PRTC ਪੈਨਸ਼ਨਰਜ ਐਸੋਸੀਏਸ਼ਨ ਨੇ ਕੀਤੀ ਵਿਸ਼ੇਸ਼ ਇਕੱਤਰਤਾ, 75 ਸਾਲ ਦੇ ਕਾਮਿਆਂ ਨੂੰ ਸਨਮਾਨਿਤ ਕੀਤਾ
ਪਰਦੀਪ ਕਸਬਾ , ਬਰਨਾਲਾ , 13 ਅਗਸਤ 2021
ਪੀਆਰਟੀਸੀ ਬਰਨਾਲਾ ਡਿੱਪੂ ਅਸ਼ੀਸ਼ ਪੈਨਸ਼ਨ ਐਸੋਸੀਏਸ਼ਨ ਦੀ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿਸ ਵਿਚ ਕਾਮਿਆਂ ਨੇ ਸ਼ਮੂਲੀਅਤ ਕੀਤੀ । ਪੀ ਆਰ ਟੀ ਸੀ ਬਰਨਾਲਾ ਡੀਪੂ ਦੀ ਪੈਨਸ਼ਨ ਐਸੋਸੀਏਸ਼ਨ ਦੀ ਮੀਟਿੰਗ ਉਜਾਗਰ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ 75 ਸਾਲ ਦੀ ਉਮਰ ਪੂਰੀ ਕਰ ਚੁੱਕੇ ਸਾਥੀਆਂ ਨੂੰ ਸਨਮਾਨਿਤ ਕੀਤਾ ਗਿਆ ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਉਜਾਗਰ ਸਿੰਘ ਅਤੇ ਜਨਰਲ ਸਕੱਤਰ ਕੁਲਵਿੰਦਰ ਸਿੰਘ ਨੇ ਜਿਥੇ ਪੀਆਰ ਟੀ ਸੀ ਮੈਨੇਜਮੈਂਟ ਦੀ ਸ਼ਲਾਘਾ ਕੀਤੀ ਉਥੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀ ਨਿਖੇਦੀ ਕੀਤੀ ਗਈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਦੀਆਂ ਨੀਤੀਆਂ ਤੇ ਹੀ ਕੰਮ ਕਰ ਰਹੀ ਹੈ ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੀਆਰਟੀਸੀ ਡਿਪੂਆਂ ਵਿੱਚ ਨਿੱਜੀਕਰਨ ਕਰਕੇ ਸਰਕਾਰੀ ਅਦਾਰੇ ਨੂੰ ਖਤਮ ਕਰਨਾ ਚਾਹੁੰਦੀ ਹੈ । ਉਨ੍ਹਾਂ ਕਿਹਾ ਕਿ ਜਿਹੜੇ ਕਾਮੇ ਸਾਰੀ ਉਮਰ ਸਰਕਾਰ ਲਈ ਕੰਮ ਕਰਦੇ ਹਨ ਅੰਤ ਵਿੱਚ ਸਰਕਾਰ ਉਨ੍ਹਾਂ ਨੂੰ ਬਣਦੀ ਪੈਨਸ਼ਨ ਵੀ ਦੇਣ ਦਾ ਹੱਕ ਨਹੀਂ ਸਮਝਦੀ ।
ਮੀਟਿੰਗ ਦੀ ਕਾਰਵਾਈ ਮੋਹਣ ਸ਼ਰਮਾ ਨੇ ਕੀਤੀ ਬੁਧਰਾਮ ਹਰਦਿਆਲ ਸਿੰਘ ਅਤੇ ਮੇਜਰ ਸਿੰਘ ਨੇ ਸਾਰਾ ਪ੍ਰਬੰਧ ਕੀਤਾ ਗਿਆ । ਭੀਮ ਸਿੰਘ ਚੇਅਰਮੈਨ ਵੱਲੋਂ ਆਏ ਸਾਰੇ ਸਾਥੀਆਂ ਦਾ ਧੰਨਵਾਦ ਕੀਤਾ ਗਿਆ