ਆਜਾਦੀ ਦਿਵਸ ਸਬੰਧੀ ਖੇਡ ਸਟੇਡੀਅਮ ਸਰਹਿੰਦ ਵਿਖੇ ਫੁੱਲ ਡਰੈਸ ਰਿਹਰਸਲ 13 ਅਗਸਤ ਨੂੰ
ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਨੇ ਸਮਾਗਮ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਬੀਟੀਐਨ, ਫ਼ਤਹਿਗੜ੍ਹ ਸਾਹਿਬ, 11 ਅਗਸਤ 2021
ਅਜ਼ਾਦੀ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਰੋਹ ਖੇਡ ਸਟੇਡੀਅਮ ਸਰਹਿੰਦ ਵਿਖੇ ਕੋਰੋਨਾ ਮਹਾਂਮਾਰੀ ਦੀ ਸੰਭਾਵੀ ਤੀਜੀ ਲਹਿਰ ਦੇ ਮੱਦੇਨਜਰ ਬੜੇ ਹੀ ਸਾਦੇ ਢੰਗ ਨਾਲ ਮਨਾਇਆ ਜਾਵੇਗਾ। ਇਸ ਮੌਕੇ ਸਹਿਕਾਰਤਾ ਅਤੇ ਜੇਲ੍ਹਾਂ ਦੇ ਮੰਤਰੀ ਸ.ਸੁਖਜਿੰਦਰ ਸਿੰਘ ਰੰਧਾਵਾ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ।
ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਨੇ ਖੇਡ ਸਟੇਡੀਅਮ ਸਰਹਿੰਦ ਵਿਖੇ ਸਮਾਗਮ ਦੇ ਪ੍ਰਬੰਧਾ ਦਾ ਜਾਇਜਾ ਲੈਣ ਲਈ ਅਧਿਕਾਰੀਆ ਨਾਲ ਕੀਤੀ ਮੀਟਿੰਗ ਮੌਕੇ ਦਿੱਤੀ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਐਸ.ਪੀ. ਸ੍ਰੀਮਤੀ ਅਮਨੀਤ ਕੌਂਡਲ ਵੀ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਆਜਾਦੀ ਦਿਵਸ ਸਮਾਰੋਹ ਸਬੰਧੀ ਫੁੱਲ ਡਰੈਸ ਰਹਿਰਸਲ 13 ਅਗਸਤ ਨੂੰ ਹੋਵੇਗੀ। ਅਤੇ ਆਜਾਦੀ ਦਿਵਸ ਸਮਾਰੋਹ ਮੌਕੇ ਸ਼ਾਨਦਾਰ ਮਾਰਚ ਪਾਸਟ ਦੀ ਅਗਵਾਈ ਪਰੇਡ ਕਮਾਂਡਰ ਡੀ.ਐਸ.ਪੀ. ਰੁਪਿੰਦਰ ਕੌਰ ਬਾਜਵਾ ਕਰਨਗੇ ਅਤੇ ਪਰੇਡ ਵਿੱਚ ਪੰਜਾਬ ਪੁਲਿਸ, ਹੋਮ ਗਾਰਡਜ਼ ਅਤੇ ਮਾਤਾ ਗੁਜਰੀ ਕਾਲਜ ਦੇ ਐਨ.ਸੀ.ਸੀ.ਕੈਡਟ ਦੀ ਟੁਕੜੀਆਂ ਵੀ ਹਿੱਸਾ ਲੈਣਗੀਆਂ।
ਉਨ੍ਹਾਂ ਦੱਸਿਆ ਕਿ ਕਰੋਨਾ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਆਜਾਦੀ ਘੁਲਾਟੀਆਂ ਦਾ ਵਿਸ਼ੇਸ ਤੌਰ ‘ਤੇ ਸਨਮਾਨ ਉਨ੍ਹਾਂ ਦੇ ਘਰ ਜਾ ਕੇ ਕੀਤਾ ਜਾਵੇਗਾ। ਇਸ ਤੋਂ ਇਲਵਾ ਵੱਖ-ਵੱਖ ਖੇਤਰਾਂ ਵਿੱਚ ਵਧੀਆ ਕਾਰਗੁਜ਼ਾਰੀ ਵਿਖਾਉਣ ਵਾਲੀਆਂ ਸਖਸ਼ੀਅਤਾਂ ਦਾ ਸਨਮਾਨ ਵੀ ਕੀਤਾ ਜਾਵੇਗਾ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਪਣੇ ਆਪਣੇ ਵਿਭਾਗ ਨਾਲ ਸਬੰਧਤ ਕਾਰਜ ਤੁਰੰਤ ਮੁਕੰਮਲ ਕਰ ਲਏ ਜਾਣ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਵਿਡ 19 ਸਬੰਧੀ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ, ਐਸ.ਪੀ. (ਹੈਡ.) ਸ. ਹਰਪਾਲ ਸਿੰਘ, ਐਸ ਡੀ ਐਮ ਫਤਹਿਗੜ੍ਹ ਸਾਹਿਬ ਡਾ. ਸੰਜੀਵ ਕੁਮਾਰ, ਸਹਾਇਕ ਕਮਿਸ਼ਨਰ (ਜਨਰਲ)ਸ੍ਰੀ ਅਸ਼ੋਕ ਕੁਮਾਰ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।