ਗੰਨੇ ਦੀਆਂ ਕੀਮਤਾਂ ਵਿੱਚ ਵਾਧੇ ਦਾ ਸੁਖਦੇਵ ਸਿੰਘ ਢੀਂਡਸਾ ਵੱਲੋਂ ਸਵਾਗਤ

Advertisement
Spread information

ਗੰਨੇ ਦੀਆਂ ਕੀਮਤਾਂ ਵਿੱਚ ਵਾਧੇ ਦਾ ਸੁਖਦੇਵ ਸਿੰਘ ਢੀਂਡਸਾ ਵੱਲੋਂ ਸਵਾਗਤ


ਪਰਦੀਪ ਕਸਬਾ , ਬਰਨਾਲਾ, 25 ਅਗਸਤ  2021

      ਗੰਨੇ ਦੀਆਂ ਕੀਮਤਾਂ ਵਿੱਚ ਵਾਧੇ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਰਾਹਤ ਦਿੰਦੇ ਹੋਏ ਅੱਜ ਪੰਜਾਬ ਸਰਕਾਰ ਵੱਲੋਂ ਗੰਨੇ ਦੀ ਕੀਮਤ 360 ਰੁਪਏ ਪ੍ਰਤੀ ਕੁਇੰਟਲ ਨਿਸ਼ਚਿਤ ਕਰਨ ਦੇ ਫੈਸਲੇ ਦਾ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਸਵਾਗਤ ਕੀਤਾ ਗਿਆ ਹੈ।

Advertisement

ਇਥੇ ਜਾਰੀ ਬਿਆਨ ਵਿੱਚ ਪਾਰਟੀ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਸਾਨਾਂ ਦੀਆਂ ਲੰਮੇ ਸਮੇਂ ਤੋਂ ਅਧੂਰੀਆਂ ਹੋਰ ਵੀ ਕਈ ਮੰਗਾਂ ਤੁਰੰਤ ਪੂਰੀਆਂ ਕਰਨੀਆਂ ਚਾਹੀਦੀਆਂ ਹਨ। ਸ: ਢੀਂਡਸਾ ਨੇ ਕਿਹਾ ਕਿ ਕੈਪਟਨ ਸਰਕਾਰ ਨੂੰ ਕਿਸਾਨਾਂ ਨੂੰ ਕਰਜ਼ਾ ਮੁਕਤ ਕਰਨ ਦੀ ਦਿਸ਼ਾਂ ਵਿੱਚ ਵੀ ਕਦਮ ਪੁੱਟਣੇ ਚਾਹੀਦੇ ਹਨ ਅਤੇ ਸੂਬੇ ਦੇ ਅਧੂਰੇ ਪਏ ਵਿਕਾਸ ਕਾਰਜਾਂ ਨੂੰ ਪੂਰਾ ਕਰਨਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਸਰਕਾਰ ਨੇ ਕਿਸਾਨਾਂ ਦੀ ਗੰਨੇ ਦੀਆਂ ਕੀਮਤਾਂ ਵਿਚ ਵਾਧੇ ਦੀ ਮੰਗ ਪੂਰੀ ਕੀਤੀ ਹੈ ਉਸੇ ਤਰ੍ਹਾਂ ਕੇਂਦਰ ਸਰਕਾਰ ਨੂੰ ਵੀ ਅਪੀਲ ਹੈ ਕਿ ਉਹ ਕਿਸਾਨ ਵਿਰੋਧੀ ਤਿੰਨ ਕਾਲੇ ਕਾਨੂੰਨ ਤੁਰੰਤ ਰੱਦ ਕਰਕੇ ਕਿਸਾਨਾਂ ਨੂੰ ਰਾਹਤ ਦੇਵੇ। ਉਨ੍ਹਾਂ ਕਿਹਾ ਕਿ ਬੜੇ ਲੰਮੇ ਸਮੇਂ ਤੋਂ ਦੇਸ ਦਾ ਅੰਨਦਾਤਾ ਆਪਣੀਆਂ ਜਾਇਜ਼ ਮੰਗਾਂ ਨੂੰ ਪੂਰੀਆਂ ਕਰਵਾਉਣ ਸਬੰਧੀ ਦਿੱਲੀ ਦੇ ਬਾਰਡਰਾਂ ‘ਤੇ ਬੈਠਾ ਹੈ। ਕੇਂਦਰ ਸਰਕਾਰ ਨੂੰ ਵੀ ਆਪਣਾ ਅੜੀਅਲ ਰਵੱਈਆ ਛੱਡ ਕੇ ਕਿਸਾਨਾਂ ਦੀਆਂ ਵਾਜਬ ਮੰਗਾਂ ਮੰਨ ਲੈਣੀਆਂ ਚਾਹੀਦੀਆਂ ਹਨ।

Advertisement
Advertisement
Advertisement
Advertisement
Advertisement
error: Content is protected !!