ਬੀਬੀ ਘਨੌਰੀ ਦੇ ਯਤਨਾਂ ਨੂੰ ਪਿਆ ਬੂਰ, ਮਿਲੇ ਕਰੋੜਾਂ ਰੁਪਏ

Advertisement
Spread information

ਹਲਕਾ ਮਹਿਲ ਕਲਾਂ ਦੀਆਂ ਸੜਕਾਂ ਲਈ 10 ਕਰੋੜ ਮਨਜ਼ੂਰ

ਵਿਧਾਨ ਸਭਾ ਮਹਿਲ ਕਲਾਂ ਚ ਵਿਕਾਸ ਕਾਰਜ ਤੇਜੀ ਨਾਲ ਚੱਲ ਰਹੇ ਹਨ-ਬੀਬੀ ਘਨੌਰੀ


 ਗੁਰਸੇਵਕ ਸਿੰਘ ਸਹੋਤਾ/ਪਾਲੀ ਵਜੀਦਕੇ, ਮਹਿਲ ਕਲਾਂ 23 ਅਗਸਤ 2021
        ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਵੱਖ ਵੱਖ ਪਿੰਡਾਂ ਨੂੰ ਜੋੜਦੀਆਂ ਲਿੰਕ ਸੜਕਾਂ ਅਤੇ ਕੱਚੇ ਰਾਹਾਂ ਨੂੰ ਸੜਕਾਂ ਦੇ ਰੂਪ ਵਿਚ ਤਿਆਰ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਡੇ ਯਤਨ ਕੀਤੇ ਜਾ ਰਹੇ ਹਨ। ਸਾਬਕਾ ਵਿਧਾਇਕਾ ਬੀਬੀ ਹਰਚੰਦ ਕੌਰ ਘਨੌਰੀ ਵੱਲੋਂ ਹਲਕਾ ਮਹਿਲ ਕਲਾਂ ਦੀਆਂ ਬਹੁਤ ਸਾਰੀਆਂ ਸੜਕਾਂ ਦੇ ਪ੍ਰਪੋਜ਼ਲ ਬਣਾ ਕੇ ਪੰਜਾਬ ਸਰਕਾਰ ਅਤੇ ਸਬੰਧਤ ਵਿਭਾਗ ਨੂੰ ਭੇਜੇ ਗਏ ਸਨ।
ਬੀਬੀ ਹਰਚੰਦ ਕੌਰ ਘਨੌਰੀ ਦੇ ਯਤਨਾ ਸਦਕਾ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੀਆਂ ਸੜਕਾਂ ਲਈ ਪੰਜਾਬ ਸਰਕਾਰ ਪਾਸੋਂ 10 ਕਰੋੜ ਰੁਪਏ ਮਨਜ਼ੂਰ ਕਰਵਾਏ ਗਏ। ਇਨ੍ਹਾਂ ਸੜਕਾਂ ਚ ਗੰਗੋਹਰ ਤੋਂ ਮਹਿਲ ਖੁਰਦ,ਮਹਿਲ ਕਲਾਂ ਤੋਂ ਸਹੌਰ,ਈਨਾ  ਬਾਜਵਾ ਤੋਂ ਹੇਡ਼ੀਕੇ,ਗੁਰਬਖਸ਼ਪੁਰਾ ਤੋਂ ਬਿਜਲੀ ਗਰਿੱਡ ਤੱਕ,ਖੇੜੀ ਖੁਰਦ ਤੋਂ ਜਲੂਰ ਸੜਕਾਂ ਸਾਮਲ ਹਨ।
ਇਸ ਮੌਕੇ ਗੱਲਬਾਤ ਕਰਦਿਆਂ ਸਾਬਕਾ ਵਿਧਾਇਕਾਂ ਤੇ ਆਲ ਇੰਡੀਆ ਕਾਂਗਰਸ ਕਮੇਟੀ ਦੀ ਮੈਂਬਰ ਬੀਬੀ ਹਰਚੰਦ ਕੌਰ ਘਨੌਰੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਪੰਜਾਬ ਨੂੰ ਸੋਹਣਾ ਬਣਾਉਣ ਅਤੇ ਪੰਜਾਬ ਦੇ ਲੋਕਾਂ ਦੀਆਂ ਮੁੱਖ ਲੋੜਾਂ ਨੂੰ ਪੂਰੀਆਂ ਕਰਨ ਲਈ ਕੈਬਨਿਟ ਮੰਤਰੀਆਂ ਅਤੇ ਵਰਕਰਾਂ ਦੇ ਸਹਿਯੋਗ ਨਾਲ ਪੂਰਾ ਕਰਨ ਲਈ ਵੱਡੇ ਯਤਨ ਕੀਤੇ ਜਾ ਰਹੇ ਹਨ।
ਪੰਜਾਬ ਦੇ ਹਰ ਵਰਗ ਲਈ ਜਿੱਥੇ ਵੱਡੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਉੱਥੇ ਗ਼ਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਪਾਰਦਰਸ਼ੀ ਢੰਗ ਨਾਲ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ ਕਾਰਜਕਾਲ ਤੋਂ ਖ਼ੁਸ਼ ਹਨ, ਕਿਉਂਕਿ ਕੋਰੋਨਾ ਕਾਲ ਸਮੇਂ ਪੰਜਾਬ ਸਰਕਾਰ ਪੰਜਾਬ ਦੇ ਲੋਕਾਂ ਦੇ ਨਾਲ ਖਡ਼੍ਹੀ ਅਤੇ ਵੱਡੀ ਪੱਧਰ ਤੇ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ। ਉਨ੍ਹਾਂ ਦੱਸਿਆ ਕਿ ਹਲਕਾ ਮਹਿਲ ਕਲਾਂ ਦੇ ਪਿੰਡਾਂ ਵਿੱਚ ਵਿਕਾਸ ਦੀ ਹਨ੍ਹੇਰੀ ਤੇਜ਼ੀ ਨਾਲ ਚੱਲ ਰਹੀ ਹੈ ਅਤੇ ਪਿੰਡਾਂ ਦੇ ਵਿਕਾਸ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।
ਪੰਜਾਬ ਦੇ ਸਕੂਲਾਂ ਨੂੰ ਸਮਾਰਟ ਸਕੂਲ ਬਣਾ ਕੇ ਨਿੱਜੀ ਸਕੂਲਾਂ ਵਰਗੀ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ। ਵਿਧਾਨ ਸਭਾ ਹਲਕਾ ਮਹਿਲ ਕਲਾਂ ਦੀਆਂ ਮੁੱਖ ਲੋਡ਼ਾਂ ਨੂੰ ਜਲਦ ਪੂਰਾ ਕਰਕੇ ਵੱਡੀ ਪੱਧਰ ਤੇ ਮਹਿਲ ਕਲਾਂ ਦਾ ਵਿਕਾਸ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕ ਫਿਰ ਤੋਂ ਕਾਂਗਰਸ ਦੀ ਸਰਕਾਰ ਸੱਤਾ ਵਿੱਚ ਲਿਆਉਣਗੇ। ਇਸ ਮੌਕੇ ਸੰਤ ਸਿੰਘ ਧੂਰੀ, ਕੰਨਗੋ ਉਜਾਗਰ ਸਿੰਘ ਛਾਪਾ,ਵਾਈਸ ਚੇਅਰਮੈਨ ਹਰਵਿੰਦਰ ਕੁਮਾਰ ਜਿੰਦਲ , ਸਰਪੰਚ ਬਲੌਰ ਸਿੰਘ ਤੋਤੀ, ਸਰਪੰਚ ਪਲਵਿੰਦਰ ਸਿੰਘ ਕਲਾਲ ਮਾਜਰਾ,ਪਰਮਿੰਦਰ ਸਿੰਘ ਸੰਮੀ ਹਾਜ਼ਰ ਸਨ।
Advertisement
Advertisement
Advertisement
Advertisement
Advertisement
error: Content is protected !!