ਹੁਣ ਲੁਧਿਆਣਾ ‘ਚ ਨਹੀਂ ਲੱਗਣਗੇ ਧਰਨੇ ਅਤੇ ਨਾ ਹੀ ਨਿਕਲਣਗੀਆਂ ਰੈਲੀਆਂ , ਹੋਏ ਨਵੇਂ ਹੁਕਮ ਜਾਰੀ

Advertisement
Spread information

ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਏਰੀਆ ਵਿੱਚ ਪੰਜ ਜਾਂ ਪੰਜ ਤੋਂ ਵੱਧ ਬੰਦੇ ਇਕੱਤਰ ਹੋਣ, ਧਰਨੇ/ਜਲੂਸ/ਰੈਲੀਆਂ ਆਦਿ ‘ਤੇ ਪੂਰਨ ਤੌਰ ‘ਤੇ ਪਾਬੰਦੀ

ਪੁਲਿਸ ਕਮਿਸ਼ਨਰ ਵੱਲੋਂ ਵੱਖ-ਵੱਖ ਪਾਬੰਦੀ ਹੁਕਮ ਜਾਰੀ


ਦਵਿੰਦਰ ਡੀਕੇ, ਲੁਧਿਆਣਾ, 10 ਅਗਸਤ 2021

      ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ ਨੇ ਜਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਸੌਂਪੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ ਇਲਾਕੇ ਅੰਦਰ ਵੱਖ-ਵੱਖ ਪਾਬੰਦੀ ਹੁਕਮ ਜਾਰੀ ਕੀਤੇ ਹਨ।

Advertisement

ਉਨ੍ਹਾਂ ਪਬਲਿਕ ਹਿੱਤ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ ਏਰੀਆ ਵਿੱਚ ਪੰਜ ਜਾਂ ਪੰਜ ਤੋਂ ਵੱਧ ਬੰਦੇ ਇਕੱਤਰ ਹੋਣ, ਧਰਨੇ/ਜਲੂਸ/ਰੈਲੀਆਂ ਆਦਿ ‘ਤੇ ਪੂਰਨ ਤੌਰ ‘ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ ਅਤੇ ਰੈਲੀਆਂ/ਧਰਨਿਆਂ/ਜਲੂਸ ਆਦਿ ਲਈ ਸੈਕਟਰ 39-ਏ, ਪੁੱਡਾ ਗਰਾਊਂਡ ਸਾਹਮਣੇ ਵਰਧਮਾਨ ਮਿੱਲ, ਚੰਡੀਗੜ੍ਹ ਰੋਡ, ਲੁਧਿਆਣਾ ਵਿਖੇ ਮੁਕਰਰ ਕੀਤੀ ਥਾਂ ਤੋਂ ਇਲਾਵਾ ਬਿਨਾਂ ਮੰਨਜੂਰੀ ਧਰਨੇ/ਜਲੂਸ/ਰੈਲੀਆਂ ਆਦਿ ਕਰਨ ‘ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਹਥਿਆਰ ਲੈ ਕੇ ਚੱਲਣ ਅਤੇ ਅਗਜ਼ਨੀ ਵਾਲੇ ਤਰਲ ਪਦਾਰਥਾਂ ਨੂੰ ਨਾਲ ਲੈ ਕੇ ਚੱਲਣ ‘ਤੇ ਪੂਰਨ ਤੌਰ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। 

ਉਨ੍ਹਾਂ ਇੱਕ ਹੋਰ ਹੁਕਮਾਂ ਵਿੱਚ ਕਮਿਸ਼ਨਰੇਟ ਲੁਧਿਆਣਾ ਅਧੀਨ ਪੈਦੇ ਨਿੱਜੀ ਸਕੂਲਾਂ ਦੇ ਮੁੱਖੀ, ਸਕੂਲਾਂ ਵਿੱਚ ਤਾਇਨਾਤ ਨਾਨ-ਟੀਚਿੰਗ ਸਟਾਫ ਅਤੇ ਗੱਡੀਆ ‘ਤੇ ਤਾਇਨਾਤ ਡਰਾਇਵਰ ਅਤੇ ਕਡੰਕਟਰ ਅਤੇ ਹੋਰ ਜੋ ਕਿਸੇ ਵੀ ਤਰਾਂ ਨਾਲ ਉਨ੍ਹਾਂ ਕੋਲ ਨੌਕਰੀ ਕਰਦੇ ਹਨ, ਸਬੰਧੀ ਪੂਰਾ ਵੇਰਵਾ ਸਮੇਤ ਫੋਟੋ ਇਲਾਕੇ ਦੇ ਥਾਣੇ/ਪੁਲਿਸ ਚੌਕੀ ਵਿਚ ਤੁਰੰਤ ਦਰਜ ਕਰਾਉਣਗੇ।

Advertisement
Advertisement
Advertisement
Advertisement
Advertisement
error: Content is protected !!