ਸੰਤ ਲੌਂਗੋਵਾਲ ਦੀ ਬਰਸੀ ‘ਤੇ ਹੋ ਗਿਆ ਵੱਡਾ ਐਲਾਨ, ਹਰ ਪਾਸੇ ਖੁਸ਼ੀ ਦੀ ਲਹਿਰ
ਡਿਪਟੀ ਕਮਿਸ਼ਨਰ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਵਸ ਮੌਕੇ
ਹਰਪ੍ਰੀਤ ਕੌਰ ਬਬਲੀ, ਸੰਗਰੂਰ, 18 ਅਗਸਤ 2021
ਡਿਪਟੀ ਕਮਿਸ਼ਨਰ ਸੰਗਰੂਰ ਰਾਮਵੀਰ ਨੇ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਵਸ ਮੌਕੇ 20 ਅਗਸਤ (ਸ਼ੁੱਕਰਵਾਰ) ਨੂੰ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਤਹਿਤ ਸੰਗਰੂਰ ਜਲ੍ਹਿੇ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 20 ਅਗਸਤ ਨੂੰ ਸੰਗਰੂਰ ਜਲ੍ਹਿੇ ਦੀਆਂ ਸਾਰੀਆਂ ਸਰਕਾਰੀ/ਅਰਧ-ਸਰਕਾਰੀ ਸੰਸਥਾਵਾਂ, ਨਿਗਮ, ਬੋਰਡ ਅਤੇ ਸਰਕਾਰੀ/ਗ਼ੈਰ-ਸਰਕਾਰੀ ਤੇ ਪ੍ਰਾਈਵੇਟ ਵਿੱਦਿਅਕ ਅਦਾਰੇ, ਸਰਕਾਰੀ/ਪ੍ਰਾਈਵੇਟ ਦਫ਼ਤਰ ਅਤੇ ਬੈਂਕ ਆਦਿ ਬੰਦ ਰਹਿਣਗੇ।
ਉਨ੍ਹਾਂ ਕਿਹਾ ਕਿ ਜਿਨ੍ਹਾਂ ਅਦਾਰਿਆਂ ‘ਚ ਪਰੀਖਿਆਵਾਂ ਚੱਲ ਰਹੀਆਂ ਹਨ ਉਨ੍ਹਾਂ ‘ਤੇ ਛੁੱਟੀ ਦੇ ਇਹ ਹੁਕਮ ਲਾਗੂ ਨਹੀਂ ਹੋਣਗੇ।