ਸੰਗਰੂਰ ਹਲਕੇ ਦੇ ਪਿੰਡਾਂ ’ਚ ਉੱਚ-ਪੱਧਰੀ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਹਰ ਸਮੇਂ ਵਚਨਬੱਧ: ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ
ਹਰਪ੍ਰੀਤ ਕੌਰ ਬਬਲੀ , ਸੰਗਰੂਰ, 7 ਅਗਸਤ 2021ਕੈਬਨਿਟ ਮੰਤਰੀ ਅਤੇ ਸੰਗਰੂਰ ਹਲਕੇ ਤੋਂ ਕਾਂਗਰਸੀ ਵਿਧਾਇਕ ਸ਼੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਕਰਵਾਏ ਜਾ ਰਹੇ ਵਿਕਾਸ ਤੋਂ ਪ੍ਰਭਾਵਿਤ ਹੋ ਕੇ ਪਿੰਡ ਫੰਮਣਵਾਲ ਦੇ 15 ਤੋਂ ਵਧੇਰੇ ਪਰਿਵਾਰਾਂ ਨੇ ਵੱਖ ਵੱਖ ਸਿਆਸੀ ਪਾਰਟੀਆਂ ਦਾ ਸਾਥ ਛੱਡ ਕੇ ਕਾਂਗਰਸ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਇਸ ਮੌਕੇ ਵਿਜੈ ਇੰਦਰ ਸਿੰਗਲਾ ਨੇ ਖੁਦ ਪਿੰਡ ਫੰਮਣਵਾਲ ਪਹੁੰਚ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਨੂੰ ਜੀ ਆਇਆ ਨੂੰ ਕਿਹਾ ਅਤੇ ਬਣਦਾ ਮਾਣ-ਸਨਮਾਨ ਦੇਣ ਦਾ ਵੀ ਭਰੋਸਾ ਦਿੱਤਾ।ਇਸ ਤੋਂ ਪਹਿਲਾਂ ਸ਼੍ਰੀ ਸਿਗਲਾ ਨੇ ਪਿੰਡ ਚੰਨੋ ਵਿਖੇ ਪਿੰਡ ਦੇ ਵਿਕਾਸ ਕਾਰਜਾਂ ਲਈ ਅਤੇ ਪਿੰਡ ਨੂਰਪੁਰਾ ਵਿਖੇ ਪੈਲੇਸ ਦੇ ਨਿਰਮਾਣ ਲਈ ਪੰਚਾਇਤਾਂ ਨੂੰ ਕ੍ਰਮਵਾਰ 5 ਅਤੇ 2.5 ਲੱਖ ਰੁਪਏ ਦੇ ਚੈੱਕ ਭੇਂਟ ਕੀਤੇ ਅਤੇ ਪਿੰਡ ਚੰਨੋ ਵਿਖੇ ‘ਬੁਢਾਪਾ ਪੈਨਸ਼ਨ’ ਦੇ ਯੋਗ ਲਾਭਪਾਤਰੀਆਂ ਨੂੰ ਮਨਜ਼ੂਰੀ ਪੱਤਰ ਵੰਡੇ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਕਾਂਗਰਸ ਸਰਕਾਰ ਲਗਾਤਾਰ ਫੰਡ ਮੁਹੱਈਆ ਕਰਵਾ ਰਹੀ ਹੈ।
ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਸੰਗਰੂਰ ਨੂੰ ਪੰਜਾਬ ਦਾ ਸਭ ਤੋਂ ਵਧੀਆ ਹਲਕਾ ਬਣਾਉਣ ਲਈ ਉਹ ਲਗਾਤਾਰ ਮਿਹਨਤ ਕਰ ਰਹੇ ਹਨ ਅਤੇ ਹਲਕੇ ਦੇ ਪਿੰਡਾਂ ਵਿੱਚ ਉੱਚ ਪੱਧਰੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹਨ। ਉਨਾਂ ਦੱਸਿਆ ਕਿ ਇਸੇ ਤਰਾਂ ਹਲਕੇ ਦੇ ਹਰ ਪਿੰਡ ਨੂੰ ਜੋੜਨ ਵਾਲੀ ਸੜਕ ਨੂੰ ਲੋੜ ਮੁਤਾਬਕ ਚੌੜਾ ਕਰਨ ਦੇ ਨਾਲ-ਨਾਲ ਨਵੇਂ ਸਿਰਿਉ ਬਣਵਾਇਆ ਗਿਆ ਹੈ ਤਾਂ ਜੋ ਪਿੰਡਾਂ ਦੇ ਆਪਸੀ ਅਤੇ ਸ਼ਹਿਰਾਂ ਨਾਲ ਸੰਪਰਕ ਨੂੰ ਸੁਧਾਰਿਆ ਜਾ ਸਕੇ।ਸ਼੍ਰੀ ਸਿੰਗਲਾ ਨੇ ਦੱਸਿਆ ਕਿ ਪਿੰਡਾਂ ’ਚ ਗਲੀਆਂ-ਨਾਲੀਆਂ ਪੱਕੀਆਂ ਕਰਵਾਉਣ ਦੇ ਨਾਲ-ਨਾਲ ਟੋਭਿਆਂ ਦੀ ਸਫ਼ਾਈ ਕਰਵਾ ਕੇ ਉਨਾਂ ਦਾ ਨਵੀਨੀਕਰਨ ਵੀ ਕਰਵਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਟੋਭਿਆਂ ਦੇ ਨਵੀਨੀਕਰਨ ਨਾਲ ਜਿੱਥੇ ਪਿੰਡਾਂ ਦੀ ਸਫ਼ਾਈ ਵਿੱਚ ਵਾਧਾ ਹੋਵੇਗਾ ਉੱਥੇ ਹੀ ਧਰਤੀ ਹੇਠਲੇ ਪਾਣੀ ਨੂੰ ਰੀਚਾਰਜ ਕਰਨ ਵਿੱਚ ਵੀ ਮਦਦ ਮਿਲੇਗੀ। ਉਨਾਂ ਕਿਹਾ ਕਿ ਹੁਣ ਟੋਭਿਆਂ ਦੀ ਸਫ਼ਾਈ ਕਰਵਾ ਕੇ ਆਲੇ-ਦੁਆਲੇ ਸੋਹਣੇ ਬੂਟੇ ਅਤੇ ਲੋਕਾਂ ਦੇ ਸੈਰ ਕਰਨ ਲਈ ਟਰੈਕ ਵੀ ਬਣਵਾਏ ਜਾ ਰਹੇ ਹਨ ਜੋ ਕਿ ਸਰੀਰਕ ਤੰਦਰਸਤੀ ਵਿੱਚ ਵੀ ਮਦਦਗਾਰ ਹੋਣਗੇ। ਉਨਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਭੇਜੇ ਗਏ ਫੰਡਾਂ ਨੂੰ ਸਾਡੀ ਸਰਕਾਰ ਵੱਲੋਂ ਹੀ ਪਾਰਦਰਸ਼ੀ ਢੰਗ ਨਾਲ ਵਰਤਿਆ ਜਾਣਾ ਯਕੀਨੀ ਬਣਾਇਆ ਜਾ ਰਿਹਾ ਹੈ ਤਾਂ ਜੋ ਪਿਛਲੀਆਂ ਸਰਕਾਰਾਂ ਵੱਲੋਂ ਫੈਲਾਏ ਭਿ੍ਰਸ਼ਟਾਚਾਰ ਨੂੰ ਪੱਕੀ ਨੱਥ ਪਾਈ ਜਾ ਸਕੇ।ਅੱਜ ਵੱਖ-ਵੱਖ ਸਿਆਸੀ ਪਾਰਟੀਆਂ ਛੱਡ ਕਾਂਗਰਸ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਅਮਨਾ ਸਿੰਘ, ਸਪਿੰਦਰ ਸਿੰਘ, ਜੋਨੀ ਸਿੰਘ, ਗੋਲਡੀ ਸਿੰਘ, ਜੱਗਾ ਸਿੰਘ, ਸਾਹਿਬਜੋਤ ਸਿੰਘ, ਗੁਰਭੇਜ ਸਿੰਘ, ਪਰਵਿੰਦਰ ਸਿੰਘ, ਜਗਦੀਪ ਸਿੰਘ, ਗੁਰਵਿੰਦਰ ਸਿੰਘ, ਜਸਕਰਨ ਸਿੰਘ, ਹਰਪਾਲ ਸਿੰਘ, ਪ੍ਰਭਜੋਤ ਸਿੰਘ, ਜਗਸੀਰ ਸਿੰਘ, ਦਿਲਪ੍ਰੀਤ ਸਿੰਘ, ਹਰਿੰਦਰ ਸਿੰਘ, ਹਰਵਿੰਦਰ ਸਿੰਘ ਆਦਿ ਸ਼ਾਮਲ ਸਨ।
Advertisement