਿੰਦਰ ਕੌਰ ਭੁੱਲਰ ਨੇ ਦੱਸਿਆ ਕਿ ਸਮੂਹ ਸਕੂਲ ਮੁਖੀਆਂ ਅਤੇ ਅਧਿਆਪਕਾਂ ਵੱਲੋਂ ਸਾਰੀਆਂ ਜਮਾਤਾਂ ਦੇ ਵਿਦਿਆਰਥੀਆਂ ਲਈ ਸਕੂਲ ਖੁੱਲਣ ਦੀ ਸੂਚਨਾ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਤੱਕ ਪਹਿਲਾਂ ਹੀ ਪਹੁੰਚਾ ਦਿੱਤੀ ਗਈ ਸੀ। ਸਕੂਲ ਖੁੱਲਣ ਨੂੰ ਲੈ ਕੇ ਅਧਿਆਪਕਾਂ, ਵਿਦਿਆਰਥੀਆਂ ਅਤੇ ਵਿਦਿਆਰਥੀਆਂ ਦੇ ਮਾਪਿਆਂ ‘ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਸਿੱਖਿਆ ਅਧਿਕਾਰੀਆਂ ਨੇ ਕਿਹਾ ਕਿ ਪੁਸਤਕਾਂ ਅਤੇ ਸਹਾਇਕ ਪੜ੍ਹਨ ਸਮੱਗਰੀ ਵੀ ਵਿਦਿਆਰਥੀਆਂ ਤੱਕ ਪਹਿਲਾਂ ਹੀ ਪਹੁੰਚਦੀ ਕੀਤੀ ਗਈ ਹੈ।ਸਰਕਾਰੀ ਹਦਾਇਤਾਂ ਅਨੁਸਾਰ ਵਿਦਿਆਰਥੀਆਂ ਨੂੰ ਵਰਦੀਆਂ ਵੀ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ। ਸਿੱਖਿਆ ਅਧਿਕਾਰੀ ਨੇ ਦੱਸਿਆ ਕਿ ਸਕੂਲ ਆ ਰਹੇ ਵਿਦਿਆਰਥੀਆਂ ਨੂੰ ਅਗਸਤ ਮਹੀਨੇ ਦੀ ਪੜ੍ਹਾਈ ਜਮਾਤ ਕਮਰਿਆਂ ‘ਚ ਸ਼ੁਰੂ ਕਰਨ ਵਿੱਚ ਕੋਈ ਦਿੱਕਤ ਨਹੀਂ ਆਵੇਗੀ ਕਿਉਂਕਿ ਅਪ੍ਰੈਲ,ਮਈ ਅਤੇ ਜੁਲਾਈ ਮਹੀਨਿਆਂ ਦਾ ਪਾਠਕ੍ਰਮ ਪਹਿਲਾਂ ਹੀ ਆਨਲਾਈਨ ਤਰੀਕੇ ਕਰਵਾ ਕੇ ਵਿਦਿਆਰਥੀਆਂ ਨੂੰ ਪੜ੍ਹਾਈ ਨਾਲ ਜੋੜੀ ਰੱਖਿਆ ਗਿਆ ਹੈ।ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾੜੂ ਦੇ ਪ੍ਰਿੰਸੀਪਲ ਰਾਜੇਸ਼ ਮੋਦੀ ਤੇ ਸਰਕਾਰੀ ਪ੍ਰਾਇਮਰੀ ਸਕੂਲ ਰੌਣੀ ਦੇ ਹੈੱਡ ਟੀਚਰ ਨਿਤਿਨ ਵਰਮਾਂ ਨੇ ਦੱਸਿਆ ਕਿ ਸਕੂਲ ਪਹੁੰਚੇ ਵਿਦਿਆਰਥੀਆਂ ਦਾ ਤਾਪਮਾਨ ਚੈਕ ਕੀਤਾ ਗਿਆ ਅਤੇ ਹੱਥ ਸੈਨੇਟਾਈਜ ਕਰਵਾਏ।

Advertisement
Advertisement
Advertisement
Advertisement
Advertisement
error: Content is protected !!