ਐਸ ਐਸ ਪੀ ਅਲਕਾ ਮੀਨਾ ਨੇ ਜਥੇਬੰਦੀਆਂ ਦੇ ਆਗੂਆਂ ਅਤੇ ਵਰਕਰਾਂ ਉੱਤੇ ਦਰਜ ਕੇਸਾਂ ਉੱਤੇ ਗੰਭੀਰਤਾ ਨਾਲ ਗੌਰ ਕਰਕੇ ਇਹਨਾਂ ਦਾ ਸਾਰਥਕ ਹੱਲ ਕੱਢਣ ਦਾ ਭਰੋਸਾ ਦਿਵਾਇਆ ਹੈ
ਪ੍ਰਦੀਪ ਕਸਬਾ , ਨਵਾਂਸ਼ਹਿਰ, 5 ਅਗਸਤ , 2021
16 ਜਨਤਕ ਜਥੇਬੰਦੀਆਂ ਵਲੋਂ ਕਰੋਨਾ ਕਾਲ ਦੀਆਂ ਲੱਗੀਆਂ ਪਾਬੰਦੀਆਂ ਤਹਿਤ ਦਰਜ ਹੋਏ ਕੇਸ ਰੱਦ ਕਰਨ ਦੀ ਮੰਗ ਨੂੰ ਲੈਕੇ 6 ਅਗਸਤ ਨੂੰ ਡਿਪਟੀ ਕਮਿਸ਼ਨਰ ਦਫਤਰ ਅੱਗੇ ਦਿੱਤਾ ਜਾਣ ਵਾਲਾ ਧਰਨਾ ਮੁਲਤਵੀ ਕਰ ਦਿੱਤਾ ਗਿਆ ਹੈ। ਧਰਨਾ ਮੁਲਤਵੀ ਕਰਨ ਦਾ ਫੈਸਲਾ ਅੱਜ ਇੱਥੇ ਰਿਲਾਇੰਸ ਦੇ ਸੁਪਰ ਸਟੋਰ ਤੇ ਜਥੇਬੰਦੀਆਂ ਦੀ ਹੋਈ ਮੀਟਿੰਗ ਵਿਚ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜਸਬੀਰ ਦੀਪ ਨੇ ਦੱਸਿਆ ਕਿ ਜਥੇਬੰਦੀਆਂ ਦੇ ਆਗੂਆਂ ਨੂੰ ਐਸ ਐਸ ਪੀ ਅਲਕਾ ਮੀਨਾ ਨੇ ਜਥੇਬੰਦੀਆਂ ਦੇ ਆਗੂਆਂ ਅਤੇ ਵਰਕਰਾਂ ਉੱਤੇ ਦਰਜ ਕੇਸਾਂ ਉੱਤੇ ਗੰਭੀਰਤਾ ਨਾਲ ਗੌਰ ਕਰਕੇ ਇਹਨਾਂ ਦਾ ਸਾਰਥਕ ਹੱਲ ਕੱਢਣ ਦਾ ਭਰੋਸਾ ਦਿਵਾਇਆ ਹੈ ਜਿਸ ਉਪਰੰਤ 6 ਅਗਸਤ ਦਾ ਧਰਨਾ ਮੁਲਤਵੀ ਕਰ ਦਿੱਤਾ ਗਿਆ।
ਅੱਜ ਦੀ ਜਥੇਬੰਦੀਆਂ ਦੀ ਮੀਟਿੰਗ ਨੂੰ ਦਲਜੀਤ ਸਿੰਘ ਐਡਵੋਕੇਟ, ਕੁਲਵਿੰਦਰ ਸਿੰਘ ਵੜੈਚ, ਸਤਨਾਮ ਸਿੰਘ ਗੁਲਾਟੀ, ਪਰਮਜੀਤ ਸਿੰਘ ਸ਼ਹਾਬਪੁਰ, ਬਲਜੀਤ ਸਿੰਘ ਧਰਮਕੋਟ, ਬੂਟਾ ਸਿੰਘ ਨੇ ਸੰਬੋਧਨ ਕੀਤਾ।ਇਸ ਮੀਟਿੰਗ ਵਿਚ ਕਿਰਤੀ ਕਿਸਾਨ ਯੂਨੀਅਨ, ਜਮਹੂਰੀ ਅਧਿਕਾਰ ਸਭਾ, ਪੰਜਾਬ ਸਟੂਡੈਂਟਸ ਯੂਨੀਅਨ, ਭੱਠਾ ਵਰਕਰਜ਼ ਯੂਨੀਅਨ, ਰੇਹੜੀ ਵਰਕਰਜ਼ ਯੂਨੀਅਨ, ਆਟੋ ਵਲਕਰਜ ਯੂਨੀਅਨ, ਜਮਹੂਰੀ ਕਿਸਾਨ ਯੂਨੀਅਨ, ਪ੍ਰਵਾਸੀ ਮਜਦੂਰ ਯੂਨੀਅਨ,ਪੇਂਡੂ ਮਜਦੂਰ ਯੂਨੀਅਨ ਅਤੇ ਹੋਰ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਭਾਗ ਲਿਆ।