ਝੋਨੇ ਦੇ ਖ਼ਰੀਦ ਸੀਜ਼ਨ ਨੂੰ ਲੈ ਕੇ ਪ੍ਰਸ਼ਾਸ਼ਨ ਹੋਇਆ ਪੱਬਾਂ ਭਾਰ

Advertisement
Spread information

ਝੋਨੇ ਦਾ ਖਰੀਦ ਸੀਜਨ ਸ਼ੁਰੂ ਹੋਣ ਤੋਂ ਪਹਿਲਾਂ ਸਾਰੇ ਪ੍ਰਬੰਧ ਕੀਤੇ ਜਾਣ ਮੁਕੰਮਲ: ਡਿਪਟੀ ਕਮਿਸ਼ਨਰ


ਬਰਨਾਲਾ ਟੂਡੇ ਨਿਊਜ਼ , ਫਾਜ਼ਿਲਕਾ 1 ਸਤੰਬਰ 2021.
ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਮਾਰਕਿਟ ਕਮੇਟੀਆਂ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਝੋਨੇ ਦੇ ਅਗੇਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ । ਇਸ ਮੌਕੇ ਡਿਪਟੀ ਕਮਿਸ਼ਨਰ ਨੇ ਮਾਰਕਿਟ ਕਮੇਟੀਆਂ ਨੂੰ ਹਦਾਇਤ ਕੀਤੀ ਕਿ ਉਹ ਯਕੀਨੀ ਬਣਾਉਣ ਕਿ ਝੋਨੇ ਦੀ ਖਰੀਦ ਸ਼ੁਰੂ ਹੋਣ ਤੋਂ ਪਹਿਲਾਂ ਮੰਡੀਆਂ ਵਿੱਚ ਸਾਫ ਸਫਾਈ, ਬਿਜਲੀ, ਪਾਣੀ ਆਦਿ ਦੇ ਪ੍ਰਬੰਧ ਹੋ ਜਾਣ।
ਉਨ੍ਹਾਂ ਇਸ ਮੌਕੇ ਮਾਰਕਿਟ ਕਮੇਟੀ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆੜ੍ਹਤੀਆਂ ਦੇ ਮਾਰਫ਼ਤ ਕਿਸਾਨਾਂ ਨੂੰ ਜਾਗਰੂਕ ਕਰਨ ਕਿ ਸੂਬੇ ਵਿੱਚ ਬਾਹਰ ਤੋਂ ਆਉਣ ਵਾਲਾ ਝੋਨਾ ਨਹੀਂ ਵਿਕੇਗਾ ਅਤੇ ਜੇਕਰ ਕੋਈ ਕਿਸੇ ਹੋਰ ਦੇ ਨਾਮ ਤੇ ਅਜਿਹਾ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਖਰੀਦ ਏਜੰਸੀਆਂ ਨੂੰ ਵੀ ਝੋਨੇ ਦੀ ਖਰੀਦ ਲਈ ਬਾਰਦਾਨੇ ਸਮੇਤ ਹੋਰ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਲਈ ਪਾਬੰਦ ਕੀਤਾ।
ਇਸ ਮੌਕੇ ਐਸ.ਡੀ.ਐਮ. ਸ੍ਰੀ ਰਵਿੰਦਰ ਸਿੰਘ ਅਰੋੜਾ, ਸ੍ਰੀ ਅਮਿਤ ਗੁਪਤਾ, ਜ਼ਿਲ੍ਹਾ ਫੂਡ ਸਿਪਲਾਈ ਕੰਟਰੋਲਰ ਸ. ਗੁਰਪ੍ਰੀਤ ਸਿੰਘ ਕੰਗ, ਮਾਰਕਫੈੱਡ ਦੇ ਡੀ.ਐਮ. ਸਚਿਨ ਕੁਮਾਰ, ਪੰਜਾਬ ਰਾਜ ਮਾਲ ਗੋਦਾਮ ਨਿਗਮ ਦੇ ਜ਼ਿਲ੍ਹਾ ਪ੍ਰਬੰਧਕ ਸੁਰਿੰਦਰ ਗਰਗ ਵੀ ਹਾਜ਼ਰ ਸਨ।
ਇਸ ਤੋਂ ਬਿਨਾਂ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਰੋਜ਼ਗਾਰ ਮੇਲਿਆਂ ਦੇ ਆਯੋਜਨ ਸਬੰਧੀ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਅਫ਼ਸਰ ਕ੍ਰਿਸ਼ਨ ਲਾਲ ਅਤੇ ਪਲੇਸਮੈਂਟ ਅਫਸਰ ਗੌਰਵ ਗੋਇਲ ਨਾਲ ਵੀ ਬੈਠਕ ਕੀਤੀ।
     

 
Advertisement
Advertisement
Advertisement
Advertisement
Advertisement
error: Content is protected !!