75ਵੇਂ ਆਜ਼ਾਦੀ ਦਿਹਾੜੇ ਮੌਕੇ ਪੱਤਰਕਾਰ ਅੰਮ੍ਰਿਤਪਾਲ ਸਿੰਘ ਅਤੇ ਕਈ ਹੋਰ ਸ਼ਖ਼ਸੀਅਤਾਂ ਨੂੰ ਕੀਤਾ ਸਨਮਾਨਤ
ਪ੍ਰਨੀਤ ਕੌਰ ਤੇ ਬ੍ਰਹਮ ਮਹਿੰਦਰਾ ਵੱਲੋਂ ਕੀਤਾ ਗਿਆ ਸਨਮਾਨਿਤ
ਬਲਵਿੰਦਰਪਾਲ , ਪਟਿਆਲਾ, 16 ਅਗਸਤ 2021
ਦੇਸ਼ ਦੇ 75ਵੇਂ ਆਜ਼ਾਦੀ ਦਿਹਾੜੇ ਮੌਕੇ ਪਟਿਆਲਾ ਵਿਖੇ ਹੋਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸੰਸਦ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਪ੍ਰਨੀਤ ਕੌਰ ਅਤੇ ਪੰਜਾਬ ਦੇ ਸਥਾਨਕ ਸਰਕਾਰਾਂ, ਸੰਸਦੀ ਮਾਮਲੇ, ਚੋਣਾਂ ਤੇ ਸ਼ਿਕਾਇਤ ਨਿਵਾਰਣ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਪੱਤਰਕਾਰੀ ਦੇ ਖੇਤਰ ਵਿੱਚ ਕੌਮਾਂਤਰੀ ਪੱਧਰ ਉੱਤੇ ਨਾਮਣਾ ਖੱਟਣ ਵਾਲੇ ਨੌਜਵਾਨ ਅੰਮ੍ਰਿਤਪਾਲ ਸਿੰਘ ਨੂੰ ਵਿਸ਼ੇਸ ਤੌਰ ਤੇ ਸਨਮਾਨਿਤ ਕੀਤਾ। ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਚੜਦੀਕਲਾ ਟਾਈਮ ਟੀਵੀ ਦੇ ਦਿੱਲੀ ਤੋਂ ਡਾਇਰੈਕਟਰ ਹਨ।ਅੰਮ੍ਰਿਤਪਾਲ ਸਿੰਘ ਜਿੱਥੇ ਨਾਮੀ ਕਾਲਮ ਨਵੀਸ ਹਨ ਉੱਥੇ ਹੀ ਭਾਰਤ ਦੇ ਪ੍ਰਧਾਨ ਮੰਤਰੀਆਂ ਨਾਲ ਅਨੇਕਾਂ ਵਾਰ ਵਿਦੇਸ਼ੀ ਦੌਰਿਆਂ ਉੱਤੇ ਜਾ ਚੁੱਕੇ ਹਨ। ਉਨ੍ਹਾਂ ਦੀਆਂ ਪੱਤਰਕਾਰੀ ਦੇ ਖੇਤਰ ਵਿੱਚ ਸੇਵਾਵਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਉਨ੍ਹਾਂ ਨੂੰ ਆਜ਼ਾਦੀ ਦਿਹਾੜੇ ਦੇ ਸ਼ੁਭ ਅਵਸਰ ਤੇ ਸਨਮਾਨਿਤ ਕੀਤਾ ਗਿਆ। ਸ. ਅੰਮ੍ਰਿਤਪਾਲ ਸਿੰਘ ਤੋਂ ਇਲਾਵਾ ਕੋਵਿਡ ਮਹਾਂਮਾਰੀ ਦੀ ਦੂਜੀ ਲਹਿਰ ਦੌਰਾਨ ਅਹਿਮ ਸੇਵਾਵਾਂ ਪ੍ਰਦਾਨ ਕਰਨ ਵਾਲੇ ਡਾਕਟਰਾਂ ਅਤੇ ਸਿਹਤ ਅਮਲੇ ਦੇ ਮੈਂਬਰਾਂ ਸਮੇਤ ਹੋਰ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ।
ਸ੍ਰੀਮਤੀ ਪ੍ਰਨੀਤ ਕੌਰ ਅਤੇ ਸ੍ਰੀ ਬ੍ਰਹਮ ਮਹਿੰਦਰਾ ਨੇ ਪਟਿਆਲਾ ਦੇ ਸਹਾਇਕ ਸਿਵਲ ਸਰਜਨ ਡਾ. ਪਰਵੀਨ ਪੁਰੀ, ਸੀ.ਐਚ.ਸੀ. ਮਾਡਲ ਟਾਊਨ ਦੇ ਮੈਡੀਕਲ ਅਫ਼ਸਰ ਡਾ. ਨਿਧੀ ਸ਼ਰਮਾ, ਜ਼ਿਲ੍ਹਾ ਟੀਕਾਕਰਣ ਅਫ਼ਸਰ ਡਾ. ਵੀਨੂ ਗੋਇਲ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਜੀਲਾ ਖ਼ਾਨ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਜਤਿੰਦਰ ਕਾਂਸਲ, ਵੱਲੋਂ ਕੋਵਿਡ ਦੀ ਦੂਜੀ ਲਹਿਰ ਦੌਰਾਨ, ਮਰੀਜਾਂ ਦੇ ਇਲਾਜ ਪ੍ਰਬੰਧਨ ਅਤੇ ਕੋਵਿਡ ਟੀਕਾਕਰਨ ‘ਚ ਨਿਭਾਈ ਅਹਿਮ ਭੂਮਿਕਾ ਬਦਲੇ ਸਨਮਾਨਤ ਕੀਤਾ।
ਇਸ ਤੋਂ ਇਲਾਵਾ ਮਾਤਾ ਕੌਸ਼ੱਲਿਆ ਹਸਪਤਾਲ ‘ਚ ਅੱਖ ਰੋਗਾਂ ਦੇ ਮਾਹਰ ਡਾ. ਵਰਿੰਦਰ ਗਰਗ, ਡਾ. ਸੀਮਾ ਜੱਸਲ, ਡਾ. ਪਰਨੀਤ ਕੌਰ, ਡਾ. ਗੁਰਚੰਦਨਦੀਪ ਸਿੰਘ, ਡਾ. ਜਨਮੀਤ ਕੌਰ, ਡਾ. ਮਿੰਨੀ ਸਿੰਗਲਾ, ਐਮਰਜੈਂਸੀ ਮੈਡੀਕਲ ਅਫ਼ਸਰ ਡਾ. ਰਵਜੀਤ ਸਿੰਘ, ਡਾ. ਲਿਲੀ ਸਿੰਗਲਾ, ਡਾ. ਸੰਜੇ ਬਾਂਸਲ, ਸੀ.ਐਚ.ਸੀ. ਤ੍ਰਿਪੜੀ ‘ਚ ਕੋਵਿਡ ਟੀਕਾਕਰਨ ਸੇਵਾਵਾਂ ਨਿਭਾ ਰਹੇ ਆਰ.ਐਮ.ਓ. ਡਾ. ਸੁਖਜਿੰਦਰ ਸਿੰਘ ਤੇ ਫਾਰਮਾਸਿਸਟ ਮਨਿੰਦਰ ਸਿੰਘ ਭੰਗੂ, ਆਕਸੀਜਨ ਦੇ ਬਿਹਤਰ ਪ੍ਰਬੰਧਾਂ ਲਈ ਜ਼ੋਨਲ ਲਾਇਸੈਂਸਿੰਗ ਅਥਾਰਟੀ ਨਵਜੋਤ ਕੌਰ, ਜੀ.ਐਮ ਡੀਆਈਸੀ ਅੰਗਦ ਸਿੰਘ ਸੋਹੀ, ਡੈਂਟਲ ਸਰਜਨ ਡਾ. ਹਰਪ੍ਰੀਤ ਕੌਰ ਗੁਲਾਟੀ ਵੱਲੋਂ ਕੋਵਿਡ ਦੌਰਾਨ ਕੀਤੇ ਗਏ ਕੰਮ ਬਦਲੇ ਸਨਮਾਨਤ ਕੀਤਾ ਗਿਆ।
ਇਸ ਦੌਰਾਨ ਸ੍ਰੀਮਤੀ ਪ੍ਰਨੀਤ ਕੌਰ ਅਤੇ ਸ੍ਰੀ ਬ੍ਰਹਮ ਮਹਿੰਦਰਾ ਨੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਮੋਰਚਰੀ ‘ਚ ਸੇਵਾਵਾਂ ਨਿਭਾਉਣ ਵਾਲੇ ਮਾਰਸ਼ਲਾਂ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ, ਪੁਲਿਸ ਮੁਲਾਜਮਾਂ, ਸਫਾਈ ਕਰਮਚਾਰੀਆਂ ਅਤੇ ਸਮਾਜ ਸੇਵਕਾਂ, ਜਿਨ੍ਹਾਂ ‘ਚ ਜ਼ਿਲ੍ਹਾ ਸੂਚਨਾ ਅਫ਼ਸਰ ਸੰਜੀਵ ਕੁਮਾਰ, ਐਕਸੀਐਨ ਡਰੇਨੇਜ ਰਮਨਦੀਪ ਸਿੰਘ ਬੈਂਸ, ਬਾਲ ਸੁਰੱਖਿਆ ਅਫ਼ਸਰ ਰੂਪਵੰਤ ਕੌਰ, ਸਮਾਜ ਸੇਵੀ ਵਿਜੇ ਗੋਇਲ ਸਮੇਤ ਹੋਰਨਾਂ ਦਾ ਸਨਮਾਨ ਵੀ ਕੀਤਾ।