ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ 9,10,11ਅਗਸਤ ਨੂੰ ਪਿੰਡਾਂ ਅੰਦਰ ਲਾਮਬੰਦੀ ਕਰ ਕੇ ਤਿੰਨ ਰੋਜ਼ਾ ਪਟਿਆਲਾ ਵਿਖੇ ਧਰਨਾ
ਹਰਪ੍ਰੀਤ ਕੌਰ ਬਬਲੀ, ਸੰਗਰੂਰ, 8 ਅਗਸਤ 2021
ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੱਦੇ ਤਹਿਤ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ ਅੱਜ ਪਿੰਡ ਬੇਨੜਾ ਵਿਖੇ ਪੇਂਡੂ ਦਲਿਤ ਮਜ਼ਦੂਰਾਂ ਨੂੰ ਇਕੱਠੇ ਕਰ ਕੇ ਰੈਲੀ ਕੀਤੀ ਗਈ ਰੈਲੀ ਨੂੰ ਸੰਬੋਧਨ ਕਰਦਿਆਂ ਹੋਇਆਂ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਆਗੂ ਬਲਜੀਤ ਸਿੰਘ ,ਇਲਾਕਾ ਆਗੂ ਸੁਰਿੰਦਰ ਕੌਰ ਅਤੇ ਮਾਸਟਰ ਰਾਮ ਸਿੰਘ ਬੇਨੜਾ ਨੇ ਕਿਹਾ ਕਿ ਪੰਜਾਬ ਅੰਦਰ ਪੇਂਡੂ ਦਲਿਤ ਮਜ਼ਦੂਰਾਂ ਨੂੰ ਵੋਟਾਂ ਵਾਲੀਆਂ ਪਾਰਟੀਆਂ ਨੇ ਵੋਟ ਬੈਂਕ ਬਣਾਇਆ ਹੋਇਆ ਹੈ।
ਜਦੋਂ ਵੀ ਪਿੰਡਾਂ ਵਿੱਚ ਵਸਦੇ ਪੇਂਡੂ ਦਲਿਤ ਮਜ਼ਦੂਰ ਆਪਣੇ ਹੱਕਾਂ ਦੀ ਆਵਾਜ਼ ਬੁਲੰਦ ਕਰਦੇ ਨੇ ਤਾਂ ਮੌਜੂਦਾ ਸਰਕਾਰਾਂ ਵੱਲੋਂ ਉਨ੍ਹਾਂ ਉਪਰ ਲਾਠੀਆਂ ਬਰਸਾਈਆਂ ਜਾਂਦੀਆਂ ਹਨ ।ਪਰ ਇਹ ਸਰਕਾਰਾਂ ਚੋਣਾਂ ਤੋਂ ਪਹਿਲਾਂ ਪਿੰਡਾਂ ਵਿੱਚ ਵਸਦੇ ਪੇਂਡੂ ਦਲਿਤ ਮਜ਼ਦੂਰਾਂ ਦੇ ਘਰਾਂ ਵਿਚ ਆ ਕੇ ਵੱਡੇ ਵੱਡੇ ਵਾਅਦੇ ਕਰਦੇ ਹਨ ਜਿਸ ਵਿੱਚ ਹਰ ਇੱਕ ਪਰਿਵਾਰ ਦੇ ਮੈਂਬਰ ਨੂੰ ਨੌਕਰੀ ਦਿੱਤੀ ਜਾਵੇਗੀ ,ਲੋੜਵੰਦ ਮਜ਼ਦੂਰ ਨੂੰ ਪੰਜ ਪੰਜ ਮਰਲੇ ਦਾ ਪਲਾਟ ਦਿੱਤਾ ਜਾਵੇਗਾ ,ਮਨਰੇਗਾ ਸਕੀਮ ਤਹਿਤ ਪੂਰੇ ਸਾਲ ਦੀ ਗਾਰੰਟੀ ਦਿੱਤੀ ਜਾਵੇਗੀ ਵਰਗੀਆਂ ਆਰਥਿਕ ਮੰਗਾਂ ਨੂੰ ਲੈ ਕੇ ਝੂਠਾ ਪ੍ਰਚਾਰ ਕੀਤਾ ਜਾਂਦਾ ਹੈ।
ਇਸ ਮੌਕੇ ਰੈਲੀ ਨੂੰ ਸੰਬੋਧਨ ਕਰਦਿਆਂ ਹੋਇਆਂ ਜਥੇਬੰਦੀ ਦੇ ਆਗੂਆਂ ਵੱਲੋਂ ਕਿਹਾ ਗਿਆ ਕਿ ਪਿੰਡਾਂ ਦੇ ਲੋਕਾਂ ਵੱਲੋਂ ਹੁਣ ਇਸ ਉੱਪਰ ਚੁੱਪ ਨਹੀਂ ਵੱਟੀ ਜਾਵੇਗੀ ਅਤੇ ਸਰਕਾਰ ਦੁਆਰਾ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ 9,10,11ਅਗਸਤ ਨੂੰ ਪਿੰਡਾਂ ਅੰਦਰ ਲਾਮਬੰਦੀ ਕਰ ਕੇ ਤਿੰਨ ਰੋਜ਼ਾ ਪਟਿਆਲਾ ਵਿਖੇ ਧਰਨਾ ਲਾਇਆ ਜਾਵੇਗਾ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ।