ਵਿਵੇਕਾਨੰਦ ਵਰਲਡ ਸਕੂਲ ‘ਚ ਭਾਰਤ ਛੱਡੋ ਅੰਦੋਲਨ ਤਹਿਤ ਸੈਮੀਨਾਰ ਲਾਇਆ

Advertisement
Spread information

ਵਿਵੇਕਾਨੰਦ ਵਰਲਡ ਸਕੂਲ ‘ਚ ਭਾਰਤ ਛੱਡੋ ਅੰਦੋਲਨ ਤਹਿਤ ਸੈਮੀਨਾਰ ਲਾਇਆ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਵਿਵੇਕਾਨੰਦ ਵਰਲਡ ਸਕੂਲ ਵਿਖੇ ਭਾਰਤ ਛੱਡੋ ਅੰਦੋਲਨ ਤਹਿਤ ਸੈਮੀਨਾਰ ਲਗਾਇਆ ਗਿਆ


ਬੀਟੀਐਨ, ਫਿਰੋਜ਼ਪੁਰ 12 ਅਗਸਤ 2021 

      ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ. ਏ. ਐੱਸ. ਨਗਰ ਜੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ ਸਾਹਿਬ ਸ਼੍ਰੀ ਕਿਸ਼ੋਰ ਕੁਮਾਰ ਜੀਆਂ ਦੀਆਂ ਰਹਿਨੁਮਾਈ ਹੇਠ ਮਿਸ ਏਕਤਾ ਉੱਪਲ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਸਹਿਤ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਵਿਵੇਕਾਨੰਦ ਵਰਲਡ ਸਕੂਲ ਵਿਖੇ ਭਾਰਤ ਛੱਡੋ ਅੰਦੋਲਨ ਤਹਿਤ ਸੈਮੀਨਾਰ ਲਗਾਇਆ   ਗਿਆ ।

Advertisement

         ਇਹ ਸੈਮੀਨਾਰ ਇਸ ਸਕੂਲ ਦੇ ਚੇਅਰਮੈਨ ਸ਼੍ਰੀ ਗੌਰਵ ਭਾਸਕਰ ਜੀ ਵੱਲੋਂ ਕਰਵਾਇਆ ਗਿਆ । ਇਸ ਸੈਮੀਨਾਰ ਵਿੱਚ ਜੱਜ ਸਾਹਿਬ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਦੱਸਿਆ ਕਿ ਇਹ ਅੰਦਲੋਨ ਮਹਾਤਮਾ ਗਾਂਧੀ ਜੀ ਵੱਲੋਂ 1942 ਵਿੱਚ ਚਲਾਇਆ ਗਿਆ ਸੀ । ਇਹ ਅੰਦੋਲਨ ਅੰਗਰੇਜ਼ਾਂ ਨੂੰ ਹਿੰਦੁਸਤਾਨ ਵਿੱਚੋਂ ਬਾਹਰ ਕੱਢਣ ਲਈ ਚਲਾਇਆ ਗਿਆ ਸੀ ਕਿਉਂਕਿ ਇਸ ਅੰਦੋਲਨ ਦੀ ਲੋੜ ਇਸ ਲਈ ਪਈ ਸੀ  ਕਿ ਅੰਗਰੇਜ਼ ਭਾਰਤ ਦੀ ਰਾਜਨੀਤੀ ਵਿੱਚ ਦਖਲ ਅੰਦਾਜੀ ਕਰਕੇ ਫੁੱਟ ਪਾਓ ਤੇ ਰਾਜ ਕਰੋ ਜੀ ਨੀਤੀ ਅਪਣਾ ਰਹੇ ਸਨ ।

ਇਸ ਮੌਕੇ ਜੱਜ ਸਾਹਿਬ ਨੇ ਵਿਦਿਾਰਥੀਆਂ ਨੂੰ ਇਸ ਮੁੱਦੇ ਸਬੰਧੀ ਸਵਾਲ ਜਵਾਬ ਵੀ ਕੀਤੇ । ਇਸ ਤੋਂ ਇਲਾਵਾ ਜੱਜ ਸਾਹਿਬ ਨੇ ਦਫ਼ਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵੱਲੋਂ ਦਿੱਤੀਆਂ ਜਾਂਦੀਆਂ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਵਿਸਥਾਰ ਸਹਿਤ ਦਿੱਤਾ । ਇਸ ਮੌਕੇ ਇਸ ਸਕੂਲ ਦੇ ਮਿਸਿਜ਼ ਭਾਸਕਰ, ਮਿਸ ਸ਼ਿਪਰਾ ਨਰੂਲਾ ਅਤੇ ਹੋਰ ਸਾਰਾ ਸਟਾਫ ਹਾਜ਼ਰ  ਸਨ । ਇਸ ਤੋਂ ਬਾਅਦ ਇਸ ਸਕੂਲ ਦੇ ਮੁੱਖ ਅਧਿਆਪਕ ਸੇਠੀ ਸਰ ਜੀਆਂ ਨੇ ਜੱਜ ਸਾਹਿਬ ਦਾ ਧੰਨਵਾਦ ਕੀਤਾ ।

Advertisement
Advertisement
Advertisement
Advertisement
Advertisement
error: Content is protected !!