ਪੰਜਾਬ ਦੇ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ 11 ਅਪ੍ਰੈਲ ਤੋਂ 10 ਮਈ ਤੱਕ: ਸਿੱਖਿਆ ਮੰਤਰੀ

Advertisement
Spread information

ਪੰਜਵੀਂ ਅਤੇ ਅੱਠਵੀਂ ਜਮਾਤ ਦੇ ਬਾਕੀ ਰਹਿੰਦੇ ਪੇਪਰ ਕੀਤੇ ਰੱਦ, ਇਨ੍ਹਾਂ ਜਮਾਤਾਂ ਲਈ ਹੋਰ ਪ੍ਰੀਖਿਆ ਲਏ ਬਿਨਾਂ ਨਤੀਜੇ ਐਲਾਨੇਗਾ ਪੰਜਾਬ ਸਕੂਲ ਸਿੱਖਿਆ ਬੋਰਡ: ਵਿਜੈ ਇੰਦਰ ਸਿੰਗਲਾ

ਚੰਡੀਗੜ੍ਹ, 10 ਅਪ੍ਰੈਲ (ਮੋਹਿਤ ਸਿੰਗਲਾ):
ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਵਿੱਚ ਪੰਜਾਬ ਮੰਤਰੀ ਮੰਡਲ ਦੀ ਹੋਈ ਮੀਟਿੰਗ ਵਿੱਚ ਰਾਜ ਦੇ ਸਰਕਾਰੀ ਅਤੇ ਪ੍ਰਾਈਵੇਟ ਦੋਵਾਂ ਸਕੂਲਾਂ ਦੀਆਂ ਗਰਮੀਆਂ ਦੀਆਂ ਛੁੱਟੀਆਂ ਪਹਿਲਾਂ ਕਰਨ ਦਾ ਫੈਸਲਾ ਕੀਤਾ ਗਿਆ ਹੈ ਤਾਂ ਜੋ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਕੀਤੇ ਲੌਕਡਾਊਨ ਕਾਰਨ ਹੋ ਰਹੇ ਪੜ੍ਹਾਈ ਦੇ ਨੁਕਸਾਨ ਨੂੰ ਘੱਟ ਕੀਤਾ ਜਾ ਸਕੇ। ਸ੍ਰੀ ਸਿੰਗਲਾ ਨੇ ਦੱਸਿਆ ਕਿ ਹੁਣ ਇਕ ਮਹੀਨੇ ਲਈ ਗਰਮੀ ਦੀਆਂ ਛੁੱਟੀਆਂ 11 ਅਪ੍ਰੈਲ ਤੋਂ ਸ਼ੁਰੂ ਹੋਣਗੀਆਂ ਤੇ 10 ਮਈ ਤੱਕ ਚੱਲਣਗੀਆਂ। ਸਿੱਖਿਆ ਮੰਤਰੀ ਨੇ ਕਿਹਾ ਕਿ ਮੰਤਰੀ ਮੰਡਲ ਨੇ ਇਹ ਵੀ ਫੈਸਲਾ ਕੀਤਾ ਕਿ ਪੰਜਵੀਂ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਕਰਫਿਊ ਤੋਂ ਪਹਿਲਾਂ ਜਿਹੜੇ ਪੇਪਰ ਦੇ ਦਿੱਤੇ ਸਨ, ਉਨ੍ਹਾਂ ਦੇ ਆਧਾਰ ਉਤੇ ਹੀ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਇਨ੍ਹਾਂ ਵਿਦਿਆਰਥੀਆਂ ਨੂੰ ਅਗਲੀਆਂ ਜਮਾਤਾਂ ਵਿੱਚ ਭੇਜ ਦੇਵੇਗਾ।

Advertisement

ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਕਰਫਿਊ ਕਾਰਨ ਆਪਣੇ ਬੱਚਿਆਂ ਦੀ ਪੜ੍ਹਾਈ ਦੇ ਹੋ ਰਹੇ ਨੁਕਸਾਨ ਕਾਰਨ ਮਾਪੇ ਚਿੰਤਤ ਸਨ ਅਤੇ ਛੁੱਟੀਆਂ ਜਲਦੀ ਕਰਨ ਦੇ ਇਸ ਫੈਸਲੇ ਨਾਲ ਉਨ੍ਹਾਂ ਨੂੰ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਸਾਰੇ ਪ੍ਰਾਈਵੇਟ ਸਕੂਲਾਂ ਨੂੰ ਵੀ 11 ਅਪ੍ਰੈਲ ਤੋਂ ਛੁੱਟੀਆਂ ਦੀ ਸ਼ੁਰੂਆਤ ਕਰਨੀ ਚਾਹੀਦੀ ਹੈ ਪਰ ਉਹ ਆਪਣੀ ਲੋੜ ਅਨੁਸਾਰ ਇਨ੍ਹਾਂ ਛੁੱਟੀਆਂ ਦੀ ਮਿਆਦ ਵਧਾਉਣ ਲਈ ਆਜ਼ਾਦ ਹਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੀਐਸਈਬੀ ਨੇ ਕਰਫਿਊ ਲਗਾਉਣ ਤੋਂ ਪਹਿਲਾਂ ਪੰਜਵੀਂ ਜਮਾਤ ਦੇ ਤਿੰਨ ਪੇਪਰ ਲਏ ਸਨ ਅਤੇ ਹੁਣ ਮੰਤਰੀ ਮੰਡਲ ਨੇ ਬਾਕੀ ਰਹਿੰਦੇ ਦੋ ਪੇਪਰ ਰੱਦ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਅੱਠਵੀਂ ਜਮਾਤ ਦੇ ਸਬੰਧ ਵਿੱਚ ਪ੍ਰੈਕਟੀਕਲ ਪ੍ਰੀਖਿਆਵਾਂ ਬਕਾਇਆ ਸਨ ਪਰ ਹੁਣ ਬੋਰਡ ਦੋਵਾਂ ਕਲਾਸਾਂ ਲਈ ਕੋਈ ਹੋਰ ਪੇਪਰ ਲਏ ਬਗ਼ੈਰ ਹੀ ਨਤੀਜਿਆਂ ਦਾ ਐਲਾਨ ਕਰੇਗਾ।
—–

Advertisement
Advertisement
Advertisement
Advertisement
Advertisement
error: Content is protected !!