ਰਘਵੀਰ ਹੈਪੀ , ਬਰਨਾਲਾ 19 ਅਗਸਤ 2021
ਥਾਣਾ ਸਿਟੀ 1 ਬਰਨਾਲਾ ਦੇ ਇਲਾਕੇ ਅੰਦਰ ਆਪਣੀ ਪਤਨੀ ਨੂੰ ਬੇਰਹਿਮੀ ਨਾਲ ਮੌਤ ਦੇ ਘਾਟ ਉਤਾਰ ਕੇ ਫਰਾਰ ਹੋਏ ਦੋਸ਼ੀ ਪਤੀ ਨੂੰ ਪੁਲਿਸ ਨੇ ਕਤਲ ਦੀ ਵਾਰਦਾਤ ਦੇ 24 ਘੰਟਿਆਂ ਅੰਦਰ ਅੰਦਰ ਹੀ ਕਾਬੂ ਕਰ ਲਿਆ। ਇਹ ਜਾਣਕਾਰੀ ਐਸ.ਪੀ ਪੀ.ਬੀ.ਆਈ ਜਗਵਿੰਦਰ ਸਿੰਘ ਚੀਮਾ ਨੇ ਕਾਹਲੀ ਨਾਲ ਸੱਦੀ ਪ੍ਰੈਸ ਕਾਨਫਰੰਸ ਦਿੱਤੀ। ਸ੍ਰੀ ਚੀਮਾ ਨੇ ਦੱਸਿਆ ਕਿ ਐਸ.ਐਸ.ਪੀ ਸ੍ਰੀ ਸੰਦੀਪ ਗੋਇਲ ਦੇ ਹੁਕਮਾਂ ਤੇ ਪੁਲਿਸ ਦੀਆਂ ਵੱਖ ਵੱਖ ਟੀਮਾਂ ਦੋਸ਼ੀ ਨੂੰ ਗਿਰਫਤਾਰ ਕਰਨ ਲਈ ਭੇਜੀਆਂ ਗਈਆਂ ਸਨ। ਉਨਾਂ ਕਿਹਾ ਕਿ ਪੁਲਿਸ ਦੀ ਤਫਤੀਸ਼ ਜ਼ਾਰੀ ਹੈ।
ਵਾਰਦਾਤ ! ਕਦੋਂ ਕੀ ਹੋਇਆ
ਐਸ.ਪੀ ਪੀ.ਬੀ.ਆਈ ਜਗਵਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਵਿਕਰਮਜੀਤ ਸਿੰਘ ਉਰਫ ਬੱਬਲ ਵਾਸੀ ਬਰਨਾਲਾ ਨੇ ਨਸ਼ੇ ਦੀ ਹਾਲਤ ਵਿੱਚ ਲੰਘੀ ਕੱਲ੍ਹ ਆਪਣੀ ਪਤਨੀ ਦਲਜੀਤ ਕੌਰ ਨੂੰ ਬਰਫ ਵਾਲੇ ਸੂਏ ਮਾਰ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ ਅਤੇ ਦੋਸ਼ੀ ਵਿਕਰਮਜੀਤ ਸਿੰਘ ਮੌਕਾ ਵਾਰਦਾਤ ਤੋਂ ਫਰਾਰ ਹੋ ਗਿਆ ਸੀ। ਪੁਲਿਸ ਨੇ ਦੋਸ਼ੀ ਖਿਲਾਫ ਹੱਤਿਆ ਦਾ ਕੇਸ ਦਰਜ਼ ਕਰਕੇ, ਉਸ ਦੀ ਤਲਾਸ਼ ਸ਼ੁਰੂ ਕੀਤੀ ਗਈ। ਆਖਿਰ ਪੁਲਿਸ ਨੇ ਦੋਸ਼ੀ ਨੂੰ ਵਾਰਦਾਤ ਦੇ 24 ਘੰਟਿਆਂ ਦੇ ਅੰਦਰ ਅੰਦਰ ਹੀ ਕਾਬੂ ਕਰ ਲਿਆ ਹੈ। ਐਸ.ਪੀ ਚੀਮਾ ਨੇ ਕਿਹਾ ਕਿ ਦੋਸ਼ੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਮੌਕੇ ਡੀਐਸਪੀ ਡੀ ਬ੍ਰਿਜ ਮੋਹਨ, ਡੀਐਸਪੀ ਰਛਪਾਲ ਸਿੰਘ ਢੀਂਡਸਾ, ਡੀਐਸਪੀ ਬਲਜਿੰਦਰ ਸਿੰਘ ਅਤੇ ਡੀਐਸਪੀ ਵਿਸ਼ਵਜੀਤ ਸਿੰਘ ਮਾਨ , ਐਸਐਚਉ ਬਰਨਾਲਾ ਲਖਵਿੰਦਰ ਸਿੰਘ ਅਤੇ ਹੋਰ ਪੁਲਿਸ ਅਧਿਕਾਰੀ ਤੇ ਕਰਮਚਾਰੀ ਮੌਜੂਦ ਰਹੇ।