ਐਸ.ਪੀ. ਜਗਵਿੰਦਰ ਸਿੰਘ ਚੀਮਾ ਨੇ ਕਿਹਾ ! ਪੁਲਿਸ ਦੇ ਸਾਈਬਰ ਸੈਲ ਦੀ ਬਦੌਲਤ ਲੱਭੇ ਮੋਬਾਇਲ
ਹਰਿੰਦਰ ਨਿੱਕਾ , ਬਰਨਾਲਾ 20 ਅਗਸਤ 2021
ਜਿਲ੍ਹੇ ਦੀ ਪੁਲਿਸ ਹਰ ਦਿਨ ਨਵੇਂ ਨਵੇਂ ਰਿਕਾਰਡ ਕਾਇਮ ਕਰ ਰਹੀ ਹੈ। ਪੁਲਿਸ ਦੀ ਵਿਲੱਖਣ ਕਾਰਜਸ਼ੈਲੀ ਦੀ ਤਾਜ਼ਾ ਮਿਸਾਲ ਇਹ ਹੈ ਕਿ ਪੁਲਿਸ ਨੇ ਹੁਣ ਤੱਕ 1 ਕਰੋੜ 50 ਲੱਖ ਕੀਮਤ ਦੇ ਗੁੰਮ ਹੋਏ ਮੋਬਾਇਲ ਲੱਭ ਕੇ ਲੋਕਾਂ ਨੂੰ ਸੌਂਪ ਦਿੱਤੇ ਹਨ। ਇਸ ਸਬੰਧੀ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਐਸਪੀ ਪੀਬੀਆਈ ਜਗਵਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਐਸ.ਐਸ.ਪੀ ਸ੍ਰੀ ਸੰਦੀਪ ਗੋਇਲ ਦੀ ਅਗਵਾਈ ਵਿੱਚ ਪੁਲਿਸ ਨੇ ਕਾਫੀ ਸਮੇਂ ਤੋਂ ਆਮ ਪਬਲਿਕ ਦੇ ਗੁੰਮ ਹੋਏ ਮੋਬਾਇਲ ਟਰੇਸ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਅੱਜ ਹੋਰ ਕੁੱਲ 110 ਗੁੰਮ ਹੋਏ ਮੋਬਾਇਲ ਲੱਭ ਕੇ ਉਹਨਾਂ ਦੇ ਵਾਰਿਸਾਂ ਦੇ ਹਵਾਲੇ ਕੀਤੇ ਗਏ ਹਨ। ਲੋਕਾਂ ਨੂੰ ਅੱਜ ਸੌਂਪੇ ਮੋਬਾਇਲਾਂ ਦੀ ਬਜਾਰੀ ਕੀਮਤ ਅੰਦਾਜ਼ਨ 15,50,000 ਰੁਪਏ ਬਣਦੀ ਹੈ। ਐਸਪੀ ਚੀਮਾ ਨੇ ਦੱਸਿਆ ਕਿ ਬਰਨਾਲਾ ਪੁਲਿਸ ਵੱਲੋਂ ਹੁਣ ਤੱਕ ਕੁੱਲ 850 ਗੁੰਮ ਹੋਏ ਮੋਬਾਇਲ ਫੋਨ ਲੱਭ ਕੇ ਉਹਨਾਂ ਦੇ ਅਸਲ ਵਾਰਸਾਂ ਦੇ ਹਵਾਲੇ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਦੀ ਅੰਦਾਜ਼ਨ ਕੀਮਤ ਕਰੀਬ 1,50,00,000- ਰੁਪਏ ਬਣਦੀ ਹੈ। ਇਸ ਮੌਕੇ ਡੀਐਸਪੀ ਰਛਪਾਲ ਸਿੰਘ ਢੀਂਡਸਾ, ਸੀਆਈਏ ਦੇ ਇੰਚਾਰਜ ਇੰਸਪੈਕਟਰ ਬਲਜੀਤ ਸਿੰਘ, ਡੀ.ਐਸ.ਪੀ ਬਲਜਿੰਦਰ ਸਿੰਘ, ਐਸਪੀ ਪੀਬੀਆਈ ਦੇ ਰੀਡਰ ਏਐਸਆਈ ਅਤਿੰਦਰ ਸਿੰਘ ਸਮੇਤ ਹੋਰ ਪੁਲਿਸ ਅਧਿਕਾਰੀ ਤੇ ਕਰਮਚਾਰੀ ਮੌਜੂਦ ਰਹੇ। ਇਸ ਮੌਕੇ ਮੋਬਾਇਲ ਮਿਲਣ ਤੋਂ ਬਾਅਦ ਲੋਕਾਂ ਨੇ ਬਰਨਾਲਾ ਪੁਲਿਸ ਦੇ ਕੰਮ ਦੀ ਸ਼ਲਾਘਾ ਕੀਤੀ।