15 ਅਗੱਸਤ ਦਾ ਦਿਨ ‘ਕਿਸਾਨ ਮਜ਼ਦੂਰ ਆਜ਼ਾਦੀ ਦਿਵਸ’ ਵਜੋਂ ਮਨਾਇਆ ਜਾਵੇਗਾ; ਦੇਸ਼ ਭਰ ‘ਚ ਤਿਰੰਗਾ ਮਾਰਚ ਕੀਤੇ ਜਾਣਗੇ

Advertisement
Spread information

ਸੰਯਕੁਤ ਕਿਸਾਨ ਮੋਰਚਾ: ਧਰਨੇ ਦਾ 309 ਵਾਂ ਦਿਨ

10 ਅਗੱਸਤ ਨੂੰ ਧਰਨੇ ਵਾਲੀ ਥਾਂ ‘ਤੇ ਸਮਾਜਿਕ ਸਦਭਾਵਨਾ ਦਾ ਤਿਉਹਾਰ ‘ਤੀਜ’ ਮਨਾਇਆ ਜਾਵੇਗਾ।

ਮੇਧਾ ਪਾਟੇਕਰ ਤੇ 700 ਸਾਥੀਆਂ ਨਾਲ ਕੀਤੇ ਵਹਿਸ਼ੀ ਵਿਹਾਰ ਤੇ ਗ੍ਰਿਫਤਾਰੀ ਦੀ ਸਖਤ ਨਿਖੇਧੀ ਕੀਤੀ।


ਪਰਦੀਪ ਕਸਬਾ  , ਬਰਨਾਲਾ:  5 ਅਗੱਸਤ, 2021

               ਬੱਤੀ ਜਥੇਬੰਦੀਆਂ ‘ਤੇ ਅਧਾਰਿਤ ਸੰਯੁਕਤ ਕਿਸਾਨ ਮੋਰਚੇ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐਮਐਸਪੀ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਰੇਲਵੇ ਸਟੇਸ਼ਨ ‘ਤੇ ਲਾਇਆ ਧਰਨਾ ਅੱਜ 309 ਵੇਂ ਦਿਨ ਵੀ ਪੂਰੇ ਜੋਸ਼ ਤੇ ਉਤਸ਼ਾਹ ਨਾਲ ਜਾਰੀ ਰਿਹਾ। ਅੱਜ ਧਰਨੇ ‘ਚ ਸੰਯੁਕਤ ਕਿਸਾਨ ਮੋਰਚੇ ਦੇ ਤਾਜਾ ਸੱਦਿਆਂ ਬਾਰੇ ਚਰਚਾ ਕੀਤੀ ਗਈ।   ਮੋਰਚੇ ਦਾ ਸੱਦਾ ਹੈ ਕਿ ਕਿਸਾਨ ਦੇਸ਼ ਭਰ ‘ਚ 15 ਅਗੱਸਤ ਦਾ ਦਿਨ ‘ ਕਿਸਾਨ- ਮਜ਼ਦੂਰ ਆਜ਼ਾਦੀ ਦਿਵਸ’  ਵਜੋਂ ਮਨਾਉਣਗੇ। ਉਸ ਦਿਨ ਦੇਸ਼ ਭਰ ‘ਚ ਅੰਦੋਲਨਕਾਰੀ ਆਪਣੇ ਵਾਹਨਾਂ ‘ਤੇ ਤਿਰੰਗਾ ਝੰਡਾ ਲਾ ਕੇ ਜਿਲ੍ਹਾ ਜਾਂ ਤਹਿਸੀਲ ਹੈਡਕੁਆਰਟਰਾਂ ਤੱਕ ਮਾਰਚ ਕਰਨਗੇ। ਤਿਰੰਗਾ ਲਹਿਰਾਏ ਜਾਣ ਵਾਲੇ ਕਿਸੇ  ਅਧਿਕਾਰਤ ਸਰਕਾਰੀ ਸਮਾਗਮ ਦਾ ਜਾਂ ਤਿਰੰਗਾ ਵਾਲੇ ਕਿਸੇ ਮਾਰਚ ਦਾ ਵਿਰੋਧ ਨਹੀਂ ਕੀਤਾ ਜਾਵੇਗਾ।  ਬੀਜੇਪੀ ਨੇਤਾਵਾਂ ਅਤੇ ਉਨ੍ਹਾਂ ਦੇ ਸਹਿਯੋਗੀਆਂ ਦੀਆਂ ਦੂਸਰੀਆਂ ਸਾਰੀਆਂ ਰਾਜਨੀਤਕ  ਤੇ ਸਰਕਾਰੀ ਸਰਗਰਮੀਆਂ ਦਾ ਵਿਰੋਧ ਅਤੇ ਇਨ੍ਹਾਂ ਨੇਤਾਵਾਂ ਦੇ ਘਿਰਾਉ ਦਾ ਪ੍ਰੋਗਰਾਮ,ਪਹਿਲਾਂ ਦੀ ਤਰ੍ਹਾਂ ਉਸ ਦਿਨ ਵੀ ਜਾਰੀ ਰਹੇਗਾ।

Advertisement

          10 ਅਗੱਸਤ ਨੂੰ ਤੀਜ ਦਾ ਤਿਉਹਾਰ ਹੈ। ਇਹ ਤਿਉਹਾਰ ਸਮਾਜਿਕ ਸਦਭਾਵਨਾ ਦੀ ਭਾਵਨਾ ਨੂੰ  ਬਲ ਬਖਸ਼ਦਾ ਹੈ। ਕਿਸਾਨ ਧਰਨਿਆਂ ਵਾਲੀਆਂ ਥਾਵਾਂ ‘ਤੇ  ਉਸ ਦਿਨ ਤੀਆਂ ਮਨਾ ਕੇ ਇਸ ਭਾਵਨਾ ਨੂੰ ਹੋਰ ਪਰਪੱਕ ਕਰਦੇ ਹੋਏ ਅੰਦੋਲਨ ਨੂੰ ਵਧੇਰੇ ਮਜ਼ਬੂਤ ਕਰਨ ਦਾ ਅਹਿਦ ਲਿਆ ਜਾਵੇਗਾ।
          ਅੱਜ ਧਰਨੇ ਨੂੰ ਨਛੱਤਰ ਸਿੰਘ ਸਹੌਰ, ਗੁਰਨਾਮ ਸਿੰਘ ਠੀਕਰੀਵਾਲਾ, ਉਜਾਗਰ ਸਿੰਘ ਬੀਹਲਾ, ਬਿੱਕਰ ਸਿੰਘ ਔਲਖ, ਬਾਬੂ ਸਿੰਘ ਖੁੱਡੀ ਕਲਾਂ, ਪ੍ਰੇਮਪਾਲ ਕੌਰ, ਸਰਪੰਚ ਗੁਰਚਰਨ ਸਿੰਘ ਸੁਰਜੀਤਪੁਰਾ,  ਗੁਰਦਰਸ਼ਨ ਸਿੰਘ ਦਿਉਲ, ਮਨਜੀਤ ਕੌਰ ਖੁੱਡੀ ਕਲਾਂ,ਬੂਟਾ ਸਿੰਘ ਠੀਕਰੀਵਾਲਾ, ਬਲਜੀਤ ਸਿੰਘ ਚੌਹਾਨਕੇ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਕਿਹਾ ਕਿ ਕਿਸਾਨ ਸੰਸਦ ਵਿੱਚ ਹੋ ਰਹੀ ਉਚ-ਮਿਆਰੀ  ਬਹਿਸ ਨੇ ਖੇਤੀ ਕਾਨੂੰਨਾਂ ਦੇ ਲੋਕ-ਵਿਰੋਧੀ ਖਾਸੇ ਨੂੰ ਹੋਰ ਉਜਾਗਰ ਕੀਤਾ ਹੈ। ਪਰਾਲੀ ਸਾੜਨ ਵਾਲੇ ਬਿੱਲ ਬਾਰੇ ਹੋਈ ਬਹਿਸ ਨੇ ਸਪੱਸ਼ਟ ਕਰ ਦਿੱਤਾ ਕਿ ਹਵਾ ਦੇ ਪ੍ਰਦੂਸ਼ਣ ਲਈ ਕਿਸਾਨਾਂ ਨੂੰ ਖਾਹ-ਮਖਾਹ ਬਦਨਾਮ ਕੀਤਾ ਜਾ ਰਿਹਾ ਹੈ। ਸੱਨਅਤੀ ਇਕਾਈਆਂ ਤੇ ਵਾਹਨਾਂ ਦੇ ਪ੍ਰਦੂਸ਼ਣ ਨੂੰ ਨਜਰਅੰਦਾਜ਼ ਕੀਤਾ ਜਾ ਰਿਹਾ ਹੈ। ਕੱਲ੍ਹ  ਸ਼ੁਕਰਵਾਰ ਨੂੰ ਕਿਸਾਨ ਸੰਸਦ ਵਿੱਚ ਸਰਕਾਰ ਵਿਰੁੱਧ ਬੇਭਰੋਸਗੀ ਮਤਾ ਪਾਸ ਕੀਤਾ ਜਾਵੇਗਾ।
  ਅੱਜ ਬੁਲਾਰਿਆਂ ਨੇ  ਮੱਧ ਪ੍ਰਦੇਸ਼ ਪੁਲਿਸ ਦੁਆਰਾ  ਉਘੀ ਜਮਹੂਰੀ ਕਾਰਕੁੰਨ ਮੇਧਾ ਪਾਟੇਕਰ ਤੇ 700 ਹੋਰ ਕਾਰਕੁੰਨਾਂ ਨਾਲ ਵਹਿਸ਼ੀ ਵਿਹਾਰ ਅਤੇ ਗ੍ਰਿਫਤਾਰ ਕਰਨ ਦੀ  ਸਖਤ ਨਿਖੇਧੀ ਕੀਤੀ । ਨਰਿੰਦਰ ਪਾਲ ਸਿੰਗਲਾ ਨੇ ਇਨਕਲਾਬੀ ਕਵਿਤਾ ਸੁਣਾ ਕੇ ਪੰਡਾਲ ਚ ਜੋਸ਼ ਭਰਿਆ।

Advertisement
Advertisement
Advertisement
Advertisement
Advertisement
error: Content is protected !!