ਸ਼ਰਾਬ ਪੀਣ ਵਾਲੇ ਹੋ ਜਾਣ ਸਾਵਧਾਨ! ਇਸ ਦਿਨ ਨਹੀਂ ਮਿਲੇਗੀ ਬਰਨਾਲਾ ਜ਼ਿਲ੍ਹੇ ਵਿਚ ਸ਼ਰਾਬੀਆਂ ਨੂੰ ਸ਼ਰਾਬ

Advertisement
Spread information

ਜ਼ਿਲਾ ਮੈਜਿਸਟ੍ਰੇਟ ਨੇ 15 ਅਗਸਤ ਨੂੰ ਡਰਾਈ ਡੇਅ ਐਲਾਨਿਆ


ਪਰਦੀਪ ਕਸਬਾ, ਬਰਨਾਲਾ, 9 ਅਗਸਤ  2021

ਆਜ਼ਾਦੀ ਦਿਹਾੜੇ ਨੂੰ ਸ਼ਾਂਤੀਪੂਰਵਕ ਮਨਾਉਣ ਲਈ 15 ਅਗਸਤ ਨੂੰ ਡਰਾਈ ਡੇਅ ਐਲਾਨਿਆ ਗਿਆ ਹੈ। ਇਸ ਸਬੰਧੀ ਹੁਕਮ ਜਾਰੀ ਕਰਦਿਆਂ ਜ਼ਿਲਾ ਮੈਜਿਸਟ੍ਰੇਟ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ 15 ਅਗਸਤ ਨੂੰ ਸਵੇਰੇ 7 ਵਜੇ ਤੋਂ ਸ਼ਾਮ 5 ਵਜੇ ਤੱਕ ਡਰਾਈ ਡੇਅ ਐਲਾਨਿਆ ਗਿਆ ਹੈ।

ਉਪਰੋਕਤ ਸਮੇਂ ਦੌਰਾਨ ਜ਼ਿਲਾ ਬਰਨਾਲਾ ਦੀ ਹਦੂਦ ਅੰਦਰ ਕਿਸੇ ਵੀ ਸ਼ਰਾਬ ਦੇ ਠੇਕੇ (ਦੇਸੀ ਅਤੇ ਅੰਗਰੇਜ਼ੀ), ਹੋਟਲ, ਦੁਕਾਨ, ਰੈਸਟੋਰੈਂਟ, ਕਲੱਬ, ਬੀਅਰ ਬਾਰ, ਅਹਾਤੇ, ਜਿਥੇ ਸ਼ਰਾਬ ਵੇਚਣ ਤੇ ਪੀਣ ਦੀ ਕਾਨੂੰਨੀ ਇਜਾਜ਼ਤ ਹੈ ਜਾਂ ਹੋਰ ਜਨਤਕ ਥਾਵਾਂ ਆਦਿ ’ਤੇ ਸ਼ਰਾਬ ਦੀ ਵਿਕਰੀ ਕਰਨ, ਵਰਤੋਂ ਕਰਨ, ਪੀਣ/ਪਿਲਾਉਣ ਅਤੇ ਸਟੋਰ ਕਰਨ ਉੱਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ।

Advertisement
Advertisement
Advertisement
Advertisement
Advertisement
error: Content is protected !!