ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੇ ਬਲਾਕ ਮਹਿਲ ਕਲਾਂ ਦੀ ਹੋਈ ਮਹੀਨਾਵਾਰ ਮੀਟਿੰਗ
ਗੁਰਸੇਵਕ ਸਿੰਘ ਸਹੋਤਾ , ਮਹਿਲ ਕਲਾਂ 03 ਅਗਸਤ 2021
ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਰਜਿ:295) ਪੰਜਾਬ ਦੇ ਜ਼ਿਲ੍ਹਾ ਬਰਨਾਲਾ ਦੇ ਬਲਾਕ ਮਹਿਲ ਕਲਾਂ ਦੀ ਇਕ ਮਹੀਨਾਵਾਰ ਮੀਟਿੰਗ ਗੁਰਦੁਆਰਾ ਛੇਵੀਂ ਪਾਤਸ਼ਾਹੀ ਮਹਿਲ ਕਲਾਂ ਵਿਖੇ ਬਲਾਕ ਪ੍ਰਧਾਨ ਡਾ ਬਲਿਹਾਰ ਸਿੰਘ ਗੋਬਿੰਦਗੜ੍ਹ ਦੀ ਪ੍ਰਧਾਨਗੀ ਹੇਠ ਹੋਈ । ਜਿਸ ਵਿਚ ਸੂਬਾ ਸੀਨੀਅਰ ਮੀਤ ਪ੍ਰਧਾਨ ਡਾ ਮਿੱਠੂ ਮੁਹੰਮਦ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ।ਮੀਟਿੰਗ ਦੇ ਸ਼ੁਰੂਆਤ ਵਿੱਚ ਜਥੇਬੰਦੀ ਵੱਲੋਂ ਦਿੱਲੀ ਕਿਸਾਨੀ ਸੰਯੁਕਤ ਮੋਰਚੇ ਵਿੱਚ ਹੁਣ ਤੱਕ 600 ਤੋਂ ਵੱਧ ਕਿਸਾਨੀ ਸੰਘਰਸ ਵਿੱਚ ਸ਼ਹੀਦ ਹੋਏ ਹਰ ਵਰਗ ਦੇ ਲੋਕਾਂ ਨੂੰ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ ।
ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੂਬਾ ਸੀਨੀਅਰ ਮੀਤ ਪ੍ਰਧਾਨ ਡਾ ਮਿੱਠੂ ਮੁਹੰਮਦ ਨੇ ਕਿਹਾ ਕਿ 1 ਜੁਲਾਈ ਡਾਕਟਰ-ਦਿਵਸ ਤੋਂ ਸੂਬਾ ਪ੍ਰਧਾਨ ਡਾ ਰਮੇਸ਼ ਕੁਮਾਰ ਬਾਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੂਰੇ ਪੰਜਾਬ ਵਿਚ ਮੌਜੂਦਾ ਅਤੇ ਸਾਬਕਾ ਵਿਧਾਇਕਾਂ ਅਤੇ ਐਮ ਪੀਜ ਦੇ ਘਿਰਾਓ ਕਰਕੇ ਜਥੇਬੰਦੀ ਦੇ ਮੰਗ ਪੱਤਰ ਦਿੱਤੇ ਗਏ ਹਨ । ਲਗਪਗ ਸਾਰੇ ਹੀ ਐਮ ਐਲ ਏ ਅਤੇ ਐਮ ਪੀਜ਼ ਨੇ ਪਿੰਡਾਂ ਵਿੱਚ ਵਸਦੇ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਭਾਰਤ ਦੇ ਬਾਕੀ ਸੂਬਿਆਂ ਦੀ ਤਰ੍ਹਾਂ ਫਰੰਟ ਲਾਈਨ ਦੇ ਸਿਹਤ ਕਾਮੇ ਘੋਸ਼ਿਤ ਕਰਨ ਦੀ ਸਿਫ਼ਾਰਸ਼ ਕੀਤੀ ਹੈ । ਜ਼ਿਲ੍ਹਾ ਆਗੂ ਡਾ ਕੇਸਰ ਖਾਨ ਮਾਂਗੇਵਾਲ ਨੇ ਕਿਹਾ ਕਿ ਪਿਛਲੇ ਸਮੇਂ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਲਗਾਏ ਗਏ ਫਰੀ ਮੈਡੀਕਲ ਕੈਂਪ ਤੇ ਬਲਾਕ ਮਹਿਲ ਕਲਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਤ ਕਰਨਾ ਅਤੇ ਲੋਕ ਭਲਾਈ ਵੈਲਫੇਅਰ ਸੁਸਾਇਟੀ ਵੱਲੋਂ ਬਲਾਕ ਮਹਿਲਕਲਾਂ ਦੇ ਡਾ ਸਾਥੀਆਂ ਦਾ ਸਨਮਾਨ ਕਰਨਾ ਆਪਣੇ ਆਪ ਵਿੱਚ ਇੱਕ ਵੱਡੀ ਪ੍ਰਾਪਤੀ ਹੈ ।
ਬਲਾਕ ਪ੍ਰਧਾਨ ਡਾ ਬਲਿਹਾਰ ਸਿੰਘ ਗੋਬਿੰਦਗਡ਼੍ਹ ਨੇ ਪਿਛਲੇ ਸਮੇਂ ਦੌਰਾਨ ਹੋਈਆਂ ਜਥੇਬੰਦੀ ਦੀਆਂ ਗਤੀਵਿਧੀਆਂ ਅਤੇ ਪ੍ਰਾਪਤੀਆਂ ਸਬੰਧੀ ਵਿਸਥਾਰਪੂਰਵਕ ਚਾਨਣਾ ਪਾਇਆ ।
ਸਕੱਤਰ ਡਾ ਸੁਰਜੀਤ ਸਿੰਘ ਛਾਪਾ ਨੇ ਕਿਹਾ ਕਿ ਸੂਬਾ ਪ੍ਰਧਾਨ ਡਾ ਰਮੇਸ਼ ਕੁਮਾਰ ਬਾਲੀ ਦੀ ਅਗਵਾਈ ਹੇਠ ਜਥੇਬੰਦੀ ਦਿਨ ਦੁੱਗਣੀ ਰਾਤ ਚੌਗੁਣੀ ਤਰੱਕੀ ਕਰ ਰਹੀ ਹੈ। ਜਿਸ ਦੀ ਮਿਸਾਲ ਵੱਖ ਵੱਖ ਜ਼ਿਲ੍ਹਿਆਂ ਦੇ ਬਲਾਕਾਂ ਦੇ ਵੱਡੀ ਗਿਣਤੀ ਵਿਚ ਮੈਡੀਕਲ ਪ੍ਰੈਕਟੀਸ਼ਨਰ ਇਕ ਝੰਡੇ ਥੱਲੇ ਸ਼ਾਮਲ ਹੋ ਰਹੇ ਹਨ ।
ਚੇਅਰਮੈਨ ਡਾ ਜਗਜੀਤ ਸਿੰਘ ਕਾਲਸਾਂ ਨੇ ਦੱਸਿਆ ਕਿ ਬਲਾਕ ਮਹਿਲ ਕਲਾਂ ਦੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੇ ਨਾਲ ਜੁੜੇ ਨਵੇਂ ਡਾਕਟਰ ਸਾਥੀਆਂ ਨੂੰ ਆਈ ਕਾਰਡ ਅਤੇ ਪ੍ਰਮਾਣ ਪੱਤਰ ਜਾਰੀ ਕੀਤੇ ਗਏ ਹਨ।
ਇਸ ਸਮੇਂ ਹੋਰਨਾਂ ਤੋਂ ਇਲਾਵਾ ਸੂਬਾ ਸੀਨੀਅਰ ਮੀਤ ਪ੍ਰਧਾਨ ਡਾ ਮਿੱਠੂ ਮੁਹੰਮਦ, ਜ਼ਿਲ੍ਹਾ ਆਗੂ ਡਾਕਟਰ ਕੇਸਰ ਖ਼ਾਨ ਮਾਂਗੇਵਾਲ, ਸਕੱਤਰ ਡਾ ਸੁਰਜੀਤ ਸਿੰਘ, ਡਾ ਸੁਖਵਿੰਦਰ ਸਿੰਘ ਬਾਪਲਾ, ਚੇਅਰਮੈਨ ਡਾ ਜਗਜੀਤ ਸਿੰਘ, ਪ੍ਰਧਾਨ ਡਾ ਬਲਿਹਾਰ ਸਿੰਘ, ਡਾ ਸੁਖਵਿੰਦਰ ਸਿੰਘ ਠੁੱਲੀਵਾਲ, ਡਾ ਪ੍ਰਿੰਸ ਰਿਸ਼ੀ, ਡਾ ਸੁਖਵਿੰਦਰ ਸਿੰਘ ਘਨੌਰ, ਡਾ ਨਾਹਰ ਸਿੰਘ, ਡਾ ਪਰਮਿੰਦਰ ਕੁਮਾਰ, ਵੈਦ ਬਾਕਿਬ ਅਲੀ ,ਡਾ ਸ਼ਕੀਲ ਮੁਹੰਮਦ, ਡਾ ਬਸ਼ੀਰ ਖ਼ਾਨ, ਡਾ ਸਤਨਾਮ ਸਿੰਘ, ਡਾ ਜਸਬੀਰ ਸਿੰਘ ਜੱਸੀ, ਡਾ ਸੁਖਪਾਲ ਸਿੰਘ ਛੀਨੀਵਾਲ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਡਾ ਸਾਹਿਬਾਨ ਹਾਜ਼ਰ ਸਨ।
Advertisement