ਕਿਸਾਨਾਂ ਨੇ ਕੀਤੀਆਂ ਵਿਚਾਰਾਂ , ਪ੍ਰਗਟਾਈ ਇਕਜੁੱਟਤਾ

Advertisement
Spread information

ਪਿੰਡ ਕਲਾਲਾ ਵਿਖੇ ਕਿਸਾਨਾਂ ਨੇ ਕੀਤੀ ਭਰਵੀਂ ਮੀਟਿੰਗ

ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਚੱਲ ਰਹੇ ਕਿਸਾਨਾਂ ਦੇ ਸੰਘਰਸ਼ ਸਬੰਧੀ ਵਿਚਾਰ ਵਟਾਂਦਰਾ


ਗੁਰਸੇਵਕ ਸਹੋਤਾ ,ਪਾਲੀ ਵਜ਼ੀਦਕੇ , ਮਹਿਲ ਕਲਾਂ, 23 ਅਗਸਤ 2021
       ਪਿੰਡ ਕਲਾਲਾ ਵਿਖੇ ਸਮੂਹ ਕਿਸਾਨ ਭਰਾਵਾਂ ਦੀ ਇਕ ਵੱਡੀ ਇੱਕਤਰਤਾ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਤਹਿਸੀਲ ਪ੍ਰਧਾਨ ਹਰਭਜਨ ਸਿੰਘ ਕਲਾਲਾ ਦੀ ਅਗਵਾਈ ਹੇਠ ਹੋਈ। ਇਸ ਮੌਕੇ ਸਮੂਹ ਕਿਸਾਨਾਂ ਨੇ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਸੰਬੰਧੀ ਵਿਚਾਰ ਵਟਾਂਦਰਾ ਕੀਤਾ।
ਇਸ ਮੌਕੇ ਤਹਿਸੀਲ ਪ੍ਰਧਾਨ ਹਰਭਜਨ ਸਿੰਘ ਕਲਾਲਾ, ਸਾਬਕਾ ਸਰਪੰਚ ਰਣਜੀਤ ਸਿੰਘ ਕਲਾਲਾ, ਭੋਲਾ ਸਿੰਘ, ਜੋਧ ਸਿੰਘ ਟਿਵਾਣਾ, ਦੀਪਾ ਸਿੰਘ ਟਿਵਾਣਾ,ਮਲਕੀਤ ਸਿੰਘ, ਬਿੰਦਰ ਸਿੰਘ, ਵਿੱਕੀ ਸਿੰਘ ਕਲਾਲਾ, ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਕਾਲੇ ਕਾਨੂੰਨਾਂ ਨੂੰ ਲੈ ਕੇ ਦਿੱਲੀ ਦੇ ਬਾਰਡਰਾਂ ਤੇ ਧਰਨਾ ਲਗਾ ਕੇ ਬੈਠੇ ਹਨ। ਪੰਜਾਬ ਸਮੇਤ ਦੇਸ਼ ਦੀਆਂ ਕਈ ਸਟੇਟਾਂ ਦੇ ਕਿਸਾਨ ਆਪਣੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਹਨ।
 
ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਚ ਸ਼ਾਮਲ ਜਥੇਬੰਦੀਆਂ ਦੇ ਸੱਦੇ ਤੇ ਪੰਜਾਬ ਦੇ ਪਿੰਡਾਂ ਚੋਂ ਹਫ਼ਤਾਵਾਰੀ ਕਾਫ਼ਲੇ ਰਵਾਨਾ ਹੁੰਦੇ ਹਨ, ਦਿੱਲੀ ਵਿਖੇ ਜਾਣ ਵਾਲੇ ਕੱਪੜਿਆਂ ਅਤੇ ਦਿੱਲੀ ਸੰਘਰਸ਼ ਲਈ ਫੰਡ ਨੂੰ ਲੈ ਕੇ ਅੱਜ ਕਿਸਾਨਾਂ ਨੇ ਭਰਵੀਂ ਮੀਟਿੰਗ ਕੀਤੀ । ਜਿਸ ਵਿੱਚ ਕਿਸਾਨੀ ਮਸਲਿਆਂ ਨਾਲ ਜੁੜੇ ਵੱਖ ਵੱਖ ਮੁੱਦਿਆਂ ਤੇ ਵਿਚਾਰ ਕੀਤੀ ਗਈ ਹੈ।
 
ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਤੇ ਲਗਾਤਾਰ ਦਬਾਅ ਬਣ ਰਿਹਾ ਹੈ ਅਤੇ ਆਉਂਦੇ ਦਿਨਾਂ ਵਿਚ ਕਿਸਾਨਾਂ ਦੀ ਇੱਕਜੁੱਟਤਾ ਕਾਰਨ ਕਾਲੇ ਕਾਨੂੰਨ ਰੱਦ ਹੋਣਗੇ। ਉਨ੍ਹਾਂ ਸਮੂਹ ਕਿਸਾਨਾਂ ਨੂੰ ਦਿੱਲੀ ਵਿਖੇ ਚੱਲ ਰਹੇ ਇਸ ਕਿਸਾਨ ਸੰਘਰਸ਼ ਵਿਚ ਵੱਡੀ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਪ੍ਰਦੀਪ ਸਿੰਘ ਮਾਨ, ਦੀਪਾ ਸਿੰਘ ਕਲਾਲਾ, ਕੁਲਦੀਪ ਸਿੰਘ,ਜਗਤਾਰ ਸਿੰਘ ਤਾਰੀ, ਪਰਮਜੀਤ ਸਿੰਘ ਪੰਮਾ, ਲੱਖਾ ਸਿੰਘ, ਮਾਸਟਰ ਗੁਰਵਿੰਦਰ ਸਿੰਘ ਕਲਾਲਾ, ਜਥੇਦਾਰ ਰੂਪ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।
Advertisement
Advertisement
Advertisement
Advertisement
Advertisement
error: Content is protected !!