Advertisement

ਜ਼ਿਲ੍ਹਾ ਮੈਜਿਸਟਰੇਟ ਨੇ ਖੇਡ ਸਟੇਡੀਅਮ ਮਾਧੋਪੁਰ/ਸਰਹਿੰਦ ਦੇ ਆਲੇ ਦੁਆਲੇ,14 ਤੇ 15 ਅਗਸਤ ਨੂੰ ਡਰੋਨ ਕੈਮਰੇ ਚਲਾਉਣ ‘ਤੇ ਲਗਾਈ ਪਾਬੰਦੀ
ਆਜ਼ਾਦੀ ਦਿਵਸ ਸਮਾਰੋਹ ਸਬੰਧੀ ਸੁਰੱਖਿਆ ਤੇ ਲੋਕ ਹਿੱਤ ਵਿੱਚ ਕੀਤਾ ਫੈਸਲਾ
ਬੀਟੀਐਨ, ਫ਼ਤਹਿਗੜ੍ਹ ਸਾਹਿਬ, 10 ਅਗਸਤ 2021
ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਸੁਰਭੀ ਮਲਿਕ ਨੇ ਫੌਜਦਾਰੀ ਦੰਡ ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ 15 ਅਗਸਤ, (ਸੁਤੰਤਰਤਾ ਦਿਵਸ) ਦੇ ਜ਼ਿਲ੍ਹਾ ਪੱਧਰੀ ਸਮਾਗਮ ਵਾਲੀ ਜਗ੍ਹਾਂ, ਜ਼ਿਲ੍ਹਾ ਖੇਡ ਸਟੇਡੀਅਮ, ਮਾਧੋਪੁਰ, ਸਰਹਿੰਦ ਫ਼ਤਹਿਗੜ੍ਹ ਸਾਹਿਬ ਅਤੇ ਆਲੇ ਦੁਆਲੇ ਦੇ ਇਲਾਕੇ ਵਿੱਚ ਮਿਤੀ 14 ’ਤੇ 15 ਅਗਸਤ ਨੂੰ ਡਰੋਨ ਕੈਮਰੇ ਉਡਾਊਣ ‘ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ 15 ਅਗਸਤ, ਨੂੰ ਦੇਸ਼ ਦੀ ਆਜ਼ਾਦੀ ਦੇ ਦਿਹਾੜੇ ਸਬੰਧੀ ਸਮਾਗਮ ਫ਼ਤਹਿਗੜ੍ਹ ਸਾਹਿਬ ਵਿਖੇ ਜ਼ਿਲ੍ਹਾ ਪੱਧਰ ‘ਤੇ ਜ਼ਿਲ੍ਹਾ ਖੇਡ ਸਟੇਡੀਅਮ ਮਾਧੋਪੁਰ ਸਰਹਿੰਦ ਫ਼ਤਹਿਗੜ੍ਹ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ। ਇਸ ਸਮਾਗਮ ਨੂੰ ਮਨਾਉਣ ਲਈ ਕਈ ਵੀ.ਵੀ.ਆਈ.ਪੀਜ਼/ ਵੀ.ਆਈ.ਪੀਜ਼ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਸ਼ਾਮਲ ਹੁੰਦੇ ਹਨ। ਇਸ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਵੀ ਹਿੱਸਾ ਲਿਆ ਜਾਂਦਾ ਹੈ।

ਬੱਚਿਆਂ ਵੱਲੋਂ ਪ੍ਰੋਗਰਾਮ ਪੇਸ਼ ਕੀਤੇ ਜਾਂਦੇ ਹਨ। ਸੀਨੀਅਰ ਕਪਤਾਨ ਪੁਲਿਸ ਫ਼ਤਹਿਗੜ੍ਹ ਵੱਲੋਂ ਮੌਜੂਦਾ ਹਾਲਾਤਾਂ ਦੇ ਮੱਦੇ ਨਜ਼ਰ 15 ਅਗਸਤ, (ਸੁਤੰਤਰਤਾ ਦਿਵਸ) ਦੇ ਸੁਰੱਖਿਆ ਪ੍ਰਬੰਧਾਂ ਨੂੰ ਮੁੱਖ ਰੱਖਦੇ ਹੋਏ ਸਮਾਗਮ ਵਾਲੀ ਜਗ੍ਹਾਂ ਅਤੇ ਉਸਦੇ ਆਲੇ ਦੁਆਲੇ ਮਿਤੀ 14 ਤੇ 15 ਅਗਸਤ, ਨੂੰ ਕਿਸੇ ਵੀ ਤਰ੍ਹਾਂ ਦੇ ਡਰੋਨ ਕੈਮਰੇ ਚਲਾਉਣ ‘ਤੇ ਪਾਬੰਦੀ ਲਗਾਉਣੀ ਜਰੂਰੀ ਹੈ।
Advertisement

Advertisement

Advertisement

Advertisement
