ਮਿਸ਼ਨ ਫ਼ਤਿਹ ਤਹਿਤ ਜ਼ਿਲ੍ਹੇ ਦੇ 5 ਲੱਖ ਲਾਭਪਾਤਰੀਆਂ ਨੂੰ ਲਗਾਈ ਜਾ ਚੁੱਕੀ ਹੈ ਕੋਵਿਡ ਵੈਕਸੀਨ-ਡਿਪਟੀ ਕਮਿਸ਼ਨਰ
*ਨਿਰਧਾਰਤ ਸਮੇਂ ’ਤੇ ਜ਼ਰੂਰ ਲਗਵਾਈ ਜਾਵੇ ਵੈਕਸੀਨ
ਦੀ ਦੂਜੀ ਖੁਰਾਕ ਰਾਮਵੀਰ
ਹਰਪ੍ਰੀਤ ਕੌਰ ਬਬਲੀ , ਸੰਗਰੂਰ, 01 ਸਤੰਬਰ 2021
ਮਿਸ਼ਨ ਫ਼ਤਿਹ ਤਹਿਤ ਜ਼ਿਲ੍ਹੇ ਦੇ 5 ਲੱਖ ਲਾਭਪਾਤਰੀਆਂ ਨੂੰ ਕੋਵਿਡ ਵੈਕਸੀਨ ਲਗਾਈ ਜਾ ਚੁੱਕੀ ਹੈ ਅਤੇ 100 ਫ਼ੀਸਦੀ ਟੀਕਾਕਰਨ ਮੁਕੰਮਲ ਕਰਨ ਲਈ ਵੱਖ ਵੱਖ ਥਾਵਾਂ ’ਤੇ ਕੈਂਪ ਵੈਕਸੀਨ ਦੀ ਉਪਲੱਬਧਤਾ ਦੇ ਆਧਾਰ ’ਤੇ ਲਗਾਏ ਜਾ ਰਹੇ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਨੇ ਹਫ਼ਤਾਵਰੀ ਫ਼ੇਸਬੁੱਕ ਲਾਈਵ ਪ੍ਰੋਗਰਾਮ ਦੌਰਾਨ ਜ਼ਿਲ੍ਹਾ ਵਾਸੀਆਂ ਸੰਬੋਧਨ ਕਰਦਿਆਂ ਕੀਤਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁਕੰਮਲ ਟੀਕਾਕਰਨ ਰਾਹੀਂ ਕੋਵਿਡ-19 ’ਤੇ ਕਾਬੂ ਪਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਵੈਕਸੀਨ ਦੀ ਪਹਿਲੀ ਖੁਰਾਕ ਲਗਵਾ ਚੁੱਕੇ ਜਿਹੜੇ ਵਿਅਕਤੀਆਂ ਨੂੰ ਦੂਜੀ ਖੁਰਾਕ ਲੱਗਣੀ ਹੈ, ਉਹ ਆਪਣੇ ਨਿਰਧਾਰਿਤ ਸਮੇਂ ’ਤੇ ਵੈਕਸੀਨ ਜ਼ਰੂਰ ਲਗਵਾ ਲੈਣ। ਉਨ੍ਹਾਂ ਕਿਹਾ ਕਿ ਦੂਜੀ ਖੁਰਾਕ ਦੇ ਸਮੇਂ ਸਿਰ ਲੱਗਣ ਨਾਲ ਵੈਕਸੀਨ ਸਰੀਰ ਵਿੱਚ ਵਾਇਰਸ ਨਾਲ ਲੜਨ ਲਈ ਮੁਕੰਮਲ ਸੁਰੱਖਿਆ ਚੱਕਰ ਬਣਦਾ ਹੈ।
ਸ਼੍ਰੀ ਰਾਮਵੀਰ ਨੇ ਕਿਹਾ ਕਿ ਸਕੂਲ, ਕਾਲਜਾਂ ਤੋਂ ਇਲਾਵਾ ਹੋਰ ਅਦਾਰੇ 100 ਫ਼ੀਸਦੀ ਸਮਰੱਥਾ ਨਾਲ ਕੰਮ ਕਰ ਰਹੇ ਹਨ, ਇਸ ਲਈ ਇਹਨਾਂ ਥਾਵਾਂ ’ਤੇ ਵਿਸ਼ੇਸ਼ ਸਾਵਧਾਨੀਆਂ ਦੀ ਵਰਤੋਂ ਕਰਨ ਦੀ ਬੇਹੱਦ ਲੋੜ ਹੈ। ਉਨ੍ਹਾਂ ਕਿਹਾ ਕਿ ਸਾਨੂੰ ਕਿਸੇ ਵੀ ਤਰ੍ਹਾਂ ਦੇ ਕੋਵਿਡ ਦੇ ਲੱਛਣ ਸਾਹਮਣੇ ਆਉਣ ’ਤੇ ਤੁਰੰਤ ਆਪਣੀ ਜਾਂਚ ਕਰਵਾਉਣੀ ਚਾਹੀਂਦੀ ਹੈ। ਉਨ੍ਹਾਂ ਕਿਹਾ ਕਿ ਇਹਨਾਂ ਲੱਛਣਾਂ ਨੂੰ ਆਮ ਮੌਸਮੀ ਲੱਛਣ ਸਮਝ ਕੇ ਅਵੇਸਲੇ ਨਹੀਂ ਹੋਣਾ ਚਾਹੀਦਾ।ਡਿ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੇ ਕੁੱਲ 6 ਲੱਖ 55 ਹਜ਼ਾਰ 150 ਵਿਅਕਤੀਆਂ ਦੇ ਨਮੂਨੇ ਲੈ ਕੇ ਜਾਂਚ ਲਈ ਭੇਜੇ ਜਾ ਚੁੱਕੇ ਹਨ ਜਿੰਨ੍ਹਾਂ ਵਿੱਚੋਂ 6 ਲੱਖ 39 ਹਜ਼ਾਰ 433 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਹੈ। ਉਨ੍ਹਾਂ ਦੱਸਿਆ ਕਿ 14 ਹਜ਼ਾਰ 840 ਕਰੋਨਾ ਮਰੀਜ਼ ਸਿਹਤਯਾਬ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ’ਚ ਹੁਣ 5 ਐਕਟਿਵ ਮਰੀਜ਼ ਹਨ।