ਸ਼ਹੀਦ ਕਿਰਨਜੀਤ ਕੌਰ ਮਹਿਲਕਲਾਂ ਬਰਸੀ ਸਮਾਗਮ ਬੀਕੇਯੂ ਏਕਤਾ ਡਕੌਂਦਾ ਬਲਾਕ ਬਰਨਾਲਾ ਵੱਲੋਂ ਪਿੰਡਾਂ ‘ਚ ਨੁੱਕੜ ਨਾਟਕ

Advertisement
Spread information

ਸ਼ਹੀਦ ਕਿਰਨਜੀਤ ਕੌਰ ਮਹਿਲਕਲਾਂ ਬਰਸੀ ਸਮਾਗਮ
ਬੀਕੇਯੂ ਏਕਤਾ ਡਕੌਂਦਾ ਬਲਾਕ ਬਰਨਾਲਾ ਵੱਲੋਂ ਖੁੱਡੀਕਲਾਂ, ਧੋਲਾ, ਰੂੜੇਕੇਕਲਾਂ, ਪੱਖੋਕਲਾਂ ਮੀਟਿੰਗਾਂ/ਨੁੱਕੜ ਨਾਟਕ


ਪਰਦੀਪ ਕਸਬਾ , ਬਰਨਾਲਾ, 8 ਅਗਸਤ 2021                 

        ਐਕਸ਼ਨ ਕਮੇਟੀ ਮਹਿਲਕਲਾਂ ਦੀ ਅਗਵਾਈ ਹੇਠ ਭਾਰਤੀ ਕਿਸਾਨ ਯੁਨੀਅਨ ਏਕਤਾ ਡਕੌਂਦਾ ਵੱਲੋਂ ਸ਼ਹੀਦ ਕਿਰਨਜੀਤ ਕੌਰ ਮਹਿਲਕਲਾਂ ਦੇ ਕਿਸਾਨ ਅੰਦੋਲਨ ਨੂੰ ਸਮਰਪਿਤ 24 ਵੇਂ ਬਰਸੀ ਸਮਾਗਮ ਨੂੰ ਸਫਲ ਬਨਾਉਣ ਲਈ ਖੁੱਡੀਕਲਾਂ, ਧੋਲਾ, ਰੂੜੇਕੇਕਲਾਂ ਅਤੇ ਪੱਖੋਕਲਾਂ ਵਿਖੇ ਮੀਟਿੰਗਾਂ/ਨੁੱਕੜ ਨਾਟਕ ਖੇਡੇ ਗਏ । ਇਸ ਸਮੇਂ ਵੱਡੀ ਗਿਣਤੀ ਵਿੱਚ ਸ਼ਾਮਿਲ ਕਿਸਾਨ ਮਰਦ ਔਰਤਾਂ ਨੂੰ ਸੰਬੋਧਨ ਕਰਦਿਆਂ ਆਗੂਆਂ ਬਾਬੂ ਸਿੰਘ ਖੁੱਡੀਕਲਾਂ, ਡਾ ਸੁਖਵਿੰਦਰ ਸਿੰਘ, ਜਸਪਾਲ ਸਿੰਘ ਚੀਮਾ, ਗੁਰਦਰਸ਼ਨ ਸਿਘ,ਬੂਟਾ ਸਿੰਘ ਨੇ ਕਿਹਾ ਕਿ ਮੋਦੀ ਹਕੂਮਤ ਵੱਲੋਂ ਪਾਸ ਕੀਤੇ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐਮਐਸਪੀ ਦੀ ਗਰੰਟੀ ਵਾਲਾ ਨਵਾਂ ਕਾਨੂੰਨ ਬਨਾਉਣ ਅਤੇ ਬਿਜਲੀ ਸੋਧ ਬਿਲ-2021 ਰੱਦ ਕਰਾਉਣ ਲਈ ਦਿੱਲੀ ਦੇ ਬਾਰਡਰਾਂ ਤੇ ਚਲਦਾ ਸੰਘਰਸ਼ ਨੌਵੇਂ ਮਹੀਨੇ ਵਿੱਚ ਦਾਖਲ ਹੋ ਗਿਆ ਹੈ।

Advertisement

        ਇਨ੍ਹਾਂ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਰਾਹੀਂ ਇੱਕ ਵਾਰ ਕਰੋੜਾਂ ਕਰੋੜ ਲੋਕਾਂ ਦੇ ਉਜਾੜੇ ਦਾ ਸਵਾਲ ਹੈ ਤੇ ਦੂਜੇ ਪਾਸੇ ਸਾਮਰਾਜੀ ਸੰਸਥਾਵਾਂ ਅਤੇ ਭਾਰਤੀ ਉੱਚ ਅਮੀਰ ਘਰਾਣਿਆਂ ਦੇ ਲੁਟੇਰੇ ਹਿੱਤ ਹਨ।ਆਗੂਆਂ ਨੇ ਸਭਨਾਂ ਇਨਸਾਫਪਸੰਦ ਲੋਕਾਂ ਨੂੰ ਇਸ ਕਿਸਾਨ/ਜਨ ਅੰਦੋਲਨ ਵਿੱਚ ਹਰ ਸੰਭਵ ਢੰਗ ਨਾਲ ਹਿੱਸਾ ਬਨਣ ਦੀ ਅਪੀਲ ਕੀਤੀ। ਆਗੂਆਂ ਇਹ ਵੀ ਦੱਸਿਆ ਕਿ ਮਹਿਲਕਲਾਂ ਦੀ ਇਤਿਹਾਸਕ ਧਰਤੀ ਉੱਤੇ 12 ਅਗਸਤ ਨੂੰ ਦਾਣਾ ਮੰਡੀ ਮਹਿਲਕਲਾਂ ਵਿਖੇ ਸੰਯੁਕਤ ਕਿਸਾਨ ਮੋਰਚਾ ਦੀ ਸਮੁੱਚੀ ਲੀਡਰਸ਼ਿਪ ਪਹੁੰਚ ਰਹੀ ਹੈ। ਇਨ੍ਹਾਂ ਮੀਟਿੰਗ ਨੂੰ ਸੁਰਜੀਤ ਸਿੰਘ ਖੁੱਡੀਕਲਾਂ, ਗੁਰਚਰਨ ਸਿੰਘ, ਗੁਰਜੰਟ ਸਿੰਘ, ਮਨਜੀਤ ਕੌਰ, ਗੁਰਮੀਤ ਕੌਰ 3ਖੁੱਡੀਕਲਾਂ, , ਕੁਲਦੀਪ ਸਿੰਘ , ਲੱਖਾ ਸਿੰਘ, ਸਰਬਜੀਤ ਸਿੰਘ, ਬਿੰਦਰ ਸਿੰਘ ਧੋਲਾ,ਸੇਵਕ ਸਿੰਘ ਪੱਖੋਕਲਾਂ, ਕਰਮ ਸਿੰਘ ਪੱਖੋਕਲਾਂ,ਕਰਤਾਰ ਸਿੰਘ ,ਜਗਦੀਪ ਸਿੰਘ ਰੂੜੇਕੇਕਲਾਂ ਨੇ ਆਗੂ ਟੀਮ ਨੂੰ ਵਿਸ਼ਵਾਸ਼ ਦਿਵਾਇਆ ਕਿ ਉਹ ਸ਼ਹੀਦ ਕਿਰਨਜੀਤ ਕੌਰ ਦੇ 12 ਅਗਸਤ ਦਾਣਾ ਮੰਡੀ ਮਹਿਲਕਲਾਂ ਵਿਖੇ ਮਨਾਏ ਜਾ ਰਹੇ 24 ਵੇਂ ਬਰਸੀ ਸਮਾਗਮ ਵਿੱਚ ( ਰਾਸ਼ਨ, ਦੁੱਧ,ਆਰਥਿਕ ਸਹਾਇਤਾ ) ਹਰ ਪੱਖੋਂ ਤਿਆਰੀਆਂ ਕਰਕੇ ਕਿਸਾਨ ਮਰਦ ਔਰਤਾਂ ਦੇ ਕਾਫਲੇ ਬੰਨ੍ਹ ਪਹੁੰਚਣਗੇ। 11 ਅਗਸਤ ਤੱਕ ਪੂਰੇ ਬਲਾਕ ਦੇ ਪਿੰਡਾਂ ਅੰਦਰ ਨੁੱਕੜ ਨਾਟਕ/ਵੱਡੀਆਂ ਮੀਟਿੰਗਾਂ ਰਾਹੀਂ ਕਿਸਾਨ ਅੰਦੋਲਨ ਅਤੇ ਸ਼ਹੀਦ ਕਿਰਨਜੀਤ ਦੀ ਸ਼ਹਾਦਤ ਦਾ ਸਾਰਥਿਕ ਸੁਨੇਹਾ ਦਿੱਤਾ ਜਾ ਰਿਹਾ ਹੈ। ਨਾਟਕ ਮੰਡਲੀ ਲਾਈਫ ਆਨ ਸਟੇਜ ਵੱਲੋਂ ਨਾਟਕ “ਡਰਨਾ” ਪੇਸ਼ ਕੀਤਾ ਜੋ ਦਰਸ਼ਕਾਂ ਨੇ ਬਹੁਤ ਪਸੰਦ ਕੀਤਾ।

Advertisement
Advertisement
Advertisement
Advertisement
Advertisement
error: Content is protected !!