ਪੰਜਾਬੀ ਯੂਨੀਵਰਸਿਟੀ ਨੂੰ ਬਚਾਉਣ ਲਈ ਵਿਦਿਆਰਥੀਆਂ ਨੇ ਵਿਧਾਇਕ ਨੂੰ ਸੌਂਪਿਆ ਮੰਗ ਪੱਤਰ..

Advertisement
Spread information

ਪੰਜਾਬੀ ਯੂਨੀਵਰਸਿਟੀ ਨੂੰ ਬਚਾਉਣ ਲਈ ਵਿਦਿਆਰਥੀਆਂ ਨੇ ਵਿਧਾਇਕ ਨੂੰ ਸੌਂਪਿਆ ਮੰਗ ਪੱਤਰ..

ਤਿੰਨ ਵਿਦਿਆਰਥੀ ਜਥੇਬੰਦੀਆਂ ਦੇ ਸੱਦੇ ਤੇ ਵਿਦਿਆਰਥੀ ਮੰਗਾਂ ਸਬੰਧੀ ਵਿਧਾਨ ਸਭਾ ਹਲਕਾ ਸੰਗਰੂਰ ਦੇ ਐੱਮ ਐੱਲ ਏ ਵਿਜੈ ਇੰਦਰ ਸਿੰਗਲਾ ਨੂੰ ਮੰਗ ਪੱਤਰ ਦਿੱਤਾ ਗਿਆ।


ਹਰਪ੍ਰੀਤ ਕੌਰ ਬਬਲੀ ,  ਸੰਗਰੂਰ, 26 ਅਗਸਤ  2021

     ਵਿਦਿਆਰਥੀ ਆਗੂਆਂ ਪੰਜਾਬ ਸਟੂਡੈਂਟਸ ਯੂਨੀਅਨ (ਲਲਕਾਰ) ਦੇ ਗੁਰਪ੍ਰੀਤ ਜੱਸਲ, ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਦੇ ਰਮਨ ਕਾਲਾਝਾੜ ਤੇ ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਦੇ ਆਗੂ ਮਨਜੀਤ ਨਮੋਲ ਨੇ ਦੱਸਿਆ ਕਿ ਤਿੰਨ ਵਿਦਿਆਰਥੀ ਜਥੇਬੰਦੀਆਂ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿੱਤੀ ਸੰਕਟ ਨੂੰ ਹੱਲ ਕਰਾਉਣ ਤੇ ਹੋਰ ਵਿਦਿਆਰਥੀ ਮੰਗਾਂ ਨੂੰ ਲੈ ਕੇ 25, 26 ਤੇ 27 ਅਗਸਤ ਨੂੰ ਪੰਜਾਬ ਵਿਧਾਨ ਸਭਾ ਦੇ ਵਿਧਾਇਕਾਂ ਨੂੰ ਮੰਗ ਪੱਤਰ ਦੇਣ ਦਾ ਫੈਂਸਲਾ ਕੀਤਾ ਹੈ ।

Advertisement

ਇਨ੍ਹਾਂ ਪੋ੍ਗਰਾਮਾਂ ਦੀ ਕੜੀ ਵਜੋਂ ਹੀ ਅੱਜ ਸੰਗਰੂਰ ਹਲਕੇ ਦੇ ਐੱਮ ਐੱਲ ਏ ਵਿਜੇ ਇੰਦਰ ਸਿੰਗਲਾ ਦੀ ਗੈਰ ਮੌਜੂਦਗੀ ਵਿੱਚ ਉਨ੍ਹਾਂ ਦੇ ਪੀਏ ਸੰਦੀਪ ਸਿੰਗਲਾ ਰਾਹੀਂ ਮੰਗ ਪੱਤਰ ਦਿੱਤਾ ਗਿਆ ਮੰਗ ਕੀਤੀ ਹੈ ਕਿ ਸਤੰਬਰ ਮਹੀਨੇ ਹੋਣ ਜਾ ਰਹੇ ਵਿਧਾਨ ਸਭਾ ਦੇ ਸੈਸ਼ਨ ਵਿੱਚ ਵਿਦਿਆਰਥੀ ਮੰਗਾਂ ਸਬੰਧੀ ਆਵਾਜ਼ ਉਠਾਈ ਜਾਵੇ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿੱਤੀ ਸੰਕਟ ਨੂੰ ਚੋਣ ਮੁੱਦੇ ਵਜੋਂ ਪਾਰਟੀ ਦੇ ਚੋਣ ਮੈਨੀਫੈਸਟੋ ਚ ਸ਼ਾਮਲ ਕੀਤਾ ਜਾਵੇ।

ਮੰਗ ਪੱਤਰ ਰਾਹੀਂ ਮੰਗ ਕੀਤੀ ਗਈ ਕਿ ਸਰਕਾਰ ਦੀ ਬੇਰੁਖੀ ਕਾਰਨ ਬੰਦ ਹੋਣ ਕਿਨਾਰੇ ਪਹੁੰਚੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਲਈ ਲੋੜੀਂਦੀ ਗਰਾਂਟ ਫੌਰੀ ਜਾਰੀ ਕੀਤੀ ਜਾਵੇ ਅਤੇ ਇਸਦੇ ਪੱਕੇ ਹੱਲ ਲਈ ਸਾਰੀਆਂ ਵਿੱਤੀ ਜ਼ੁੰਮੇਵਾਰੀਆਂ ਪੰਜਾਬ ਸਰਕਾਰ ਵੱਲੋਂ ਚੁੱਕੀਆਂ ਜਾਣ, ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਫੀਸਾਂ ਵਿੱਚ ਕੀਤਾ 10 ਫੀਸਦੀ ਵਾਧਾ ਵਾਪਸ ਲਿਆ ਜਾਵੇ,

ਪੰਜਾਬੀ ਯੂਨੀਵਰਸਿਟੀ ਨਾਲ ਸਬੰਧਤ ਕਾਲਜ/ਸਰਕਾਰੀ ਕਾਲਜਾਂ ਵਿੱਚ ਖਾਲੀ ਅਤੇ ਹੋਰ ਲੋੜੀਂਦੀਆਂ ਅਧਿਆਪਨ, ਗੈਰ-ਅਧਿਆਪਨ ਅਤੇ ਦਰਜਾ ਚਾਰ ਅਮਲੇ ਦੀਆਂ ਸਾਰੀਆਂ ਅਸਾਮੀਆਂ ਰੈਗੂਲਰ ਅਧਾਰ ‘ਤੇ ਫੌਰੀ ਭਰੀਆਂ ਜਾਣ, ਪੰਜਾਬੀ ਯੂਨੀਵਰਸਿਟੀ ਨਾਲ ਸਬੰਧਤ ਕਾਲਜ/ਸਰਕਾਰੀ ਕਾਲਜਾਂ ਵਿੱਚ ਕੰਮ ਕਰਦੇ ਸਭਨਾਂ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ, ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਸਭਨਾਂ ਸਰਕਾਰੀ/ਨਿੱਜੀ ਵਿੱਦਿਅਕ ਅਦਾਰਿਆਂ ਵਿੱਚ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾਵੇ, ਨਵੀਂ ਸਿੱਖਿਆ ਨੀਤੀ 2020 ਰੱਦ ਕਰੋ।

Advertisement
Advertisement
Advertisement
Advertisement
Advertisement
error: Content is protected !!