ਭੇਦਭਰੀ ਹਾਲਤ ‘ਚ ਵਿਆਹੁਤਾ ਦੀ ਮੌਤ, ਪੇਕੇ ਪਰਿਵਾਰ ਨੇ ਸਹੁਰਿਆਂ ਤੇ ਲਾਏ ਗੰਭਰ ਦੋਸ਼

Advertisement
Spread information

ਮੌਕੇ ਤੇ ਪਹੁੰਚੀ ਪੁਲਿਸ, ਤਫਤੀਸ਼ ਤੇ ਕਾਰਣਾਂ ਦੀ ਜਾਂਚ ਸ਼ੁਰੂ


ਮਨੀ ਗਰਗ , ਬਰਨਾਲਾ 2 ਸਤੰਬਰ 2021

            ਸ਼ਹਿਰ ਦੇ ਸੇਖਾ ਰੋਡ ਦੀ ਗਲੀ ਨੰਬਰ 5 ਦੀ ਰਹਿਣ ਵਾਲੀ ਇੱਕ ਵਿਆਹੁਤਾ ਦੀ ਬਾਅਦ ਦੁਪਿਹਰ ਭੇਦਭਰੀ ਹਾਲਤ ਵਿੱਚ ਮੌਤ ਹੋ ਗਈ। ਆਪਣੀ ਲਾਡਲੀ ਦੀ ਮੌਤ ਬਾਰੇ ਸੂਚਨਾ ਮਿਲਦਿਆਂ ਹੀ ਮ੍ਰਿਤਕਾ ਦੇ ਪੇਕੇ ਪਰਿਵਾਰ ਦੇ ਮੈਂਬਰ ਵੀ ਪਹੁੰਚ ਗਏ ਅਤੇ ਪੁਲਿਸ ਨੇ ਲਾਸ਼ ਕਬਜੇ ਵਿੱਚ ਲੈ ਕੇ ਮਾਮਲੇ ਦੀ ਤਫਤੀਸ਼ ਅਤੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement

             ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਬਾਅਦ ਦੁਪਿਹਰ ਕਰੀਬ 30/32 ਵਰ੍ਹਿਆਂ ਦੀ ਕੰਚਨ ਗਰਗ ਦੀ ਸ਼ੱਕੀ ਹਾਲਤਾਂ ਵਿੱਚ ਮੌਤ ਹੋ ਗਈ। ਮ੍ਰਿਤਕਾ ਦੇ ਗਲੇ ਤੇ ਨੀਲ ਜਿਹਾ ਨਿਸ਼ਾਨ ਵੀ ਦਿਖਦਾ ਹੈ। ਜਿਸ ਤੋਂ ਪਹਿਲੀ ਨਜ਼ਰੇ ਮਾਮਲਾ ਆਤਮ ਹੱਤਿਆ ਦਾ ਪ੍ਰਤੀਤ ਹੁੰਦਾ ਹੈ, ਪਰੰਤੂ ਕੰਚਨ ਦੇ ਪਰਿਵਾਰਿਕ ਮੈਂਬਰਾਂ ਦਾ ਦੋਸ਼ ਹੈ ਕਿ ਕੰਚਨ ਦੇ ਸਹੁਰਿਆਂ ਨੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ।

           ਥਾਣਾ ਸਿਟੀ 2 ਬਰਨਾਲਾ ਵਿਖੇ ਤਾਇਟਾਤ ਮਾਮਲੇ ਦੇ ਤਫਤੀਸ਼ ਅਧਿਕਾਰੀ ਏਐਸਆਈ ਅਮਰਜੀਤ ਸਿੰਘ ਨੇ ਕਿਹਾ ਕਿ ਪੁਲਿਸ ਨੈ ਲਾਸ਼ ਕਬਜੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਰਨਾਲਾ ਦੀ ਮੌਰਚਰੀ ਸੰਭਾਲ ਦਿੱਤੀ ਹੈ। ਮ੍ਰਿਤਕਾ ਦੇ ਵਾਰਿਸਾਂ ਦੇ ਬਿਆਨ ਦੇ ਅਧਾਰ ਪਰ ਉਚਿਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਉਨਾਂ ਕਿਹਾ ਕਿ ਹਾਲੇ ਤੱਕ ਮ੍ਰਿਤਕਾ ਦੇ ਵਾਰਿਸਾਂ ਨੇ ਪੁਲਿਸ ਕੋਲ ਬਿਆਨ ਕਲਮਬੰਦ ਨਹੀਂ ਕਰਵਾਇਆ ਹੈ। 

Advertisement
Advertisement
Advertisement
Advertisement
Advertisement
error: Content is protected !!