ਕੈਪਟਨ ਸੰਦੀਪ ਸੰਧੂ ਨੇ 51 ਲੱਖ ਰੁਪਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

Advertisement
Spread information

ਕੈਪਟਨ ਸੰਦੀਪ ਸੰਧੂ ਵੱਲੋਂ ਪਿੰਡ ਵਲੀਪੁਰ ਕਲਾਂ ਦੇ 51 ਲੱਖ ਰੁਪਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਹਲਕਾ ਦਾਖਾ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ – ਕੈਪਟਨ ਸੰਧੂ

ਹਲਕੇ ਵਿਚ ਕੈਪਟਨ ਸੰਧੂ ਦੀ ਅਗਵਾਈ ਹੇਠ ਰਿਕਾਰਡ ਤੋੜ ਵਿਕਾਸ ਹੋਏ – ਭੂੰਪਿੰਦਰ ਚਾਵਲਾ


ਦਵਿੰਦਰ ਡੀ ਕੇ, ਵਲੀਪੁਰ ਕਲਾਂ, 20 ਅਗਸਤ 2021
         ਅੱਜ ਕੈਪਟਨ ਸੰਦੀਪ ਸਿੰਘ ਸੰਧੂ, ਸਿਆਸੀ ਸਕੱਤਰ, ਮੁੱਖ ਮੰਤਰੀ ਪੰਜਾਬ ਨੇ ਪਿੰਡ ਵਲੀਪੁਰ ਕਲਾਂ ਦੇ 51 ਲੱਖ ਰੁਪਏ ਦੀ ਲਾਗਤ ਨਾਲ ਬਣੇ ਸਮਸ਼ਾਨ ਘਾਟ ਵਿੱਚ ਕਮਰਾ, ਚਾਰ ਦਿਵਾਰੀ, ਗਲੀਆਂ ਨਾਲੀਆਂ ‘ਤੇ ਇੰਟਰਲਾਕ ਟਾਈਲਾਂ ਤੇ ਮਨਰੇਗਾ ਸਕੀਮ ਅਧੀਨ ਪਾਰਕ ਅਤੇ ਸਕੂਲ ਦੀ ਚਾਰ ਦਿਵਾਰੀ ਅਤੇ ਪੰਚਾਇਤ ਘਰ ਦੀ ਚਾਰ ਦਿਵਾਰੀ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਕਾਂਗਰਸੀ ਆਗੂ ਸ੍ਰ. ਮੇਜਰ ਸਿੰਘ ਮੁੱਲਾਂਪੁਰ, ਲੁਧਿਆਣਾ ਦਿਹਾਤੀ ਪ੍ਰਧਾਨ ਸੋਨੀ ਗਾਲਿਬ, ਸਰਪੰਚ ਭੂਪਿੰਦਰ ਸਿੰਘ ਚਾਵਲਾ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।

ਕੈਪਟਨ ਸੰਧੂ ਨੇ ਕਿਹਾ ਕਿ ਹਲਕਾ ਦਾਖਾ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਕੋਈ ਕਸਰ ਨਹੀਂ ਛੱਡੀ ਜਾ ਰਹੀ ਜਿਸ ਤਹਿਤ ਉਨ੍ਹਾਂ ਵੱਲੋਂ ਵਲੀਪੁਰ ਕਲਾਂ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ ਅਤੇ ਬੁੱਢੇ ਨਾਲੇ ‘ਤੇ ਬਣੇ ਪੁਲ ਦੇ ਕੰਮ ਨੂੰ ਪੂਰਾ ਕਰਨ ਲਈ ਨਿੱਜੀ ਤੌਰ ‘ਤੇ ਦੌਰਾ ਕਰਕੇ ਅਧਿਕਾਰੀਆਂ ਨੂੰ ਛੇਤੀ ਤੋਂ ਛੇਤੀ ਪੁਲ ਚਾਲੂ ਕਰਨ ਅਤੇ ਕੰਮ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਗਏ।
ਉਨ੍ਹਾਂ ਕਿਹਾ ਕਿ ਪਿਛਲੇ 10 ਸਾਲਾਂ ਤੋਂ ਅਧੂਰੇ ਪਏ ਕੰਮਾਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਹਲਕੇ ਵਿਚ ਇਕ ਸੇਵਕ ਵਜੋਂ ਸੇਵਾ ਕਰ ਰਹੇ ਹਨ ੋਤੇ ਮੈਨੂੰ ਬਹੁਤ ਘੱਟ ਸਮਾਂ ਮਿਲਿਆ ਹੈ ਜੇ ਕਰ ਲੋਕ ਮੈਨੂੰ ਅੱਗੇ ਸੇਵਾ ਦਾ ਮੌਕਾ ਦਿੰਦੇ ਹਨ ਤਾਂ ਹਲਕੇ ਦੀ ਵਿਕਾਸ ਪੱਖੋਂ ਨੁਹਾਰ ਬਦਲ ਦੇਵਾਂਗੇ।

Advertisement

ਉਨ੍ਹਾਂ ਸਰਪੰਚ ਸਿਮਰਨਜੀਤ ਕੌਰ ਚਾਵਲਾ, ਕਾਂਗਰਸ ਦੇ ਸੁਬਾਈ ਆਗੂ ਭੁਪਿੰਦਰਪਾਲ ਸਿੰਘ ਚਾਵਲਾ ਦੀ ਪੰਚਾਈਤੀ ਟੀਮ ਨੂੰ ਪਿੰਡ ਦੇ ਵਿਕਾਸ ਕਾਰਜਾਂ ਲਈ ਮੁਬਾਰਕਵਾਦ ਦਿੱਤੀ।ਕਾਂਗਰਸ ਦੇ ਸੀਨੀਅਰ ਆਗੂ ਮੇਜਰ ਸਿੰਘ ਮੁੱਲਾਂਪੁਰ, ਕਾਂਗਰਸ ਦੇ ਲੁਧਿਆਣਾ ਦਿਹਾਤੀ ਪ੍ਰਧਾਨ ਸੋਨੀ ਗਾਲਿਬ ਨੇ ਕਿਹਾ ਕਿ ਕੈਪਟਨ ਸੰਧੂ ਵੱਲੋਂ ਢੇਡ ਸਾਲ ਵਿਚ ਪਹਿਲੀ ਵਾਰ ਹਲਕੇੋਚ ਰਿਕਾਰਡ ਤੋੜ ਵਿਕਾਸ ਕਰਵਾਕੇ ਇਕ ਮਿਸਾਲ ਪੈਦਾ ਕੀਤੀ ਹੈ ੋਤੇ ਅਗਾਮੀ ਚਣਾਂੋਚ ਹਲਕੇ ਦੇ ਲੋਕ ਉਨ੍ਹਾਂ ਦੇ ਕੰਮਾਂ ਨੂੰ ਦੇਖਦੇ ਹੋਏ ਹਲਕੇੋਚੋਂ ਵੱਡੀ ਲੀਡ ਨਾਲ ਜਿਤਾਕੇ ਭੇਜਣਗੇ। ਕਾਂਗਰਸ ਦੇ ਸੁਬਾਈ ਆਗੂ ਭੁਪਿੰਦਰਪਾਲ ਸਿੰਘ ਚਾਵਲਾ ਨੇ ਕੈਪਟਨ ਸੰਦੀਪ ਸੰਧੂ ਵੱਲੋਂ ਉਨ੍ਹਾਂ ਦੇ ਨਗਰ ਨੂੰ ਦਿੱਤੀਆਂ ਗ੍ਰਾਂਟਾ ਲਈ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਹਲਕੇ ਵਿਚ ਕੈਪਟਨ ਸੰਧੂ ਦੀ ਅਗਵਾਈ ਹੇਠ ਰਿਕਾਰਡ ਤੋੜ ਵਿਕਾਸ ਹੋਏ ਹਨ।
ਇਸ ਮੌਕੇ ੋਤੇ ਚੇਅਰਮੈਨ ਕਤਿੰਦਰਪਾਲ ਸਿੰਘ ਸਿੰਘਪੁਰਾ, ਐਕਸੀਅਨ ਹਰਜੋਤ ਸਿੰਘ ਵਾਲੀਆ, ਐੱਸ।ਡੀ।ਓ ਪਰਮਿੰਦਰ ਸਿੰਘ, ਸੈਕਟਰੀ ਸਵਰਨਜੀਤ ਸਿੰਘ ਢੋਲਣ,ਸਰਪੰਚ ਬਲਵੰਤ ਸਿੰਘ ਰਾਣਕੇ, ਸਰਪੰਚ ਸੁਖਵਿੰਦਰ ਸਿੰਘ ਟੋਨੀ ਭੱਠਾ ਧੂਹਾ, ਸਰਪੰਚ ਜਗੀਰ ਸਿੰਘ ਵਲੀਪੁਰ ਖੁਰਦ, ਸਾਬਕਾ ਸਰਪੰਚ ਬਲਵੀਰ ਸਿੰਘ ਕਲੇਰ, ਨੰਬਰਦਾਰ ਜਸਵਿੰਦਰ ਸਿੰਘ ਹਾਂਸ, ਨੰਬਰਦਾਰ ਗੁਰਚਰਨ ਸਿੰਘ, ਪੰਚ ਜਗਦੀਸ਼ ਸਿੰਘ ਅਹੂਜਾ, ਪੰਚ ਕੁਲਦੀਪ ਸਿੰਘ ਧਾਲੀਵਾਲ, ਪੰਚ ਜਗਜੀਤ ਸਿੰਘ, ਪੰਚ ਅਮਰਜੀਤ ਕੌਰ, ਕੈਪਟਨ ਫਤਿਹ ਸਿੰਘ, ਪ੍ਰਭਜੀਤ ਸਿੰਘ ਚਾਵਲਾ, ਹਰਨੇਕ ਸਿੰਘ, ਗੁਰਮੇਲ ਸਿੰਘ ਮੰਡ, ਸਾਬਕਾ ਸਰਪੰਚ ਕੁਲਵੰਤ ਕੌਰ ਮੰਡ, ਜਸਵੰਤ ਸਿੰਘ, ਗੋਲਡੀ ਚਾਵਲਾ, ਹਰਿੰਦਰ ਸਿੰਘ, ਗੁਰਚਰਨ ਸਿੰਘ ਚੰਨਾ ਮਾਣੀਏਵਾਲ, ਬੂਟਾ ਸਿੰਘ, ਗੁਰਮੁੱਖ ਸਿੰਘ, ਅਮਨ ਚਾਵਲਾ ਆਦਿ ਸਮੇਤ ਹੋਰ ਪਿੰਡ ਵਾਸੀ ਵੱਡੀ ਗਿਣਤੀੋਚ ਮੌਜੂਦ ਸਨ।

Advertisement
Advertisement
Advertisement
Advertisement
Advertisement
error: Content is protected !!