ਸ਼ਹੀਦ ਕਿਰਨਜੀਤ ਕੌਰ ਦੀ ਬਰਸੀ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਕਿਸਾਨ ਪੁੱਜੇ ਪਿੰਡਾਂ ਦੀਆਂ ਸੱਥਾਂ ‘ਚ

Advertisement
Spread information

ਸ਼ਹੀਦ ਕਿਰਨਜੀਤ ਕੌਰ ਮਹਿਲਕਲਾਂ ਦੇ ਬਰਸੀ ਸਮਾਗਮ ਦੀਆਂ ਤਿਆਰੀਆਂ , ਬੀਕੇਯੂ ਏਕਤਾ ਡਕੌਂਦਾ ਵੱਲੋਂ ਕਲਾਲਮਾਜਰਾ,ਧਨੇਰ,ਮੂੰਮ ਵਿਖੇ ਮੀਟਿੰਗਾਂ/ਨੁੱਕੜ ਨਾਟਕ

12 ਅਗਸਤ ਦਾਣਾ ਮੰਡੀ ਮਹਿਲਕਲਾਂ ਕਾਫਲੇ ਬੰਨ੍ਹਕੇ ਪੁੱਜਣ ਦਾ ਸੱਦਾ


ਪਰਦੀਪ ਕਸਬਾ, ਬਰਨਾਲਾ 5 ਅਗਸਤ 2021
        ਭਾਰਤੀ ਕਿਸਾਨ ਯੁਨੀਅਨ ਏਕਤਾ ਡਕੌਂਦਾ ਵੱਲੋਂ ਸ਼ਹੀਦ ਕਿਰਨਜੀਤ ਕੌਰ ਮਹਿਲਕਲਾਂ ਦੇ ਕਿਸਾਨ ਅੰਦੋਲਨ ਨੂੰ ਸਮਰਪਿਤ 24 ਵੇਂ ਬਰਸੀ ਸਮਾਗਮ ਨੂੰ ਸਫਲ ਬਨਾਉਣ ਲਈ ਅੱਜ ਬਲਾਕ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ, ਧਨੇਰ, ਮੂੰਮ ਵਿਖੇ ਮੀਟਿੰਗਾਂ/ਨੁੱਕੜ ਨਾਟਕ ਖੇਡੇ ਗਏ।ਸ਼ਹੀਦ ਭਗਤ ਸਿੰਘ ਕਲਾ ਮੰਚ ਦੀ ਨਾਟਕ ਟੀਮ ਵੱਲੋਂ ਭਾਅ ਜੀ ਗੁਰਸ਼ਰਨ ਸਿੰਘ ਦੀ ਰਚਨਾ “ਲੀਰਾਂ” ਤੀਰਥ ਚੜਿੱਕ ਦੀ ਨਿਰਦੇਸ਼ਨਾ ਹੇਠ ਬਹੁਤ ਖੁਬਸੂਰਤੀ ਨਾਲ ਪੇਸ਼ ਕੀਤਾ ਗਿਆ।
ਇਸ ਸਮੇਂ ਵੱਡੀ ਗਿਣਤੀ ਵਿੱਚ ਸ਼ਾਮਿਲ ਕਿਸਾਨ-ਮਜਦੂਰ ਮਰਦ ਔਰਤਾਂ ਨੂੰ ਸੰਬੋਧਨ ਕਰਦਿਆਂ ਆਗੂਆਂ ਮਨਜੀਤ ਧਨੇਰ, ਗੁਰਮੇਲ ਠੁੱਲੀਵਾਲ, ਅਮਰਜੀਤ ਸਿੰਘ ਠੁੱਲੀਵਾਲ ਨੇ ਕਿਹਾ ਕਿ ਮੋਦੀ ਹਕੂਮਤ ਵੱਲੋਂ ਪਾਸ ਕੀਤੇ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐਮਐਸਪੀ ਦੀ ਗਰੰਟੀ ਵਾਲਾ ਨਵਾਂ ਕਾਨੂੰਨ ਬਨਾਉਣ ਅਤੇ ਬਿਜਲੀ ਸੋਧ ਬਿਲ-2021 ਰੱਦ ਕਰਾਉਣ ਲਈ ਦਿੱਲੀ ਦੇ ਬਾਰਡਰਾਂ ਤੇ ਚਲਦਾ ਸੰਘਰਸ਼ ਨੌਵੇਂ ਮਹੀਨੇ ਵਿੱਚ ਦਾਖਲ ਹੋ ਗਿਆ ਹੈ।ਇਨ੍ਹਾਂ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਰਾਹੀਂ ਇੱਕ ਵਾਰ ਕਰੋੜਾਂ ਕਰੋੜ ਲੋਕਾਂ ਦੇ ਉਜਾੜੇ ਦਾ ਸਵਾਲ ਹੈ ਤੇ ਦੂਜੇ ਪਾਸੇ ਸਾਮਰਾਜੀ ਸੰਸਥਾਵਾਂ ਅਤੇ ਭਾਰਤੀ ਉੱਚ ਅਮੀਰ ਘਰਾਣਿਆਂ ਦੇ ਲੁਟੇਰੇ ਹਿੱਤ ਹਨ।
      ਆਗੂਆਂ ਨੇ ਪਿੰਡਾਂ ਦੇ ਕਿਸਾਨ-ਮਜਦੂਰ ਨੂੰ ਇਸ ਕਿਸਾਨ/ਜਨ ਅੰਦੋਲਨ ਵਿੱਚ ਹਰ ਸੰਭਵ ਢੰਗ ਨਾਲ ਹਿੱਸਾ ਬਨਣ ਦੀ ਅਪੀਲ ਕੀਤੀ। ਆਗੂਆਂ ਇਹ ਵੀ ਦੱਸਿਆ ਕਿ ਮਹਿਲਕਲਾਂ ਦੀ ਇਤਿਹਾਸਕ ਧਰਤੀ ਉੱਤੇ 12 ਅਗਸਤ ਨੂੰ ਦਾਣਾ ਮੰਡੀ ਮਹਿਲਕਲਾਂ ਵਿਖੇ ਸੰਯੁਕਤ ਕਿਸਾਨ ਮੋਰਚਾ ਦੀ ਸਮੁੱਚੀ ਲੀਡਰਸ਼ਿਪ ਪਹੁੰਚ ਰਹੀ ਹੈ। ਇਨ੍ਹਾਂ ਮੀਟਿੰਗ ਨੂੰ ਮਾ.ਸੁਖਵਿੰਦਰ ਸਿੰਘ ,ਨਰਿੰਦਰ ਸਿੰਘ ਪਟਵਾਰੀ, ਕੁਲਦੀਪ ਸਿੰਘ,ਜਸਵਿੰਦਰ ਕੌਰ ਕਲਾਲਮਾਜਰਾ, ਗੁਰਜੀਤ ਸਿੰਘ, ਸੁਖਵਿੰਦਰ ਕੌਰ, ਰਾਜਦੀਪ ਕੌਰ ਧਨੇਰ, ਜਗਤਾਰ ਸਿੰਘ , ਗੁਰਮੇਲ ਸਿੰਘ, ਜੱਗਾ ਸਿੰਘ ਦਿਆ ਵੰਤੀ ਮੂੰਮ ਆਦਿ ਕਿਸਾਨ
        ਆਗੂਆਂ ਨੇ ਆਗੂ ਟੀਮ ਨੂੰ ਵਿਸ਼ਵਾਸ਼ ਦਿਵਾਇਆ ਕਿ ਉਹ ਸ਼ਹੀਦ ਕਿਰਨਜੀਤ ਕੌਰ ਦੇ 12 ਅਗਸਤ ਦਾਣਾ ਮੰਡੀ ਮਹਿਲਕਲਾਂ ਵਿਖੇ ਮਨਾਏ ਜਾ ਰਹੇ 24 ਵੇਂ ਬਰਸੀ ਸਮਾਗਮ ਵਿੱਚ ( ਰਾਸ਼ਨ, ਦੁੱਧ,ਆਰਥਿਕ ਸਹਾਇਤਾ ) ਹਰ ਪੱਖੋਂ ਤਿਆਰੀਆਂ ਕਰਕੇ ਕਿਸਾਨ ਮਰਦ ਔਰਤਾਂ ਦੇ ਕਾਫਲੇ ਬੰਨ੍ਹ ਪਹੁੰਚਣਗੇ।ਆਗੂਆਂ ਕਿਹਾ ਕਿ ਆਉਣ ਵਾਲੇ ਦਿਨਾਂਚ ਬਲਾਕ ਦੇ ਪਿੰਡਾਂ ਅੰਦਰ ਨੁੱਕੜ ਨਾਟਕ/ਵੱਡੀਆਂ ਮੀਟਿੰਗਾਂ ਰਾਹੀਂ ਕਿਸਾਨ ਅੰਦੋਲਨ ਅਤੇ ਸ਼ਹੀਦ ਕਿਰਨਜੀਤ ਦੀ ਸ਼ਹਾਦਤ ਦਾ ਸੰਦੇਸ਼ ਦਿੱਤਾ ਜਾਵੇਗਾ। 
Advertisement
Advertisement
Advertisement
Advertisement
Advertisement
error: Content is protected !!