ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਜਿਲਾ ਬਰਨਾਲਾ ਦੇ ਵਰਕਰਾਂ ਤੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ
ਬੇਅਦਬੀਆਂ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਜਾ ਦਿਵਾਉਣ ਲਈ ਅੱਜ ਜਿਲਾ ਬਰਨਾਲਾ ਤੋਂ ਬਰਗਾੜੀ ਨੂੰ ਜਥਾ ਰਵਾਨਾ ਹੋਵੇਗਾ – ਮੰਡੇਰ
ਗੁਰਸੇਵਕ ਸਿੰਘ ਸਹੋਤਾ, ਪਾਲੀ ਵਜੀਦਕੇ, ਮਹਿਲ ਕਲਾਂ 24 ਅਗਸਤ ਗੁਰਸੇਵਕ
ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਜਿਲਾ ਜੱਥੇਬੰਦੀ ਵੱਲੋਂ ਗੁਰਦੁਆਰਾ ਏਅਰ ਫੋਰਸ ਭੱਦਲਵੱਡ ਵਿਖੇ ਪਾਰਟੀ ਦੇ ਜਿਲਾ ਪ੍ਰਧਾਨ ਜਥੇਦਾਰ ਦਰਸ਼ਨ ਸਿੰਘ ਮੰਡੇਰ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਇਸ ਮੌਕੇ ਪਾਰਟੀ ਦੇ ਕੌਮੀ ਜਨਰਲ ਸਕੱਤਰ ਮਾਸਟਰ ਕਰਨੈਲ ਸਿੰਘ ਨਾਰੀਕੇ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸ ਸਿਮਰਨਜੀਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਅਨੁਸਾਰ ਪਾਰਟੀ ਦੇ ਵਰਕਰਾਂ ਤੇ ਅਹੁਦੇਦਾਰਾਂ ਨੂੰ ਜਾਣੂ ਕਰਵਾਇਆ। ਉਨ੍ਹਾਂ ਨੇ ਦੱਸਿਆ ਕਿ ਪਾਰਟੀ ਵੱਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਤੇ ਆਮ ਆਦਮੀ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਨੂੰ ਹਰਾਉਣ ਲਈ ਹੁਣ ਤੋਂ ਹੀ ਪਿੰਡਾਂ ਤੇ ਸ਼ਹਿਰਾਂ ਅੰਦਰ ਮੀਟਿੰਗਾ ਕਰਕੇ ਪਾਰਟੀਆਂ ਦੀਆਂ ਇਕਾਈਆਂ ਨੂੰ ਗਠਨ ਕਰਕੇ ਨੋਜਵਾਨ ਪੀੜੀ ਨੂੰ ਨਾਲ ਜੋੜ ਕੇ ਹੁਣ ਤੋ ਹੀ ਪਾਰਟੀ ਦੀਆ ਨੀਤੀਆਂ ਤੋਂ ਜਾਣੂ ਕਰਵਾਇਆ ਜਾਵੇ।
ਉਨ੍ਹਾਂ ਨੇ ਦੱਸਿਆ ਕਿ ਪਾਰਟੀ ਵੱਲੋਂ ਸਾਰੀਆ ਸੀਟਾਂਂ ਉਤੇ ਉਮੀਦਵਾਰ ਖੜ੍ਹੇ ਕੀਤੇ ਜਾਣਗੇ ਅਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀਆਂ ਚੋਣਾਂ ਵੀ ਛੇਤੀ ਹੋਣ ਦੀ ਸੰਭਾਵਨਾ ਹੈ ,ਇਸ ਲਈ ਪਾਰਟੀ ਵੱਲੋਂ ਇਹਨਾਂ ਚੋਣਾਂ ਵਿੱਚ ਉਮੀਦਵਾਰ ਖੜ੍ਹੇ ਕੀਤੇ ਜਾਣਗੇ। ਇਸ ਮੌਕੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਦਰਸ਼ਨ ਸਿੰਘ ਮੰਡੇਰ ਨੇ ਦੱਸਿਆ ਕਿ ਪਿਛਲੇ ਕਾਫੀ ਸਮੇਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਨੂੰ ਗ੍ਰਿਫਤਾਰ ਕਰਵਾਉਣ ਲਈ ਬਰਗਾੜੀ ਵਿਖੇ ਚੱਲ ਰਹੇ ਮੋਰਚੇ ਵਿੱਚ 25 ਅਗਸਤ ਦਿਨ ਮੰਗਲਵਾਰ ਨੂੰ ਜਿਲਾ ਬਰਨਾਲਾ ਤੋਂ ਜਥਾ ਰਵਾਨਾ ਹੋਵੇਗਾ। ਇਸ ਵਿੱਚ ਸੰਗਤਾਂ ਨੂੰ ਵੱਡੀ ਗਿਣਤੀ ਵਿਚ ਸਮੂਲੀਅਤ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਗੁਰਤੇਜ ਸਿੰਘ ਅਸਪਾਲ ਖੁਰਦ , ਜਿਲ੍ਹਾ ਯੂਥ ਪ੍ਰਧਾਨ ਗੁਰਪ੍ਰੀਤ ਸਿੰਘ ਗੁਰੀ ਖੁੱਡੀ, ਸੁਖਜੀਤ ਕੌਰ ਇਸਤਰੀ ਵਿੰਗ ਜਿਲ੍ਹਾ ਪ੍ਰਧਾਨ,ਜਿਲਾ ਆਗੂ ਬਲਦੇਵ ਸਿੰਘ ਬਰਨਾਲਾ, ਕੁਲਦੀਪ ਸਿੰਘ ਕਾਲਾ ਉਗੋਕੇ, ਦੀਪਕ ਸਿੰਗਲਾ ਤਾਲਮੇਲ ਸੱਕਤਰ ਜਿਲ੍ਹਾ ਬਰਨਾਲਾ, ਯੂਥ ਵਿੰਗ ਦੇ ਜ਼ਿਲ੍ਹਾ ਮੀਤ ਪ੍ਰਧਾਨ ਸੁਖਚੈਨ ਸਿੰਘ ਸੰਘੇੜਾ, ਸਰਕਲ ਮਹਿਲ ਕਲਾਂ ਦੇ ਪ੍ਰਧਾਨ ਮਹਿੰਦਰ ਸਿੰਘ ਸਹਿਜੜਾ, ਸਰਕਲ ਪ੍ਰਧਾਨ ਭੋਲਾ ਸਿੰਘ ਜਗਜੀਤਪੁਰਾ, ਗੁਰਜੀਤ ਸਿੰਘ ਸਹਿਣਾ, ਜਥੇਦਾਰ ਬਲਦੇਵ ਸਿੰਘ ਗੰਗੋਹਰ,ਜਥੇਦਾਰ ਮੁਖਤਿਆਰ ਸਿੰਘ ਛਾਪਾ, ਭਿਰਥੀ ਸਿੰਘ ਛਾਪਾ, ਭੋਲਾ ਸਿੰਘ ਗੰਗੋਹਰ ਤੋਂ ਇਲਾਵਾ ਵਰਕਰ ਤੇ ਅਹੁਦੇਦਾਰ ਹਾਜਰ ਸਨ